ETV Bharat / bharat

ਟਰਾਂਜ਼ਿਟ ਰਿਮਾਂਡ ਉੱਤੇ ਲਾਰੈਂਸ ਬਿਸ਼ਨੋਈ, ਪੰਜਾਬ ਲਿਆਂਦਾ ਜਾ ਰਿਹਾ ਬਿਸ਼ਨੋਈ - ਲਾਰੈਂਸ ਬਿਸ਼ਨੋਈ

ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਦੇ ਗ੍ਰਿਫ਼ਤ ਵਿੱਚ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਲੋਂ ਪੰਜਾਬ ਪੁਲਿਸ ਨੂੰ ਇਕ ਦਿਨ ਦੀ ਟਰਾਂਜ਼ਿਟ ਰਿਮਾਂਡ ਉੱਤੇ ਬਿਸ਼ਨੋਈ ਨੂੰ ਦਿੱਤਾ ਹੈ। ਮੂਸੇ ਵਾਲਾ ਕਤਲਕਾਂਡ ਵਿੱਚ ਪੰਜਾਬ ਪੁਲਿਸ ਲਾਰੈਂਸ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲਿਆ ਰਹੀ ਹੈ।

Punjab Police seeking production warrant

author img

By

Published : Jun 14, 2022, 3:45 PM IST

Updated : Jun 14, 2022, 8:52 PM IST

ਦਿੱਲੀ : ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਸਪੈਸ਼ਲ ਸੈਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਹੈ। ਪੇਸ਼ੀ ਦੌਰਾਨ ਵਕੀਲਾਂ ਵਿਚਾਲੇ ਤਿਖੀ ਬਹਿਸ ਚੱਲੀ ਹੈ। ਪੰਜਾਬ ਪੁਲਿਸ ਨੇ ਮੂਸੇ ਵਾਲਾ ਕਤਲਕਾਂਡ ਵਿੱਚ ਲਾਰੈਂਸ ਦਾ ਪ੍ਰੋਡਕਸ਼ਨ ਵਾਂਰਟ ਮਿਲ ਗਿਆ ਹੈ। ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਫਿਲਹਾਲ ਟਰਾਂਜ਼ਿਟ ਰਿਮਾਂਡ ਮਿਲ ਗਈ ਹੈ। ਵੱਡੇ ਸੁਰੱਖਿਆ ਪ੍ਰਬੰਧ ਕਰ ਕੇ ਗਈ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆ ਰਹੀ ਹੈ। ਲਾਰੈਂਸ ਬਿਸ਼ਨੋਈ ਦਾ RML ਹਸਪਤਾਲ ਵਿੱਚ ਮੈਡੀਕਲ ਕਰਵਾਉਣ ਗਿਆ ਜਿਸ ਤੋਂ ਬਾਅਦ ਪੰਜਾਬ ਪੁਲਿਸ ਦਾ ਕਾਫ਼ਲਾ ਬਿਸ਼ਨੋਈ ਨੂੰ ਮਾਨਸਾ, ਪੰਜਾਬ ਲਿਆ ਰਿਹਾ ਹੈ।

ਲਾਰੈਂਸ ਨੂੰ ਪੰਜਾਬ ਲਿਆਂਦਾ ਪੰਜਾਬ ਪੁਲਿਸ ਦਾ ਕਾਫ਼ਲਾ

ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਤੋਂ ਬਾਅਦ ਲਾਰੈਂਸ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਜਿਸ ਤੋਂ ਬਾਅਦ ਲਾਰੈਂਸ ਨੂੰ ਬੁਲੇਟ ਪਰੂਫ ਗੱਡੀ 'ਚ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਦਿੱਲੀ ਤੋਂ ਲਾਰੈਂਸ ਲਈ ਰਵਾਨਾ ਹੋ ਗਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਤੋਂ ਹੁਣ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅਦਾਲਤ ਵਿੱਚ ਗੋਲਡੀ ਬਰਾੜ, ਲਾਰੈਂਸ ਗੈਂਗ ਅਤੇ ਸਚਿਨ ਥਾਪਨ ਦੀਆਂ ਫੇਸਬੁੱਕ ਪੋਸਟਾਂ ਦਿਖਾਈਆਂ। ਉਨ੍ਹਾਂ ਕਿਹਾ ਕਿ ਲਾਰੈਂਸ ਤੋਂ ਪੁੱਛ-ਪੜਤਾਲ ਜ਼ਰੂਰੀ ਸੀ ਕਿਉਂਕਿ ਇਹ ਕਤਲ ਉਸ ਨੇ ਹੀ ਕੀਤਾ ਸੀ। ਗੈਂਗ ਅਤੇ ਸਚਿਨ ਥਾਪਨ ਦੀ ਫੇਸਬੁਕ ਪੋਸਟ ਵੀ ਸਾਂਝੀ ਕੀਤੀ। ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਮਾਨਸਾ ਦੀ ਅਦਾਲਤ ਤੋਂ ਪੁਲਿਸ ਲਾਰੈਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਲੈ ਕੇ ਮਾਨਸਾ ਪੁਲਿਸ ਦਿੱਲੀ ਪਹੁੰਚੀ ਹੈ। ਪੰਜਾਬ ਪੁਲਿਸ ਨੇ ਕੋਰਟ ਵਿੱਚ ਇਹ ਪ੍ਰੋ਼ਡਕਸ਼ਨ ਵਾਰੰਟ ਪੇਸ਼ ਕੀਤੇ ਹਨ।

ਲਾਰੈਂਸ ਦਾ ਵਕੀਲ

ਇਕ ਦਿਨ ਦੀ ਟਰਾਂਜ਼ਿਟ ਰਿਮਾਂਡ 'ਤੇ ਬਿਸ਼ਨੋਈ:
ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ, ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਉੱਤੇ ਫੈਸਲਾ ਆ ਗਿਆ ਹੈ। ਕੋਰਟ ਨੇ ਪੰਜਾਬ ਪੁਲਿਸ ਨੂੰ ਇਕ ਦਿਨ ਦੀ ਟਰਾਜ਼ਿਟ ਰਿਮਾਂਡ ਮਿਲੀ ਹੈ। ਹੁਣ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਜਿੱਥੇ ਬਾਅਦ ਵਿੱਚ ਪੰਜਾਬ ਪੁਲਿਸ ਮਾਨਸਾ ਕੋਰਟ ਵਿੱਚ ਬਿਸ਼ਨੋਈ ਨੂੰ ਪੇਸ਼ ਕਰੇਗੀ।

ਦੱਸ ਦਈਏ ਕਿ ਅੱਜ ਦਿੱਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਦੇ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਕੋਰਟ ਨੇ ਅਜੇ ਗ੍ਰਿਫ਼ਤਾਰੀ ਦੀ ਇਜਾਜ਼ਤ ਦਿੱਤੀ ਹੈ। ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਕਿ ਜੇਕਰ ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ ਤਾਂ ਉਹ ਦਿੱਲੀ ਵਿੱਚ ਹੀ ਉਸ ਤੋਂ ਪੁੱਛਗਿੱਛ ਕਰੇ। ਉਨ੍ਹਾਂ ਕਿਹਾ ਜੇਕਰ ਲਾਰੈਂਸ ਨੂੰ ਪੰਜਾਬ ਲੈ ਜਾਇਆ ਜਾਂਦਾ ਹੈ ਤਾਂ ਪੂਰੀ ਸੁੱਰਖਿਆ ਦੇ ਨਾਲ ਲੈ ਕੇ ਜਾਣਾ ਚਾਹੀਦਾ ਹੈ।

ਪੂਰੀ ਸਕਿਊਰਿਟੀ ਨਾਲ ਦਿੱਲੀ ਪਹੁੰਚੀ ਪੰਜਾਬ ਪੁਲਿਸ : ਪੰਜਾਬ ਪੁਲਿਸ ਬੁਲੇਟ ਪਰੂਫ ਗੱਡੀ ਅਤੇ ਸੁਰੱਖਿਆ ਲੈ ਕੇ ਦਿੱਲੀ ਪਹੁੰਚ ਗਈ ਹੈ। ਇਸ ਤੋਂ ਇਲਾਵਾ ਲਾਰੈਂਸ ਨੂੰ ਲਿਆਉਣ ਲਈ ਐਸਪੀ ਪੱਧਰ ਦਾ ਅਧਿਕਾਰੀ ਵੀ ਪਹੁੰਚਿਆ ਹੈ। ਪੰਜਾਬ ਪੁਲਿਸ ਨੇ ਕੋਰਟ ਵਿੱਚ ਕਿਹਾ ਕਿ ਸਾਡੇ ਕੋਲ ਸੁੱਰਖਿਆ ਦੇ ਪੂਰੇ ਪ੍ਰਬੰਧ ਹਨ।

ਪੂਰੀ ਸੁਰੱਖਿਆ ਨਾਲ ਗਈ ਪੰਜਾਬ ਪੁਲਿਸ

ਲਾਰੈਂਸ ਨੂੰ ਐਨਕਾਊਂਟਰ ਦਾ ਡਰ:
ਇਸ ਮਾਮਲੇ ਵਿੱਚ ਲਾਰੈਂਸ ਦੇ ਵਕੀਲ ਨੇ ਕਿਹਾ ਕਿ ਪੰਜਾਬ ਵਿੱਚ ਲਾਰੈਂਸ ਦੀ ਜਾਨ ਨੂੰ ਖ਼ਤਰਾ ਹੈ। ਪੰਜਾਬ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ। ਇਸ ਲਈ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿੱਲੀ ਪੁਲਿਸ ਲਾਰੈਂਸ ਦੇ ਹੋਰ ਰਿਮਾਂਡ ਦੀ ਮੰਗ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ ਇਸ ਸਬੰਧੀ ਅਜੇ ਪੁੱਛਗਿੱਛ ਬਾਕੀ ਹੈ।

ਬਿਸ਼ਨੋਈ ਦਾ ਵਕੀਲ ਵਿਸ਼ਾਲ ਚੋਪੜਾ

ਪਹਿਲਾਂ ਵੀ ਬਿਸ਼ਨੋਈ ਦੀ ਪਟੀਸ਼ਨ ਹੋਈ ਰੱਦ :
ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਪਹਿਲਾਂ ਪਟੀਸ਼ਨ ਦਿੱਲੀ ਹਾਈਕੋਰਟ ਵਿੱਚ ਦਾਖਿਲ ਕੀਤੀ ਗਈ ਸੀ ਪਰ ਉੱਥੋ ਉਸ ਵੱਲੋਂ ਪਟੀਸ਼ਨ ਵਾਪਸ ਲੈ ਗਈ। ਲਾਰੈਂਸ ਬਿਸ਼ਨੋਈ ਨੇ ਪਟੀਸ਼ਨ 'ਚ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਬਿਸ਼ਨੋਈ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਡਰ ਹੈ ਕਿ ਪੰਜਾਬ ਪੁਲਿਸ ਜੇਲ੍ਹ ਵਿੱਚ ਲਾਰੈਂਸ ਦਾ ਐਨਕਾਊਂਟਰ ਕਰ ਸਕਦੀ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਸਪੈਸ਼ਲ ਸੈਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼

ਸਿੱਧੂ ਮੂਸੇਵਾਲਾ ਕਤਲ ਦੀ ਗੈਂਗਸਟਰਾਂ ਨੇ ਲਈ ਸੀ ਜ਼ਿੰਮੇਵਾਰੀ:
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੰਭੀਰਤਾ ਦੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਇਸ ਕਤਲ ’ਚ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕਤਲ ਦੀ ਜਿੰਮੇਵਾਰੀ ਲਈ ਗਈ ਹੈ ਜਿਸ ਤੋਂ ਬਾਅਦ ਪੁਲਿਸ ਹੋਰ ਵੀ ਜਿਆਦਾ ਮੁਸਤੈਦ ਹੋ ਗਈ ਹੈ। ਜਿਸ ਦੇ ਚੱਲਦੇ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਨੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਦੱਸਿਆ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ, ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕਰ ਰਹੇ ਸਨ ਕੰਮ

Last Updated : Jun 14, 2022, 8:52 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.