ETV Bharat / bharat

NEET ਦੀ ਪ੍ਰੀਖਿਆ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ - ਨੀਟ ਯੂਜੀ ਪ੍ਰੀਖਿਆ

12 ਸਤੰਬਰ ਨੂੰ ਹੋਣ ਵਾਲੀ ਨੀਟ ਯੂਜੀ ਪ੍ਰੀਖਿਆ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ । ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਹ ਕਹਿਕੇ ਇਨਕਾਰ ਕਰ ਦਿੱਤਾ ਕਿ ਨੀਟ ਦੀ ਪ੍ਰੀਖਿਆ ਮੁਲਤਵੀ ਨਹੀਂ ਕੀਤੀ ਜਾਵੇਗੀ ।

NEET ਦੀ ਪ੍ਰੀਖਿਆ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

author img

By

Published : Sep 6, 2021, 2:25 PM IST

ਦਿੱਲੀ: ਸੁਪਰੀਮ ਕੋਰਟ ਨੇ ਸੀਬੀਐਸਈ ਸੁਧਾਰ ਅਤੇ ਕੰਪਾਰਟਮੈਂਟ ਪ੍ਰੀਖਿਆ ਦੇ ਪ੍ਰੋਗਰਾਮ ਅਤੇ 12 ਸਤੰਬਰ ਨੂੰ ਹੋਣ ਵਾਲੀ ਨੀਟ ਯੂਜੀ ਪ੍ਰੀਖਿਆ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਨੀਟ ਦੀ ਪ੍ਰੀਖਿਆ ਮੁਲਤਵੀ ਨਹੀਂ ਕੀਤੀ ਜਾਵੇਗੀ ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਵਿਦਿਆਰਥੀਆਂ ਦੇ ਬੈਚ ਦੀ ਪਟੀਸ਼ਨ ਖਾਰਜ ਕਰ ਦਿੱਤੀ ਜਿਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਨੀਟ ਦੀ ਦਾਖਲਾ ਪ੍ਰੀਖਿਆ ਹੋਰ ਪ੍ਰੀਖਿਆਵਾਂ ਨਾਲ ਮਿਲ ਰਹੀ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ, 16 ਲੱਖ ਤੋਂ ਵੱਧ ਵਿਦਿਆਰਥੀ ਨੀਟ ਦੀ ਪ੍ਰੀਖਿਆ ਵਿੱਚ ਹਿੱਸਾ ਲੈਣ ਜਾ ਰਹੇ ਹਨ। ਕੁੱਝ ਵਿਦਿਆਰਥੀਆਂ ਦੀ ਅਪੀਲ 'ਤੇ ਇਸ ਤੋਂ ਬਚਿਆ ਨਹੀਂ ਜਾ ਸਕਦਾ।

ਦੱਸ ਦੇਈਏ ਪਹਿਲਾਂ NEET ਦੀ ਪ੍ਰੀਖਿਆ ਅਪ੍ਰੈਲ ਮਹੀਨੇ ਵਿੱਚ ਲਈ ਜਾਣੀ ਸੀ, ਪਰ ਕੋਰੋਨਾ ਦੇ ਮੱਦੇਨਜ਼ਰ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 12 ਜੁਲਾਈ ਨੂੰ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ ਸੀ NEET ਦੀ ਪ੍ਰੀਖਿਆ 12 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਉਸਨੇ ਕਿਹਾ ਸੀ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਇਹ ਪ੍ਰੀਖਿਆ ਲਈ ਜਾਵੇਗੀ।

ਇਹ ਪ੍ਰੀਖਿਆ 13 ਭਾਸ਼ਾਵਾਂ ਵਿੱਚ ਲਈ ਜਾਵੇਗੀ।

NEET UG ਦੀ ਪ੍ਰੀਖਿਆ ਪਹਿਲੀ ਵਾਰ 13 ਭਾਸ਼ਾਵਾਂ ਵਿੱਚ ਲਈ ਜਾਵੇਗੀ। ਪੰਜਾਬੀ ਅਤੇ ਮਲਿਆਲਮ ਨੂੰ ਪ੍ਰੀਖਿਆ ਦੇ ਮਾਧਿਅਮ ਵੱਜੋਂ ਸ਼ਾਮਲ ਕੀਤਾ ਗਿਆ ਹੈ. ਇਸਦੇ ਨਾਲ ਹੀ ਪੱਛਮੀ ਏਸ਼ੀਆ ਵਿੱਚ ਭਾਰਤੀ ਵਿਦਿਆਰਥੀਆਂ ਦੀ ਸਹੂਲਤ ਲਈ, ਕੁਵੈਤ ਵਿੱਚ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (NEET) ਲਈ ਇੱਕ ਨਵਾਂ ਪ੍ਰੀਖਿਆ ਕੇਂਦਰ ਖੋਲ੍ਹਿਆ ਗਿਆ ਹੈ। NEET ਦੀ ਪ੍ਰੀਖਿਆ ਹੁਣ ਹਿੰਦੀ, ਪੰਜਾਬੀ, ਅਸਾਮੀ, ਬੰਗਾਲੀ, ਉੜੀਆ, ਗੁਜਰਾਤੀ, ਮਰਾਠੀ, ਤੇਲਗੂ, ਮਲਿਆਲਮ, ਕੰਨੜ, ਤਾਮਿਲ, ਉਰਦੂ ਅਤੇ ਅੰਗਰੇਜ਼ੀ ਵਿੱਚ ਲਈ ਜਾਵੇਗੀ।

ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰਾਂ ਵਿੱਚ ਵਾਧਾ ਹੋਇਆ ਹੈ।

ਕੋਰੋਨਾ ਮਹਾਂਮਾਰੀ ਦੇ ਦੌਰ ਚ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨੀਟ ਦੀ ਪ੍ਰੀਖਿਆ ਦੇਣ ਵਾਲੇ ਸ਼ਹਿਰਾਂ ਦੀ ਗਿਣਤੀ 155 ਤੋਂ ਵਧਾਕੇ 198 ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ 2020 ਵਿੱਚ ਇਹ ਪ੍ਰੀਖਿਆ 3862 ਕੇਂਦਰਾਂ ਵਿੱਚ ਆਯੋਜਿਤ ਕੀਤੀ ਗਈ ਸੀ

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਨੁਸਾਰ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਵੱਖ-ਵੱਖ ਕੇਂਦਰਾਂ ਦੇ ਸਾਰੇ ਉਮੀਦਵਾਰਾਂ ਨੂੰ ਮਾਸਕ ਮੁਹੱਈਆ ਕਰਵਾਏ ਜਾਣਗੇ। ਸਮਾਜਕ ਦੂਰੀਆਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ

ETV Bharat Logo

Copyright © 2025 Ushodaya Enterprises Pvt. Ltd., All Rights Reserved.