ETV Bharat / bharat

Ludhiana Court Blast Case: ਸਿੱਖਸ ਫਾਰ ਜਸਟਿਸ ਨਾਲ ਜੁੜਿਆ ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਗ੍ਰਿਫਤਾਰ - jaswinder singh multani arrested

ਜਰਮਨੀ ’ਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ 'ਸਿੱਖਸ ਫਾਰ ਜਸਟਿਸ' ਨਾਲ ਜੁੜੇ ਇੱਕ ਵਿਅਕਤੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ (jaswinder singh multani arrested in germany) ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤੀ ਧਮਾਕੇ ਦਾ ਮਾਸਟਰਮਾਈਂਡ (ludhiana court blast case mastermind) ਦੱਸਿਆ ਜਾ ਰਿਹਾ ਹੈ।

ਲੁਧਿਆਣਾ ਬਲਾਸਟ ਦਾ ਮਾਸਟਰਮਾਈਂਡ
ਲੁਧਿਆਣਾ ਬਲਾਸਟ ਦਾ ਮਾਸਟਰਮਾਈਂਡ
author img

By

Published : Dec 28, 2021, 9:55 AM IST

Updated : Dec 28, 2021, 11:11 AM IST

ਨਵੀਂ ਦਿੱਲੀ: ਲੁਧਿਆਣਾ ਕੋਰਟ ਬਲਾਸਟ ਮਾਮਲੇ (Ludhiana Court Blast Case) ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵਿਅਕਤੀ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ 'ਚ ਇਹ ਖਬਰ ਸਾਹਮਣੇ ਆ ਰਹੀ ਹੈ।

ਜਾਣਕਾਰੀ ਮੁਤਾਬਕ ਜਰਮਨੀ ਦੀ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ 'ਸਿੱਖਸ ਫਾਰ ਜਸਟਿਸ' ਨਾਲ ਜੁੜੇ ਇੱਕ ਵਿਅਕਤੀ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ (jaswinder singh multani arrested in germany) ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤੀ ਧਮਾਕੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ।

ਜਸਵਿੰਦਰ ਸਿੰਘ ਦਿੱਲੀ ਅਤੇ ਮੁੰਬਈ ’ਚ ਹਮਲਾ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਦੋਸ਼ 'ਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ 23 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਇੱਕ ਧਮਾਕਾ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਛੇ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਹਾਈ ਅਲਰਟ’ ਜਾਰੀ ਕਰ ਦਿੱਤਾ ਸੀ। ਪੁਲਿਸ ਨੇ ਸ਼ੱਕ ਜਤਾਇਆ ਕਿ ਅਦਾਲਤੀ ਕੰਪਲੈਕਸ ਵਿਚ ਇਕ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਇਕ ਟਾਇਲਟ ਵਿਚ ਧਮਾਕੇ ਵਿਚ ਮਾਰਿਆ ਗਿਆ ਵਿਅਕਤੀ ਵਿਸਫੋਟਕ ਯੰਤਰ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਾਂ ਫਿਰ ਉਹ ਆਤਮਘਾਤੀ ਹਮਲਾਵਰ ਵੀ ਹੋ ਸਕਦਾ ਹੈ।

ਇਹ ਵੀ ਪੜੋ: ਟਾਵਰ ’ਤੇ ਬੈਠੇ ਅਧਿਆਪਕ ਨੂੰ ਸਿੱਖਿਆ ਮੰਤਰੀ ਨੇ ਉਤਾਇਆ ਹੇਠਾਂ, ਦਿੱਤਾ ਇਹ ਭਰੋਸਾ...

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕੈਂਪਸ ਦੀ ਇੱਕ ਕੰਧ ਨੂੰ ਨੁਕਸਾਨ ਪਹੁੰਚਿਆ ਅਤੇ ਇਮਾਰਤ ਵਿੱਚ ਖੜ੍ਹੇ ਕੁਝ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ। ਜਦੋਂ ਧਮਾਕਾ ਹੋਇਆ ਤਾਂ ਸਥਾਨਕ ਵਿਧਾਇਕ ਬਲਵਿੰਦਰ ਸਿੰਘ ਬੈਂਸ ਤੀਜੀ ਮੰਜ਼ਿਲ 'ਤੇ ਵਕੀਲ ਦੇ ਕਮਰੇ 'ਚ ਸੀ। ਕਈ ਵਕੀਲਾਂ ਨੇ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ਵਿੱਚ ਢਿੱਲ ਦੀ ਸ਼ਿਕਾਇਤ ਕੀਤੀ ਹੈ।

ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਹ ਧਮਾਕਾ ਸੂਬੇ ਵਿੱਚ ‘ਅਰਾਜਕਤਾ’ ਪੈਦਾ ਕਰਨ ਦੀ ਕੋਸ਼ਿਸ਼ ਹੋ ਸਕਦਾ ਹੈ, ਜਿੱਥੇ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰ ਤੋਂ ਜਲਦੀ ਤੋਂ ਜਲਦੀ ਇਸ ਮਾਮਲੇ 'ਤੇ ਪੂਰੀ ਰਿਪੋਰਟ ਮੰਗੀ ਹੈ ਅਤੇ ਸ਼ੁਰੂਆਤੀ ਜਾਂਚ ਦੇ ਨਤੀਜਿਆਂ ਬਾਰੇ ਵੀ ਜਾਣਕਾਰੀ ਦੇਣ ਲਈ ਕਿਹਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ 'ਚ ਤਿੰਨ ਔਰਤਾਂ ਸਮੇਤ ਛੇ ਲੋਕ ਜ਼ਖਮੀ ਹੋ ਗਏ ਸੀ, ਜਿਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਦੱਸ ਦਈਏ ਕਿ ਇਹ ਧਮਾਕਾ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਦੇ ਇਕ ਗੁਰਦੁਆਰੇ 'ਚ ਕਥਿਤ ਤੌਰ 'ਤੇ ਭੰਨਤੋੜ ਦੀਆਂ ਕੋਸ਼ਿਸ਼ਾਂ ਦੀਆਂ ਘਟਨਾਵਾਂ ਤੋਂ ਕੁਝ ਦਿਨ ਬਾਅਦ ਹੋਇਆ ਹੈ। ਇਨ੍ਹਾਂ ਘਟਨਾਵਾਂ 'ਚ ਦੋ ਲੋਕਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।

ਪਿਛਲੇ ਕੁਝ ਸਾਲਾਂ ਵਿੱਚ ਪਾਕਿਸਤਾਨ ਦੀ ਸਰਹੱਦ ਨੇੜੇ ਡਰੋਨ ਦੇਖੇ ਜਾਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਹਥਿਆਰ ਜਾਂ ਵਿਸਫੋਟਕ ਸੁੱਟੇ ਹੋ ਸਕਦੇ ਹਨ।

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਸ ਸਮੇਂ ਕਿਹਾ ਸੀ ਕਿ ਕਥਿਤ ਤੋੜ-ਫੋੜ ਦੀਆਂ ਕੋਸ਼ਿਸ਼ਾਂ ਅਤੇ ਧਮਾਕੇ ਸੂਬੇ ਵਿਚ ਇਕ ਵਿਸ਼ੇਸ਼ ਭਾਈਚਾਰੇ ਦੇ ਧਰੁਵੀਕਰਨ ਦੀ ਕੋਸ਼ਿਸ਼ ਹਨ।

Last Updated : Dec 28, 2021, 11:11 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.