ਨਵੀਂ ਦਿੱਲੀ / ਪੰਜਾਬ : ਭਾਰਤ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 5,328 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਵੀਰਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 39, 054 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 25 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 2,826 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਵੀਰਵਾਰ ਨੂੰ 06 ਮੌਤਾਂ ਦਰਜ ਹੋਈਆ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.75 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 82, 538 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.32 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.89 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,18, 366 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,60, 742 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 111 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-23, ਜਲੰਧਰ-17, ਲੁਧਿਆਣਾ-15, ਪਠਾਨਕੋਟ-11, ਫਿਰੋਜ਼ਪੁਰ-7, ਅੰਮ੍ਰਿਤਸਰ-6, ਮੋਗਾ-6, ਮੁਕਤਸਰ-6, ਬਰਨਾਲਾ-5, ਹੁਸ਼ਿਆਰਪੁਰ-5, ਪਟਿਆਲਾ-5, ਬਠਿੰਡਾ-2, ਫ਼ਰੀਦਕੋਟ-1, ਕਪੂਰਥਲਾ-1, ਰੋਪੜ-1 ਅਤੇ ਤਰਨਤਾਰਨ-1 ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 5.09 ਫੀਸਦੀ ਦਰਜ ਹੋਈ ਹੈ। ਦੂਜੇ ਪਾਸੇ, 4 ਮਰੀਜ ਆਕਸੀਜਨ ਸਪੋਰਟ 'ਤੇ ਹਨ। ਮੋਗਾ ਵਿੱਚ ਇੱਕ ਕੋਰੋਨਾ ਮਰੀਜ਼ ਦੀ ਮੌਤ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 61 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-6, ਬਠਿੰਡਾ-2, ਫਰੀਦਕੋਟ-2, ਫਿਰੋਜ਼ਪੁਰ-8, ਫਤਿਹਗੜ੍ਹ ਸਾਹਿਬ-3, ਹੁਸ਼ਿਆਰਪੁਰ-4, ਜਲੰਧਰ-7, ਕਪੂਰਥਲਾ-2, ਲੁਧਿਆਣਾ-6, ਪਟਿਆਲਾ-4, ਅਤੇ ਮੋਹਾਲੀ-17 ਤੋਂ ਕੋਰੋਨਾਵਾਇਰਸ ਪੀੜਤਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਚੋਂ ਛੁੱਟੀ ਮਿਲੀ ਹੈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 06 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 659 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 486 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,522 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 651 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।