ਨਾਸਿਕ: ਮਹਾਰਾਸ਼ਟਰ 'ਚ ਨਾਸਿਕ-ਅਹਿਮਦਨਗਰ ਹਾਈਵੇ 'ਤੇ ਸ਼ੁੱਕਰਵਾਰ ਸਵੇਰੇ ਇਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਪ੍ਰਾਈਵੇਟ ਲਗਜ਼ਰੀ ਬੱਸ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਤੋਂ ਅਹਿਮਦਨਗਰ ਜ਼ਿਲ੍ਹੇ ਦੇ ਸ਼ਿਰਡੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਇਹ ਹਾਦਸਾ ਮੁੰਬਈ ਤੋਂ ਕਰੀਬ 180 ਕਿਲੋਮੀਟਰ ਦੂਰ ਨਾਸਿਕ ਦੀ ਸਿੰਨਾਰ ਤਹਿਸੀਲ 'ਚ ਪਠਾਰੇ ਸ਼ਿਵਰ ਨੇੜੇ ਸਵੇਰੇ 7 ਵਜੇ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿੱਚ ਸੱਤ ਔਰਤਾਂ, ਦੋ ਬੱਚੇ ਅਤੇ ਇੱਕ ਪੁਰਸ਼ ਸ਼ਾਮਲ ਹੈ। ਜ਼ਖਮੀਆਂ ਨੂੰ ਸਿੰਨਰ ਗ੍ਰਾਮੀਣ ਹਸਪਤਾਲ ਅਤੇ ਯਸ਼ਵੰਤ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਜਾਣਕਾਰੀ ਮੁਤਾਬਕ ਬੱਸ 'ਚ ਸਵਾਰ ਵੱਡੀ ਗਿਣਤੀ 'ਚ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਠਾਰੇ ਤੋਂ ਪਿੰਪਲਵਾੜੀ ਟੋਲ ਬੂਥ ਵਿਚਕਾਰ ਆਵਾਜਾਈ ਇਕ ਪਾਸੇ ਤੋਂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ।
ਇਹ ਵੀ ਪੜ੍ਹੋ: Makar Sankranti 2023: ਇਸ ਲਈ ਮਕਰ ਸੰਕ੍ਰਾਂਤੀ 'ਤੇ ਖਾਈ ਜਾਂਦੀ ਹੈ ਖਿਚੜੀ, ਜਾਣੋ ਧਾਰਮਿਕ ਮਾਨਤਾਵਾਂ ਅਤੇ ਪਰੰਪਰਾਵਾਂ
ਜਾਣਕਾਰੀ ਮੁਤਾਬਕ ਬੱਸ 'ਚ ਅੰਬਰਨਾਥ ਠਾਣੇ ਇਲਾਕੇ ਤੋਂ ਕਰੀਬ 50 ਯਾਤਰੀ ਸ਼ਿਰਡੀ ਜਾ ਰਹੇ ਸਨ। ਫਿਰ ਰਸਤੇ ਵਿੱਚ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਟੱਕਰ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਨਾਸਿਕ ਸ਼ਿਰਡੀ ਹਾਈਵੇਅ 'ਤੇ ਨਿੱਜੀ ਬੱਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਹਾਦਸੇ ਦੀ ਜਾਂਚ ਦੇ ਨਿਰਦੇਸ਼ ਵੀ ਦਿੱਤੇ ਹਨ।