ETV Bharat / bharat

ਮਹੰਤ ਕਰਮਜੀਤ ਸਿੰਘ ਬਣੇ HSGPC ਦੇ ਨਵੇਂ ਪ੍ਰਧਾਨ, ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਟਿੰਗ ਦਾ ਬਾਇਕਾਟ

ਤਮਾਮ ਮਸਲਿਆਂ ਵਿਚਕਾਰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Shiromani Gurdwara Parbandhak Committee) ਦੇ ਨਵੇਂ ਪ੍ਰਧਾਨ ਮਹੰਤ ਕਰਮਜੀਤ ਸਿੰਘ ਚੁਣੇ ਗਏ ( Karamjit Singh elected as the new president) ਹਨ। ਦੂਜੇ ਪਾਸੇ ਪ੍ਰਧਾਨਗੀ ਦੀ ਚੋਣ ਲਈ ਰੱਖੀ ਗਈ ਇਸ ਮੀਟਿੰਗ ਦਾ ਬਲਜੀਤ ਸਿੰਘ ਦਾਦੂਵਾਲ ਨੇ ਬਾਇਕਾਟ ਕੀਤਾ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਨਵੇਂ ਚੁਣੇ ਗਏ ਪ੍ਰਧਾਨ ਦੇ ਨਾਂਅ ਨਾਲ ਸਹਿਮਤ ਨਹੀਂ ਹਨ।

Mahant Karamjit Singh became the new president of SHGPC Baljit Singh Daduwal did not agree with the name of the president.
ਮਹੰਤ ਕਰਮਜੀਤ ਸਿੰਘ ਬਣੇ HSGPC ਦੇ ਨਵੇਂ ਪ੍ਰਧਾਨ, ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਟਿੰਗ ਦਾ ਬਾਇਕਾਟ
author img

By

Published : Dec 21, 2022, 12:59 PM IST

Updated : Dec 21, 2022, 1:57 PM IST

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਵਾਦ ਸੁਲਝਿਆ ਨਹੀਂ ਸੀ ਕਿ ਹੁਣ ਐੱਚਐੱਸਜੀਪੀਸੀ ਦਾ ਨਵਾਂ ਪ੍ਰਧਾਨ ਮਹੰਤ ਕਰਮਜੀਤ ਸਿੰਘ ( Karamjit Singh is the new president of HSGPC) ਨੂੰ ਐਲਾਨੇ ਜਾਣ ਤੋਂ ਬਾਅਦ ਨਵਾਂ ਵਿਵਾਦ ਛਿੜ ਗਿਆ ਹੈ। ਐੱਚਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਦੀ ਮੀਟਿੰਗ ਦਾ ਬਾਇਕਾਟ ਕਰਦਿਆਂ ਇਸ ਫੈਸਲਾ ਨੂੰ ਸਰਕਾਰੀ ਫੈਸਲਾ ਕਰਾਰ ਦਿੱਤਾ ਹੈ।

ਦਾਦੂਵਾਲ ਨਹੀਂ ਸਹਿਮਤ: ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Haryana Shiromani Gurdwara Parbandhak Committee) ਦੇ ਨਵੇਂ ਪ੍ਰਧਾਨ ਮਹੰਤ ਕਰਮਜੀਤ ਸਿੰਘ ਚੁਣੇ ਗਏ ( Karamjit Singh elected as the new president) ਹਨ। ਪ੍ਰਧਾਨ ਚੁਣੇ ਜਾਣ ਦੀ ਪ੍ਰਕਿਰਿਆ ਦਾ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬਾਇਕਾਟ ਕਰਦਿਆਂ ਕਿਹਾ ਕਿ ਉਹ ਇਸ ਫੈਸਲੇ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਤੌਰ ਮੈਂਬਰ ਉਹ ਸੇਵਾ ਨਿਭਾਉਂਦੇ ਰਹਿਣਗੇ। ਦਾਦੂਵਾਲ ਨੇ ਕਿਹਾ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਜਿੰਨ੍ਹਾਂ ਲੋਕਾਂ ਦਾ ਕੋਈ ਵੀ ਯੋਗਦਾਨ ਨਹੀਂ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਦੇਕੇ ਨਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਧਾਨ ਐਲਾਨਣ ਸਮੇਂ ਬਾਕੀਆਂ ਲੋਕਾਂ ਦੀਆਂ ਸਾਰੀਆਂ ਕੁਰਬਾਨੀਆਂ ਅਤੇ ਤਿਆਗਾਂ ਨੂੰ ਅਣਗੋਲਿਆਂ ਕਰ ਦਿੱਤਾ ਹੈ।

38 ਮੈਂਬਰੀ ਐਡਹਾਕ ਕਮੇਟੀ: ਹਰਿਆਣਾ ਸਰਕਾਰ ਵੱਲੋਂ 1 ਦਸੰਬਰ 2022 ਨੂੰ 38 ਮੈਂਬਰਾਂ ਦਾ ਐਲਾਨ ਕੀਤਾ ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ (Election of President by ad hoc committee) ਕੀਤੀ ਜਾਵੇਗੀ। ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਬਲਜੀਤ ਸਿੰਘ ਦਾਦੂਵਾਲ ਨੇ ਅਸਤੀਫ਼ਾ ਦਿੱਤਾ ਸੀ ਜੋ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕੋਰੋਨਾ ਅਲਰਟ: ਸਿਹਤ ਮੰਤਰੀ ਮਾਂਡਵੀਆ ਨੇ ਕੋਵਿਡ ਦੀ ਸਮੀਖਿਆ ਕਰਨ ਲਈ ਬੁਲਾਈ ਅਹਿਮ ਮੀਟਿੰਗ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਕ ਬਿਆਨ ਵੀ ਦਿੱਤਾ ਸੀ ਜਿਸ ਵਿੱਚ ਕਿਹਾ ਸੀ ਕਿ ਜਦੋਂ ਤੱਕ ਨਵੇਂ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਬਲਜੀਤ ਸਿੰਘ ਦਾਦੂਵਾਲ ਹੀ ਪ੍ਰਧਾਨ ਰਹਿਣਗੇ।ਹੁਣ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਚੁਣਿਆ ਗਿਆ ਹੈ

Last Updated : Dec 21, 2022, 1:57 PM IST

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.