ETV Bharat / bharat

Threat To Tikait Family: ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਚੌਧਰੀ ਨਰੇਸ਼ ਟਿਕੈਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਸੀ। ਉਸ ਦੀ ਲੋਕੇਸ਼ਨ ਦਿੱਲੀ ਟਰੇਸ ਕੀਤੀ ਗਈ ਸੀ।

Threat To Tikait Family, Rakesh Tikait Family
Threat To Tikait Family
author img

By

Published : Mar 12, 2023, 8:45 AM IST

ਮੁਜ਼ੱਫਰਨਗਰ/ਉੱਤਰ ਪ੍ਰਦੇਸ਼: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਚੌਧਰੀ ਨਰੇਸ਼ ਟਿਕੈਤ ਅਤੇ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਰਾਕੇਸ਼ ਟਿਕੈਤ ਨੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਸੀ। ਮੁਲਜ਼ਮ ਦੀ ਲੋਕੇਸ਼ਨ ਦਿੱਲੀ ਵਿੱਚ ਟਰੇਸ ਕੀਤੀ ਗਈ ਸੀ। ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਲਦ ਹੀ ਇਸ ਮਾਮਲੇ ਦਾ ਖੁਲਾਸਾ ਕਰੇਗੀ।

ਦਿੱਲੀ ਟਰੇਸ ਹੋਇਆ ਧਮਕੀ ਦੇਣ ਵਾਲਾ ਮੁਲਜ਼ਮ: ਪੁਲਿਸ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਟੀਮਾਂ ਧਮਕੀ ਦੇਣ ਵਾਲੇ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਮੁਲਜ਼ਮ ਨੂੰ ਦਿੱਲੀ ਤੋਂ ਫੜ੍ਹਿਆ ਗਿਆ ਸੀ। ਮੁਲਜ਼ਮ ਦਿੱਲੀ ਦੇ ਨਜਫਗੜ੍ਹ ਦਾ ਰਹਿਣ ਵਾਲਾ ਹੈ। ਉਸ ਦਾ ਨਾਮ ਵਿਸ਼ਾਲ ਹੈ। ਉਸ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਵਿੱਚ ਵੀ ਹਿੱਸਾ ਲਿਆ। ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਸੀ।

ਅੰਦੋਲਨ ਤੋਂ ਵੱਖ ਹੋਣ ਦੀ ਕਹੀ ਗੱਲ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਚੌਧਰੀ ਨਰੇਸ਼ ਟਿਕੈਤ ਦੇ ਪਰਿਵਾਰ ਨੂੰ ਉਡਾਉਣ ਦੀ ਧਮਕੀ ਦਿੱਲੀ ਤੋਂ ਹੀ ਦਿੱਤੀ ਗਈ ਸੀ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਦੌਰਾਨ ਪੁਲਿਸ ਨੂੰ ਇਨਪੁਟ ਮਿਲਿਆ ਕਿ ਮੁਲਜ਼ਮ ਦਿੱਲੀ 'ਚ ਹੀ ਲੁੱਕਿਆ ਹੋਇਆ ਹੈ। ਪੁਲਿਸ ਨੇ ਧਮਕੀ ਭਰੇ ਨੰਬਰ ਦੀ ਜਾਂਚ ਕੀਤੀ, ਤਾਂ ਲੋਕੇਸ਼ਨ ਟਰੇਸ ਹੋ ਗਈ।

ਇਹ ਹੈ ਮਾਮਲਾ : ਦੱਸ ਦੇਈਏ ਕਿ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਚੌਧਰੀ ਨਰੇਸ਼ ਟਿਕੈਤ ਦੇ ਪੁੱਤਰ ਚੌਧਰੀ ਨਰੇਸ਼ ਟਿਕੈਤ ਦੇ ਮੋਬਾਈਲ ਨੰਬਰ 'ਤੇ ਇੱਕ ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਚੌਧਰੀ ਨਰੇਸ਼ ਟਿਕੈਤ ਅਤੇ ਉਸ ਦੇ ਪਰਿਵਾਰ ਨੂੰ ਕਿਸਾਨ ਅੰਦੋਲਨ ਤੋਂ ਵੱਖ ਹੋਣ ਦੀ ਸਲਾਹ ਦਿੱਤੀ। ਅਜਿਹਾ ਨਾ ਕਰਨ 'ਤੇ ਉਸ ਨੇ ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾ ਦੇਣ ਦੀ ਧਮਕੀ ਦਿੱਤੀ ਸੀ। ਮੁਲਜ਼ਮਾਂ ਨੇ ਗੌਰਵ ਟਿਕੈਤ ਦੇ ਮੋਬਾਈਲ ’ਤੇ ਤਿੰਨ ਵਾਰ ਫੋਨ ਕਰਕੇ ਧਮਕੀ ਦਿੱਤੀ ਸੀ। ਧਮਕੀਆਂ ਮਿਲਣ ਤੋਂ ਬਾਅਦ ਐਸਐਸਪੀ ਸੰਜੀਵ ਸੁਮਨ ਦੇ ਹੁਕਮਾਂ ’ਤੇ ਥਾਣਾ ਭੌਰਕਲਾਂ ਵਿਖੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।

ਇਸ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਧਮਕੀ ਦੇਣ ਵਾਲਾ ਸ਼ਾਇਦ ਇਸ ਗੱਲ ਤੋਂ ਗੁੱਸੇ 'ਚ ਸੀ ਕਿ ਅਸੀਂ ਸਰਕਾਰ ਵਿਰੁੱਧ ਬੋਲਦੇ ਹਾਂ। ਇਸ ਮਾਮਲੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ : Sukhpal khaira threat case: ਸੁਖਪਾਲ ਖਹਿਰਾ ਨੂੰ ਗੋਲ਼ੀ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.