ਦਾਵਨਗੇਰੇ: ਸ਼ਹਿਰ ਵਿੱਚ ਵੀਰਵਾਰ ਸਵੇਰੇ ਇੱਕ ਸਨਸਨੀਖੇਜ਼ ਘਟਨਾ ਵਿੱਚ, ਇੱਕ ਨੌਜਵਾਨ ਨੇ ਇੱਕ ਔਰਤ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ (lover stabs woman to death in Karnataka)। ਮ੍ਰਿਤਕ ਦੀ ਪਛਾਣ ਚੰਦ ਸੁਲਤਾਨਾ (24) ਵਾਸੀ ਵਿਨੋਬਾ ਨਗਰ ਵਜੋਂ ਹੋਈ ਹੈ। ਹਮਲਾਵਰ ਦਾ ਨਾਂ ਚੰਦ ਪਾਰ ਉਰਫ ਸਆਦਤ ਹੈ, ਜਿਸ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਿਕ ਨੌਜਵਾਨ ਸਆਦਤ ਨੂੰ ਲੜਕੀ ਚੰਦ ਸੁਲਤਾਨਾ ਨਾਲ ਪਿਆਰ ਸੀ ਅਤੇ ਉਹ ਉਸ ਨਾਲ ਵਿਆਹ ਕਰਨਾ ਚਾਹੁੰਦਾ ਸੀ। ਉਸ ਨੇ ਲੜਕੀ ਨਾਲ ਆਪਣੇ ਪਿਆਰ ਦਾ ਇਜ਼ਹਾਰ ਵੀ ਕੀਤਾ ਸੀ ਪਰ ਲੜਕੀ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ 'ਤੇ ਸਆਦਤ ਨੇ ਲੜਕੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਸ ਦੇ ਬਾਵਜੂਦ ਲੜਕੀ ਨੇ ਕਿਤੇ ਹੋਰ ਵਿਆਹ ਕਰਵਾ ਲਿਆ। ਇਸ ਤੋਂ ਸਆਦਤ ਨਾਰਾਜ਼ ਸੀ। ਵੀਰਵਾਰ ਸਵੇਰੇ ਜਦੋਂ ਉਹ ਕਿਤੇ ਜਾ ਰਹੀ ਸੀ ਤਾਂ ਸਆਦਤ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਪੁਲਿਸ ਮੁਤਾਬਕ ਨੌਜਵਾਨ ਨੇ ਖੁਦ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਦਾ ਇਲਾਜ ਚੱਲ ਰਿਹਾ ਹੈ। ਦਾਵਨਗੇਰੇ ਪੁਲਿਸ ਨੇ ਮੌਕੇ ਦਾ ਮੁਆਇਨਾ ਕੀਤਾ। ਉਸ ਇਲਾਕੇ ਦੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਤਿਹਾੜ ਦੇ ਸਾਬਕਾ DG ਸੰਦੀਪ ਗੋਇਲ ਮੁਅੱਤਲ, ਹੋ ਸਕਦੀ ਹੈ ਗ੍ਰਿਫਤਾਰੀ, ਜਾਣੋ ਪੂਰਾ ਮਾਮਲਾ