ETV Bharat / bharat

ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ, 1 ਹਜ਼ਾਰ ਰੁਪਏ ਤੋਂ ਪਾਰ ਹੋਇਆ ਘਰੇਲੂ ਸਿਲੰਡਰ - 1 ਹਜ਼ਾਰ ਰੁਪਏ ਤੋਂ ਪਾਰ ਹੋਇਆ ਘਰੇਲੂ ਸਿਲੰਡਰ

ਆਮ ਜਨਤਾ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ 50 ਰੁਪਏ ਦਾ ਵਾਧਾ ਹੋਇਆ ਹੈ। ਹੁਣ ਘਰੇਲੂ ਸਿਲੰਡਰ ਦੀ ਕੀਮਤ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ।

lpg cylinder price increased by rs 50 with effect from today
LPG ਸਿਲੰਡਰ ਦੀ ਕੀਮਤ 50 ਰੁਪਏ ਵਧੀ, ਜਾਣੋ ਨਵੀਂ ਕੀਮਤ
author img

By

Published : May 7, 2022, 9:50 AM IST

ਨਵੀਂ ਦਿੱਲੀ: ਦੇਸ਼ 'ਚ ਪਹਿਲਾਂ ਹੀ ਮਹਿੰਗਾਈ ਤੋਂ ਪਰੇਸ਼ਾਨ ਆਮ ਆਦਮੀ ਨੂੰ ਅੱਜ ਇਕ ਹੋਰ ਝਟਕਾ ਲੱਗਾ ਹੈ। ਮਹਿੰਗਾਈ ਨੇ ਇੱਕ ਵਾਰ ਫਿਰ ਰਸੋਈ 'ਤੇ ਦਸਤਕ ਦਿੱਤੀ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵੱਧ ਗਈ ਹੈ। 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 50 ਰੁਪਏ ਵਧਾ ਦਿੱਤੀ ਗਈ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਨਵੀਂ ਕੀਮਤ ਹੁਣ 999.50 ਰੁਪਏ ਪ੍ਰਤੀ ਸਿਲੰਡਰ ਹੋਵੇਗੀ। ਘਰੇਲੂ ਰਸੋਈ ਗੈਸ ਸਿਲੰਡਰ ਦੀ ਵਧੀ ਹੋਈ ਕੀਮਤ ਅੱਜ ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਈ ਹੈ।

ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਫਿਰ ਵਾਧਾ: ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਵਿੱਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 949.50 ਰੁਪਏ ਤੱਕ ਪਹੁੰਚ ਗਈ ਸੀ। ਹੁਣ ਇੱਕ ਵਾਰ ਫਿਰ ਲੋਕ ਮਹਿੰਗਾਈ ਦੀ ਮਾਰ ਹੇਠ ਆ ਗਏ ਹਨ। ਕੀਮਤਾਂ 'ਚ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 999.50 ਰੁਪਏ 'ਤੇ ਪਹੁੰਚ ਗਈ ਹੈ।

ਇੱਕ ਤਰੀਕ ਨੂੰ ਵੀ ਵਧੀਆਂ ਕੀਮਤਾਂ: ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ ਦੀ ਪਹਿਲੀ ਤਰੀਕ ਨੂੰ ਤੇਲ ਕੰਪਨੀਆਂ ਨੇ ਐਲਪੀਜੀ ਗੈਸ ਦੀ ਕੀਮਤ ਵਿੱਚ 102.50 ਰੁਪਏ ਦਾ ਵਾਧਾ ਕੀਤਾ ਸੀ। ਇਹ ਕੀਮਤਾਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ 'ਤੇ ਵਧਾਈਆਂ ਗਈਆਂ ਹਨ। ਕੀਮਤ 'ਚ ਵਾਧੇ ਤੋਂ ਬਾਅਦ ਹੁਣ ਦਿੱਲੀ 'ਚ ਇਸ ਨੀਲੇ ਸਿਲੰਡਰ ਦੀ ਨਵੀਂ ਕੀਮਤ 2355.50 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 2253 ਰੁਪਏ ਸੀ। ਇਸ ਦੇ ਨਾਲ ਹੀ 5 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਫਿਲਹਾਲ 655 ਰੁਪਏ ਹੈ। ਇੱਕ ਮਹੀਨਾ ਪਹਿਲਾਂ 1 ਅਪ੍ਰੈਲ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 250 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 1 ਮਾਰਚ ਨੂੰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 105 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ 22 ਮਾਰਚ ਨੂੰ ਇਸ ਵਿੱਚ 9 ਰੁਪਏ ਦਾ ਵਾਧਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਥਾਣੇ ਅੰਦਰ ਵੀ ਸੁਰੱਖਿਅਤ ਨਹੀਂ ਹਨ ਲੋਕ, ਸਦਰ ਥਾਣੇ ਅੰਦਰੋਂ ਐਕਟਿਵਾ ਚੋਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.