ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਭਾਰਤ ਵਿੱਚ ਕੋਵਿਡ-19 ਦੇ 645 ਨਵੇਂ ਮਾਮਲੇ ਦਰਜ ਹੋਏ। ਇਸ ਨਾਲ ਮੰਗਲਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 96, 984 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 6, 559 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 435 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਮੰਗਲਵਾਰ ਨੂੰ 1 ਮੌਤ ਦਰਜ ਹੋਈ ਹੈ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਮੰਗਲਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.79 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 59, 617 ਹੋ ਗਈ ਹੈ। ਰੋਜ਼ਾਨਾ ਲਾਗ ਦਰ 0.71 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.91 ਫੀਸਦੀ ਦਰ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,13,507 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 97,866 ਨਮੂਨੇ ਜਾਂਚ ਲਈ ਲਏ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-3, ਜਲੰਧਰ-5,ਫਰੀਦਕੋਟ-1, ਬਠਿੰਡਾ-1 ਅਤੇ ਰੋਪੜ-1 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 11 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਜਿਨ੍ਹਾਂ ਵਿੱਚ ਜਲੰਧਰ-3, ਫਿਰੋਜ਼ਪੁਰ-1, ਫਰੀਦਕੋਟ-1,ਮੋਗਾ-1, ਮੁਕਤਸਰ-1,ਰੋਪੜ-2, ਮੋਹਾਲੀ-1 ਅਤੇ ਤਰਨਤਾਰਨ-1 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰ ਪਰਤੇ, ਜਦਕਿ 2 ਮਰੀਜ਼ ਆਕਸੀਜ਼ਨ ਸਪੋਰਟ (ਵੈਂਟੀਲੇਟਰ) ਉੱਤੇ ਹਸਪਤਾਲ ਵਿੱਚ ਭਰਤੀ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 21 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 856 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 98 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 242 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਭਾਰਤ 'ਚ H3N2 ਦੇ ਮਾਮਲੇ : H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 400 ਤੋਂ ਵੱਧ ਕੇਸ ਦਰਜ ਹੋਏ ਹਨ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਦੇਸ਼ ਵਿੱਚ H3N2 ਇਨਫਲੂਐਂਜ਼ਾ ਵਾਇਰਸ ਨਾਲ ਅਜੇ ਤੱਕ ਕੁੱਲ 9 ਮੌਤਾਂ ਦਰਜ ਹੋਈਆਂ ਹਨ। ਸਰਕਾਰ ਨੇ 6 ਭਾਰਤੀ ਰਾਜਾਂ ਵਿੱਚ ਕੋਵਿਡ ਵਰਗੀ ਸਲਾਹ ਜਾਰੀ ਕੀਤੀ ਹੈ। ਇਹ ਕੇਰਲ, ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਮਹਾਰਾਸ਼ਟਰ ਅਤੇ ਗੁਜਰਾਤ ਸੂਬੇ ਹਨ। ਡਾਕਟਰਾਂ ਦੀ ਮੰਨੀਏ ਤਾਂ, ਉਨ੍ਹਾਂ ਦਾ ਕਹਿਣਾ ਹੈ ਕਿ H3N2 ਲੱਛਣ ਦਿਖੇ ਜਾਣ ਉੱਤੇ ਤੁਰੰਤ RTPCR ਕਰਵਾ ਲੈਣਾ ਚਾਹੀਦਾ ਹੈ। ਵਧੀਆਂ ਕਿਸਮ ਦੇ ਮਾਸਕ ਦੀ ਵਰਤੋਂ ਅਤੇ ਸਮੇਂ-ਸਮੇਂ ਉੱਤੇ ਹੱਥ ਧੋਂਦੇ ਰਹੋ। ਇਸ ਤੋਂ ਇਲਾਵਾ, H3N2 ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਤੋਂ ਬਚੋ।
ਇਹ ਵੀ ਪੜ੍ਹੋ: ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਜ਼ਬਰਦਸਤ ਭੂਚਾਲ ਕਾਰਨ 11 ਲੋਕਾਂ ਦੀ ਮੌਤ