ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ। ਭਾਰਤ ਵਿੱਚ ਕੋਵਿਡ-19 ਦੇ 618 ਨਵੇਂ ਮਾਮਲੇ ਦਰਜ ਹੋਏ। ਇਸ ਨਾਲ ਬੁੱਧਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 91, 956 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 4,197 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 319 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਬੁੱਧਵਾਰ ਨੂੰ 5 ਮੌਤਾਂ ਦਰਜ ਹੋਈਆਂ ਹਨ।
ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 56, 970 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,71,236 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 95, 385 ਨਮੂਨੇ ਜਾਂਚ ਲਈ ਲਏ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਦਰਜ ਹੋਏ ਹਨ। ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-4. ਜਲੰਧਰ-3, ਲੁਧਿਆਣਾ-3 ਅਤੇ ਮੋਗਾ ਤੋਂ ਇਕ ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ ਪੰਜ ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਇਨ੍ਹਾਂ ਵਿੱਚ ਜਲੰਧਰ-3, ਪਠਾਨਕੋਟ-1 ਅਤੇ ਮੋਹਾਲੀ-1 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰ ਪਰਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 15 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 769 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 50 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 203 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਭਾਰਤ 'ਚ H3N2 ਦੀ ਦਸਤਕ: H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 500 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦਸੰਬਰ ਤੋਂ ਮੌਸਮੀ ਫਲੂ ਦੇ ਮਰੀਜ਼ ਆ ਰਹੇ ਹਨ। H3N2 ਇਨਫੈਕਸ਼ਨ ਦੇ ਮਾਮਲੇ ਵੀ ਵਧਦੇ ਨਜ਼ਰ ਆ ਰਹੇ ਹਨ। ਕੇਂਦਰੀ ਮੰਤਰਾਲੇ ਨੇ ਉਮੀਦ ਜਤਾਈ ਹੈ ਕਿ ਮਾਰਚ ਦੇ ਅੰਤ ਤੱਕ ਸੰਕਰਮਣ ਦੇ ਫੈਲਣ ਵਿੱਚ ਕਮੀ ਆ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਗੁਜਰਾਤ ਵਿੱਚ ਇਸ ਨਾਲ ਇਕ ਮਹਿਲਾ ਦੀ ਮੌਤ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਦੇਸ਼ ਵਿੱਚ H3N2 ਇਨਫਲੂਐਂਜ਼ਾ ਵਾਇਰਸ ਨਾਲ 3 ਮੌਤਾਂ ਦਰਜ ਹੋ ਗਈਆਂ ਹਨ।
ਇਹ ਵੀ ਪੜ੍ਹੋ : Garcetti's Nomination Cleared: ਅਮਰੀਕੀ ਸੈਨੇਟ ਵੱਲੋਂ ਐਰਿਕ ਗਾਰਸੇਟੀ ਦੀ ਭਾਰਤੀ ਰਾਜਦੂਤ ਵਜੋਂ ਨਿਯੁਕਤੀ ਨੂੰ ਮਨਜ਼ੂਰੀ