ਚੰਡੀਗੜ੍ਹ: ਅੰਤਰਰਾਸ਼ਟਰੀ ਵਕੀਲ ਕਾਨਫਰੰਸ ਵਿੱਚ ਜਸਟਿਸ ਸੰਜੀਵ ਖੰਨਾ ਨੇ ਲੋਕ ਹਿੱਤਾ ਦੀ ਗੱਲ ਕਰਦੇ ਹੋਏ ਕਿਹਾ ਕਿ ਕਾਨੂੰਨੀ ਪੇਸ਼ੇ ਵਿੱਚ ਸਰਲ ਭਾਸ਼ਾ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਤਾਂ ਹੋ ਆਮ ਲੋਕ ਇਸ ਨੂੰ ਅਸਾਨੀ ਨਾਲ ਸਮਝ ਸਕੇ। ਉਹਨਾਂ ਨੇ ਕਿਹਾ ਕਿ ਸਰਲ ਭਾਸ਼ਾ ਵਿੱਚ ਕਾਨੂੰਨੀ ਫੈਸਲਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਤੋਂ ਬਚ ਸਕਣ। ਕਾਨੂੰਨ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਹਨ ਤੇ ਉਹ ਸਾਨੂੰ ਕੰਟਰੋਲ ਕਰਦੇ ਹਨ। ਇਸ ਲਈ ਭਾਸ਼ਾ ਸੌਖੀ ਹੋਣੀ ਚਾਹੀਦੀ ਹੈ।
ਕਾਨੂੰਨ ਦੇਸ਼ ਦੇ ਨਾਗਰਿਕਾਂ ਲਈ ਰਹੱਸ ਨਹੀਂ ਹੋਣਾ ਚਾਹੀਦਾ: ਅੰਤਰਰਾਸ਼ਟਰੀ ਵਕੀਲ ਕਾਨਫਰੰਸ ਦਾ ਆਯੋਜਨ ਬਾਰ ਕੌਂਸਲ ਆਫ ਇੰਡੀਆ ਵੱਲੋਂ ਕੀਤਾ ਗਿਆ ਸੀ। ਉਹਨਾਂ ਨੇ ਕਿਹਾ ਕਿ ਕਾਨੂੰਨ ਦੇਸ਼ ਦੇ ਨਾਗਰਿਕਾਂ ਲਈ ਰਹੱਸ ਨਹੀਂ ਹੋਣਾ ਚਾਹੀਦਾ। ਜਸਟਿਸ ਖੰਨਾ ਨੇ ਇਹ ਵੀ ਕਿਹਾ ਕਿ ਇਹ ਸਾਡੀਆਂ ਬਹਿਸਾਂ ਅਤੇ ਫੈਸਲਿਆਂ 'ਤੇ ਵੀ ਲਾਗੂ ਹੁੰਦਾ ਹੈ। ਕੀ ਕਾਨੂੰਨ ਇੱਕ ਅਜਿਹੀ ਬੁਝਾਰਤ ਹੈ ਜਿਸਨੂੰ ਹੱਲ ਕਰਨ ਦੀ ਲੋੜ ਹੈ? ਕਾਨੂੰਨ ਵਿਵਾਦਾਂ ਨੂੰ ਸੁਲਝਾਉਣ ਲਈ ਹੁੰਦੇ ਹਨ, ਆਪਣੇ ਆਪ ਨੂੰ ਵਿਵਾਦਪੂਰਨ ਬਣਾਉਣ ਲਈ ਨਹੀਂ।
ਜਸਟਿਸ ਖੰਨਾ ਨੇ ਇਹ ਵੀ ਕਿਹਾ ਕਿ ਸਾਨੂੰ ਕਾਨੂੰਨੀ ਪੇਸ਼ੇ ਦੀਆਂ ਕੁਝ ਪਰੰਪਰਾਵਾਂ ਨੂੰ ਮੁੜ ਸੁਰਜੀਤ ਕਰਨ ਅਤੇ ਸੰਭਾਲਣ ਲਈ ਆਪਣੇ ਆਪ ਨੂੰ ਜ਼ਿੰਦਾ ਰੱਖਣਾ ਹੋਵੇਗਾ। ਮੁਕੱਦਮੇਬਾਜ਼ੀ ਦੇ ਵੱਧ ਰਹੇ ਖਰਚੇ ਅਤੇ ਵਕੀਲਾਂ ਦੀਆਂ ਮਨਮਾਨੀਆਂ ਫੀਸਾਂ ਕਾਰਨ ਬਹੁਤ ਸਾਰੇ ਲੋਕਾਂ ਨੂੰ ਇਨਸਾਫ਼ ਨਹੀਂ ਮਿਲਦਾ। ਇਹ ਨਿਆਂ ਦੇ ਰਾਹ ਵਿੱਚ ਇੱਕ ਵੱਡੀ ਰੁਕਾਵਟ ਹੈ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਿਆਂ ਸਾਰਿਆਂ ਦੀ ਪਹੁੰਚ ਵਿੱਚ ਰਹੇ। ਇਸ ਕਿੱਤੇ ਨਾਲ ਜੁੜੇ ਲੋਕਾਂ ਨੂੰ ਆਤਮ ਚਿੰਤਨ ਕਰਨਾ ਚਾਹੀਦਾ ਹੈ।
- India vs Canada: ਸਵਾਲਾਂ ਵਿੱਚ ਘਿਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਕੈਨੇਡੀਅਨ ਮੀਡੀਆ ਨੇ ਮੰਗੇ ਸਬੂਤ
- WORLD PHARMACIST DAY 2023: ਜਾਣੋ ਵਿਸ਼ਵ ਫਾਰਮਾਸਿਸਟ ਦਿਵਸ ਦਾ ਇਤਿਹਾਸ ਅਤੇ ਇਸ ਸਾਲ ਦਾ ਥੀਮ
- Parineeti Chopra and Raghav Chadha are married : ਵਿਆਹ ਦੇ ਬੰਧਨ 'ਚ ਬੱਝੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ, ਵਿਆਹ ਦੀ ਪਹਿਲੀ ਤਸਵੀਰ ਦਾ ਇੰਤਜ਼ਾਰ
ਜਸਟਿਸ ਖੰਨਾ ਨੇ ਕਿਹਾ ਕਿ ਜਿਸ ਤਰ੍ਹਾਂ ਇਨਸਾਨਾਂ ਲਈ ਝਗੜੇ ਆਮ ਹਨ, ਉਸੇ ਤਰ੍ਹਾਂ ਹੱਲ ਵੀ ਆਮ ਹਨ। ਜੇਕਰ ਅਸੀਂ ਸਰਹੱਦ ਪਾਰ ਵਪਾਰ ਕਰਦੇ ਹਾਂ ਤਾਂ ਝਗੜੇ ਹੋਣਾ ਸੁਭਾਵਿਕ ਹੈ। ਅਜਿਹੇ ਮਾਮਲਿਆਂ ਦੇ ਨਿਪਟਾਰੇ ਲਈ ਅੰਤਰਰਾਸ਼ਟਰੀ ਕਾਨੂੰਨ ਦੀ ਲੋੜ ਹੈ। ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਮੁਕੱਦਮੇਬਾਜ਼ੀ ਅਤੇ ਕਾਨੂੰਨੀ ਪੇਸ਼ੇ ਦਾ ਕਾਰੋਬਾਰ ਚਿੰਤਾ ਦਾ ਵਿਸ਼ਾ ਹੈ।