ਜਲਗਾਂਵ: ਮਹਾਰਾਸ਼ਟਰ ਦੇ ਜਲਗਾਂਵ ਵਿੱਚ ਭਾਰੀ ਮੀਂਹ ਕਾਰਨ ਸੋਮਵਾਰ ਨੂੰ ਕੰਨੜ ਘਾਟ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਦੌਰਾਨ ਸਥਾਨਕ ਲੋਕਾਂ ਦੇ ਨਾਲ-ਨਾਲ ਸਰਕਾਰ ਦੇ ਰਾਹਤ ਕਾਰਜ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਹੇ ਹਨ। ਕਿਉਂਕਿ ਖ਼ੇਤਰ ਦੇ ਪਹਾੜੀ ਇਲਾਕਿਆਂ 'ਚ ਭਾਰੀ ਮੀਂਹ ਜਾਰੀ ਹੈ।
ਇਸ ਦੌਰਾਨ ਕਈ ਵਾਹਨ ਵੀ ਨੁਕਸਾਨੇ ਗਏ। ਹਲਾਂਕਿ ਅਜੇ ਵੀ ਸੂਬਾ ਮਸ਼ੀਨਰੀ ਵੱਲੋਂ ਵਾਹਨਾਂ ਦੀ ਆਵਾਜਾਈ ਨੂੰ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਦੱਸਣਯੋਗ ਹੈ ਕਿ ਜਲਗਾਂਵ ਜ਼ਿਲ੍ਹੇ 'ਚ ਬੀਤੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਬੀਤੇ ਦੋ ਦਿਨਾਂ ਤੋਂ ਚਾਲੀਸਗਾਂਵ, ਭੰਡਗਾਂਵ ਤੇ ਪਚੋਰਾ ਤਾਲੂਕਾ ਦੇ ਕੁੱਝ ਹਿੱਸਿਆਂ 'ਚ ਭਾਰੀ ਮੀਂਹ ਪਿਆ।
ਭਾਰੀ ਮੀਂਹ ਪੈਣ ਦੇ ਚਲਦੇ ਇਥੇ ਜ਼ਮੀਨ ਖਿਸਕਣ ਤੇ ਤਿਤੂਰ ਨਦੀ 'ਚ ਹੜ੍ਹ ਆ ਗਿਆ। ਇਸ ਦੇ ਚਲਦੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ। ਫਿਲਹਾਲ ਇਸ ਹਾਦਸੇ 'ਚ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਾਸਨ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ : ਦਿੱਲੀ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਵੱਲੋਂ ਅਲਰਟ