ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ। ਭਾਰਤ ਵਿੱਚ ਕੋਵਿਡ-19 ਦੇ 402 ਨਵੇਂ ਮਾਮਲੇ ਦਰਜ ਹੋਏ। ਇਸ ਨਾਲ ਮੰਗਲਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 91, 338 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 3,903 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 306 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਮੰਗਲਵਾਰ ਨੂੰ 2 ਮੌਤਾਂ ਦਰਜ ਹੋਈਆਂ ਹਨ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਮੰਗਲਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 56, 651 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,63,236 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ-19 ਲਈ 99,613 ਨਮੂਨੇ ਜਾਂਚ ਲਈ ਲਏ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 09 ਨਵੇਂ ਮਾਮਲੇ ਦਰਜ ਹੋਏ ਹਨ। ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੰਮ੍ਰਿਤਸਰ ਤੋਂ 4, ਫਿਰੋਜ਼ਪੁਰ ਤੋਂ 1, ਹੁਸ਼ਿਆਰਪੁਰ-1, ਰੋਪੜ-1, ਮੋਹਾਲੀ-1 ਅਤੇ ਤਰਨਤਾਰਨ ਸਾਹਿਬ-1 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 10 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤ ਚੁੱਕੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ-1, ਜਲੰਧਰ-1, ਲੁਧਿਆਣਾ-1, ਬਠਿੰਡਾ-1, ਰੋਪੜ-1, ਫਿਰੋਜ਼ਪੁਰ-1 ਅਤੇ ਮੋਹਾਲੀ-4 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰ ਪਰਤ ਚੁੱਕੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 14 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 758 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 44 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 198 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਭਾਰਤ 'ਚ H3N2 ਦੀ ਦਸਤਕ: H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 500 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦਸੰਬਰ ਤੋਂ ਮੌਸਮੀ ਫਲੂ ਦੇ ਮਰੀਜ਼ ਆ ਰਹੇ ਹਨ। H3N2 ਇਨਫੈਕਸ਼ਨ ਦੇ ਮਾਮਲੇ ਵੀ ਵਧਦੇ ਨਜ਼ਰ ਆ ਰਹੇ ਹਨ। ਕੇਂਦਰੀ ਮੰਤਰਾਲੇ ਨੇ ਉਮੀਦ ਜਤਾਈ ਹੈ ਕਿ ਮਾਰਚ ਦੇ ਅੰਤ ਤੱਕ ਸੰਕਰਮਣ ਦੇ ਫੈਲਣ ਵਿੱਚ ਕਮੀ ਆ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਗੁਜਰਾਤ ਵਿੱਚ ਇਸ ਨਾਲ ਇਕ ਮਹਿਲਾ ਦੀ ਮੌਤ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਦੇਸ਼ ਵਿੱਚ H3N2 ਇਨਫਲੂਐਂਜ਼ਾ ਵਾਇਰਸ ਨਾਲ 3 ਮੌਤਾਂ ਦਰਜ ਹੋ ਗਈਆਂ ਹਨ।