ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ 19 ਕਿਲੋਗ੍ਰਾਮ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 99.75 ਰੁਪਏ ਘੱਟ ਗਈ ਹੈ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1,680 ਰੁਪਏ ਹੋ ਗਈ ਹੈ। ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। LPG ਸਿਲੰਡਰ ਦੀਆਂ ਕੀਮਤਾਂ ਅੱਜ (1 ਅਗਸਤ 2023) ਤੋਂ ਲਾਗੂ ਹੋ ਗਈਆਂ ਹਨ। ਇੰਡੀਅਨ ਆਇਲ ਕਾਰਪੋਰੇਸ਼ਨ ਨੇ ਆਪਣੀ ਵੈੱਬਸਾਈਟ 'ਤੇ ਨਵੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ।
- Chandrayaan 3: ਇਸਰੋ ਨੇ ਚੰਦਰਯਾਨ ਮਿਸ਼ਨ ਵਿੱਚ ਇੱਕ ਹੋਰ ਮੀਲ ਪੱਥਰ ਕੀਤਾ ਹਾਸਲ, ਸਿਰਫ਼ ਇੱਕ ਮੰਜ਼ਿਲ ਦੂਰ
- Haryana Violence update: ਹਿੰਸਾ ਤੋਂ ਬਾਅਦ ਹਰਿਆਣਾ ਦੇ ਕਈ ਜ਼ਿਲ੍ਹਿਆ ਵਿੱਚ ਧਾਰਾ 144 ਲਾਗੂ, ਸਕੂਲ ਅਤੇ ਕਾਲਜ ਬੰਦ, ਐਕਸ਼ਨ ’ਚ ਪੁਲਿਸ
- ਮਹਾਰਾਸ਼ਟਰ ਦੇ ਠਾਣੇ 'ਚ ਵੱਡਾ ਹਾਦਸਾ, ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗਣ ਕਾਰਨ 17 ਲੋਕਾਂ ਦੀ ਮੌਤ
- Haryana Violence News: ਨੂਹ 'ਚ ਹਿੰਸਾ ਤੋਂ ਬਾਅਦ ਸ਼ਾਂਤੀ ਅਭਿਆਸ ਸ਼ੁਰੂ, ਅੱਜ ਸਾਰੀਆਂ ਪਾਰਟੀਆਂ ਦੀ ਪੰਚਾਇਤ
ਜਾਣੋ ਆਪਣੇ ਸ਼ਹਿਰ ਦੇ ਰੇਟ: ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਬਦਲਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੋਲਕਾਤਾ 'ਚ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 1895.50 ਰੁਪਏ ਤੋਂ ਘੱਟ ਕੇ 1802.50 ਰੁਪਏ ਹੋ ਗਈ ਹੈ। ਚੇਨੱਈ 'ਚ 19 ਕਿਲੋ ਦੇ ਵਪਾਰਕ LPG ਸਿਲੰਡਰ ਦੀ ਕੀਮਤ ਪਹਿਲਾਂ 1945.00 ਰੁਪਏ ਸੀ, ਪਰ ਹੁਣ ਇਹ 1852.50 ਰੁਪਏ ਹੋ ਗਈ ਹੈ। ਵਿੱਤੀ ਰਾਜਧਾਨੀ ਮੁੰਬਈ 'ਚ ਇਹ 1733.50 ਰੁਪਏ ਤੋਂ ਘੱਟ ਕੇ 1640 ਰੁਪਏ 'ਤੇ ਆ ਗਿਆ ਹੈ। ਚੇਨੱਈ ਵਿੱਚ, 19 ਕਿਲੋ ਦੇ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 1945.00 ਰੁਪਏ ਤੋਂ ਘੱਟ ਕੇ 1852.50 ਰੁਪਏ ਹੋ ਗਈ ਹੈ।