ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਭਾਵ ਅੱਜ ਤੋਂ ਸ਼ੁਰੂ (parliament budget session) ਹੋ ਰਿਹਾ ਹੈ। ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਬਜਟ ਸੈਸ਼ਨ ਦੇ ਪਹਿਲੇ ਦਿਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ (parliament budget session FM sitharaman) ਸਾਲ 2021-22 ਲਈ ਆਰਥਿਕ ਸਰਵੇਖਣ (budget session economic survey) ਪੇਸ਼ ਕਰੇਗੀ। ਵਿੱਤ ਮੰਤਰੀ 1 ਫਰਵਰੀ ਨੂੰ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ ਪੇਸ਼ ਕਰਨਗੇ।
ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਦਿਨ ਦੇ ਵੱਖ-ਵੱਖ ਸਮੇਂ ਲੋਕ ਸਭਾ ਅਤੇ ਰਾਜ ਸਭਾ ਦੀਆਂ ਮੀਟਿੰਗਾਂ ਹੋਣਗੀਆਂ ਤਾਂ ਜੋ ਕੋਵਿਡ ਨਾਲ ਸਬੰਧਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ। ਬਜਟ ਸੈਸ਼ਨ ਦੇ ਪਹਿਲੇ ਦੋ ਦਿਨ ਕੋਈ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ।
ਦੋ ਪੜਾਵਾਂ ਵਿੱਚ ਬਜਟ ਸੈਸ਼ਨ
ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਬਜਟ ਦੀ ਵੰਡ 'ਤੇ ਵਿਚਾਰ ਕਰਨ ਲਈ ਛੁੱਟੀ ਰਹੇਗੀ। ਬਜਟ ਸੈਸ਼ਨ ਦਾ ਦੂਜਾ ਪੜਾਅ 14 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 8 ਅਪ੍ਰੈਲ ਤੱਕ ਚੱਲੇਗਾ। ਰਾਸ਼ਟਰਪਤੀ ਦਾ ਸੰਬੋਧਨ 31 ਜਨਵਰੀ ਨੂੰ ਹੋਵੇਗਾ। ਲੋਕ ਸਭਾ ਦੀ ਬੈਠਕ 1 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਉਸ ਦਿਨ ਆਮ ਬਜਟ ਪੇਸ਼ ਕੀਤਾ ਜਾਵੇਗਾ।
ਲੋਕ ਸਭਾ ਦੀ ਕਾਰਵਾਈ ਦਾ ਸਮਾਂ
2 ਫਰਵਰੀ ਤੋਂ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗੀ। ਲੋਕ ਸਭਾ ਸਕੱਤਰੇਤ ਦੇ ਇੱਕ ਤਾਜ਼ਾ ਬੁਲੇਟਿਨ ਦੇ ਅਨੁਸਾਰ, ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਹੇਠਲੇ ਸਦਨ ਦੀ ਬੈਠਕ ਦੌਰਾਨ ਦੋਵਾਂ ਸਦਨਾਂ ਦੇ ਚੈਂਬਰਾਂ ਅਤੇ ਗੈਲਰੀਆਂ ਦੀ ਵਰਤੋਂ ਮੈਂਬਰਾਂ ਦੇ ਬੈਠਣ ਲਈ ਕੀਤੀ ਜਾਵੇਗੀ।