ETV Bharat / bharat

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ‘ਚ ਵੱਡੇ ਬਦਲਾਅ, ਜਾਣੋਂ ਕਿਉਂ ਤੇ ਕਿਹੜੇ ਕੀਤੇ ਬਦਲਾਅ - Major changes

ਕੇਂਦਰ ਸਰਕਾਰ (Central Government) ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Sanman Nidhi Yojana) ਦੇ ਵਿੱਚ ਵੱਡੇ ਬਦਲਾਅ ਕੀਤੇ ਹਨ। ਧੋਖਾਧੜੀ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਵੱਲੋਂ ਸਕੀਮ ਵਿੱਚ ਕੁਝ ਬਦਲਾਅ ਕੀਤੇ ਗਏ ਹਨ ਤਾਂ ਕਿ ਇਸ ਯੋਜਨਾ ਦਾ ਗਲਤ ਲੋਕ ਲਾਭ ਨਾ ਲੈ ਸਕਣ। ਜਾਣਨ ਲਈ ਪੜ੍ਹੋ ਪੂਰੀ ਖ਼ਬਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ‘ਚ ਵੱਡੇ ਬਦਲਾਅ

author img

By

Published : Oct 28, 2021, 9:00 PM IST

ਚੰਡੀਗੜ੍ਹ: ਕੇਂਦਰ ਸਰਕਾਰ (Central Government) ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Sanman Nidhi Yojana) ਵਿੱਚ ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਸਰਕਾਰ ਨੇ ਕਿਸਾਨਾਂ ਲਈ ਰਜਿਸਟ੍ਰੇਸ਼ਨ ਲਈ ਰਾਸ਼ਨ ਕਾਰਡ ਲਾਜ਼ਮੀ ਕਰ ਦਿੱਤਾ ਹੈ। ਰਾਸ਼ਨ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਤੋਂ ਬਿਨਾਂ ਹੁਣ ਇਸ ਸਕੀਮ ਦੀ ਅਗਲੀ ਕਿਸ਼ਤ ਨਹੀਂ ਮਿਲੇਗੀ।

ਸਰਕਾਰ ਨੇ ਕਿਉਂ ਲਿਆ ਇਹ ਫੈਸਲਾ ?

ਦੱਸ ਦਈਏ ਕਿ ਕੇਂਦਰ ਸਰਕਾਰ (Central Government) ਨੇ ਕਿਸਾਨ ਸਨਮਾਨ ਨਿਧੀ ਸਕੀਮ ਵਿੱਚ ਹੋ ਰਹੀ ਧੋਖਾਧੜੀ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ, ਤਾਂ ਜੋ ਇਹ ਸਹਾਇਤਾ ਰਾਸ਼ੀ ਸਹੀ ਕਿਸਾਨਾਂ ਦੇ ਖਾਤੇ ਵਿੱਚ ਪਹੁੰਚ ਸਕੇ। ਸਰਕਾਰ ਦਾ ਕਹਿਣੈ ਕਿ ਇਹ ਪੈਸਾ ਕਿਸੇ ਗਲਤ ਦੇ ਹੱਥ ਨਹੀਂ ਆਉਣਾ ਚਾਹੀਦਾ। ਪਿਛਲੇ ਦਿਨੀਂ ਕਈ ਸੂਬਿਆਂ ਵਿੱਚ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਧੋਖਾਧੜੀ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਇੰਨ੍ਹਾਂ ਮਾਮਲਿਆਂ ਦੇ ਸਾਹਮਣੇ ਤੋਂ ਬਾਅਦ ਹੁਣ ਸਰਕਾਰ ਨੇ ਇਸ ਧੋਖਾਧੜੀ ਨੂੰ ਰੋਕਣ ਲਈ ਇਸ ਸਕੀਮ ਵਿੱਚ ਬਦਲਾਅ ਕਰਕੇ ਰਾਸ਼ਨ ਕਾਰਡ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਰਾਸ਼ਨ ਕਾਰਡ ਨੂੰ ਜ਼ਰੂਰੀ ਬਣਾਉਣ ਦੇ ਨਾਲ, ਰਜਿਸਟ੍ਰੇਸ਼ਨ ਦੇ ਦੌਰਾਨ, ਦਸਤਾਵੇਜ਼ਾਂ ਦੀਆਂ ਸਾਫਟ ਕਾਪੀਆਂ (ਪੀਡੀਐਫ) ਨੂੰ ਵੀ ਪੋਰਟਲ 'ਤੇ ਅਪਲੋਡ ਕਰਨਾ ਸਰਕਾਰ ਵੱਲੋਂ ਲਾਜ਼ਮੀ ਕਰ ਦਿੱਤਾ ਗਿਆ ਹੈ।

ਕਿਹੜੇ ਦਸਤਾਵੇਜਾਂ ਦੇ ਨਾਲ ਲਿਆ ਜਾ ਸਕਦਾ ਹੈ ਇਸ ਯੋਜਨਾ ਦਾ ਲਾਭ ?

ਇਸ ਯੋਜਨਾ ਦਾ ਲਾਭ ਲੈਣ ਦੇ ਲਈ ਰਾਸ਼ਨ ਕਾਰਡ (RASHAN CARD) ਲਾਜਮੀ ਕਰ ਦਿੱਤਾ ਗਿਆ ਹੈ। ਨਾਲ ਹੀ ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਤੁਹਾਡੇ ਕੋਲ 2 ਹੈਕਟੇਅਰ ਵਾਹੀਯੋਗ ਜ਼ਮੀਨ ਹੋਣੀ ਚਾਹੀਦੀ ਹੈ। ਜਿਹੜੇ ਕਿਸਾਨਾਂ ਕੋਲ ਵਾਹੀਯੋਗ ਜ਼ਮੀਨ ਨਹੀਂ ਹੈ, ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕਣਗੇ।

ਇਹ ਵੀ ਪੜ੍ਹੋ:ਰਾਹੁਲ ਨਹੀਂ ਲਗਾ ਪਾ ਰਹੇ ਨਰਿੰਦਰ ਮੋਦੀ ਦੀ ਤਾਕਤ ਦਾ ਅੰਦਾਜ਼ਾ: ਪ੍ਰਸ਼ਾਂਤ ਕਿਸ਼ੋਰ

ETV Bharat Logo

Copyright © 2024 Ushodaya Enterprises Pvt. Ltd., All Rights Reserved.