ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਭਾਰਤ ਵਿੱਚ ਕੋਵਿਡ-19 ਦੇ 1,590 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਸ਼ਨੀਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 02, 257 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 8 ਹਜ਼ਾਰ ਤੋਂ ਵੱਧ ਹੋ ਚੁੱਕੇ ਹਨ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 910 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਸ਼ਨੀਵਾਰ ਨੂੰ 6 ਮੌਤਾਂ ਹੋਈਆਂ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਸ਼ਨੀਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.80 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 62, 832 ਹੋ ਗਈ ਹੈ। ਰੋਜ਼ਾਨਾ ਲਾਗ ਦਰ 1.33 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.23 ਫੀਸਦੀ ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,44,324 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 1,19,560 ਨਮੂਨੇ ਜਾਂਚ ਲਈ ਲਏ ਗਏ।
![Coronavirus Update](https://etvbharatimages.akamaized.net/etvbharat/prod-images/18087255_coronaa.jpg)
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 14 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੰਮ੍ਰਿਤਸਰ-4, ਮੋਹਾਲੀ-3,ਬਠਿੰਡਾ-1, ਫਿਰੋਜ਼ਪੁਰ-1, ਜਲੰਧਰ-1, ਲੁਧਿਆਣਾ-1, ਪਠਾਨਕੋਟ-1. ਨਵਾਂਸ਼ਹਿਰ-1 ਅਤੇ ਤਰਨਤਾਰਨ ਤੋਂ 1 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 14 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਇਨ੍ਹਾਂ ਵਿੱਚ ਜਲੰਧਰ-4, ਮੋਹਾਲੀ-5, ਹੁਸ਼ਿਆਰਪੁਰ-3 ਅਤੇ ਮੋਗਾ-2 ਕੋਰੋਨਾ ਵਾਇਰਸ ਪੀੜਤ ਠੀਕ ਹੋ ਕੇ ਵਾਪਸ ਘਰ ਪਰਤੇ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 25 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 925 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 109 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 300 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Omicron Case In Chandigarh: ਚੰਡੀਗੜ੍ਹ 'ਚ ਓਮੀਕਰੋਨ ਦੀ ਦਸਤਕ, ਸਿਹਤ ਵਿਭਾਗ ਵੱਲੋਂ ਅਲਰਟ ਜਾਰੀ