ਇੰਫਾਲ: ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਅਣਪਛਾਤੇ ਲੋਕਾਂ ਨੇ ਘੱਟੋ-ਘੱਟ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਮਲਾ ਕਾਂਗੁਈ ਇਲਾਕੇ ਦੇ ਇਰੇਂਗ ਅਤੇ ਕਰਮ ਵਾਫੇਈ ਪਿੰਡਾਂ ਵਿਚਕਾਰ ਹੋਇਆ। ਅਧਿਕਾਰੀ ਨੇ ਕਿਹਾ ਕਿ ਸਾਡੇ ਕੋਲ ਫਿਲਹਾਲ ਜ਼ਿਆਦਾ ਵੇਰਵੇ ਨਹੀਂ ਹਨ। ਅਸੀਂ ਸਿਰਫ ਇਹ ਜਾਣਦੇ ਹਾਂ ਕਿ ਇਹ ਘਟਨਾ ਸਵੇਰੇ 8.20 ਵਜੇ ਦੇ ਕਰੀਬ ਵਾਪਰੀ ਜਦੋਂ ਅਣਪਛਾਤੇ ਵਿਅਕਤੀਆਂ ਨੇ ਇਰੇਂਗ ਅਤੇ ਕਰਮ ਵਾਈਫੇਈ ਦੇ ਵਿਚਕਾਰ ਇੱਕ ਖੇਤਰ ਵਿੱਚ ਤਿੰਨ ਨਾਗਰਿਕਾਂ ਨੂੰ ਗੋਲੀ ਮਾਰ ਦਿੱਤੀ।
'ਮਨ ਕੀ ਬਾਤ' 'ਚ ਮਨੀਪੁਰ ਮੁੱਦੇ 'ਤੇ ਪ੍ਰਧਾਨ ਮੰਤਰੀ ਨਾਲ ਗੱਲ ਕਰਨ ਦੀ ਮੰਗ: ਇਸ ਤੋਂ ਪਹਿਲਾਂ ਐਤਵਾਰ ਨੂੰ ਮਨੀਪੁਰ ਦੇ ਇੰਫਾਲ 'ਚ ਲੋਕਾਂ ਨੇ ਐੱਨ. ਬੀਰੇਨ ਸਿੰਘ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਕੀਤੀ ਜਾਵੇ। ਪ੍ਰਦਰਸ਼ਨਕਾਰੀ ਇੰਫਾਲ ਪੱਛਮੀ ਜ਼ਿਲ੍ਹੇ ਦੇ ਸੰਗਾਈਪਰੂ ਇਲਾਕੇ 'ਚ ਇਕੱਠੇ ਹੋਏ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਸ਼ਾਂਤੀ ਬਹਾਲ ਕਰਨ ਲਈ ਯੋਗ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਮਨੀਪੁਰ ਮੁੱਦੇ ਬਾਰੇ ਗੱਲ ਕਰਨ ਲਈ ਵੀ ਕਿਹਾ।
ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ 8 ਸਤੰਬਰ ਨੂੰ ਟੇਂਗਨੋਪਾਲ ਜ਼ਿਲ੍ਹੇ ਦੇ ਪੱਲੇਲ 'ਚ ਹੋਈ ਹਿੰਸਾ ਤੋਂ ਠੀਕ ਬਾਅਦ ਮੰਗਲਵਾਰ ਨੂੰ ਵਾਪਰੀ ਹੈ। 8 ਸਤੰਬਰ ਨੂੰ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ 50 ਤੋਂ ਵੱਧ ਜ਼ਖਮੀ ਹੋ ਗਏ ਸਨ। ਮਨੀਪੁਰ ਵਿੱਚ ਜਾਤੀ ਹਿੰਸਾ ਫੈਲਣ ਤੋਂ ਬਾਅਦ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਸੌ ਲੋਕ ਜ਼ਖਮੀ ਹੋਏ ਹਨ।
- Khanna police action: ਮੱਧ ਪ੍ਰਦੇਸ਼ 'ਚ ਗੈਰ-ਕਾਨੂੰਨੀ ਅਸਲਾ ਬਣਾਉਣ ਵਾਲੀ ਫੈਕਟਰੀ ਫੜੀ, 2 ਗ੍ਰਿਫ਼ਤਾਰ, 13 ਪਿਸਤੌਲ ਬਰਾਮਦ
- DRI Seized Antiques : DRI ਦੀ ਮੁੰਦਰਾ ਬੰਦਰਗਾਹ 'ਤੇ ਕਾਰਵਾਈ, 26.8 ਕਰੋੜ ਦੀਆਂ ਪ੍ਰਾਚੀਨ ਵਸਤਾਂ ਜ਼ਬਤ
- Attack on Anti-Drug Committee Member: ਅਣਪਛਾਤਿਆਂ ਨੇ ਨਸ਼ਾ ਰੋਕੂ ਕਮੇਟੀ ਦੇ ਮੈਂਬਰ 'ਤੇ ਕੀਤਾ ਜਾਨਲੇਵਾ ਹਮਲਾ, ਹਾਲਤ ਗੰਭੀਰ, ਹਮਲਾਵਰ ਫਰਾਰ
ਬਹੁਗਿਣਤੀ ਮੀਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਦੇ ਵਿਰੋਧ ਵਿੱਚ 3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿੱਚ 'ਕਬਾਇਲੀ ਏਕਤਾ ਮਾਰਚ' ਕੱਢੇ ਜਾਣ ਤੋਂ ਬਾਅਦ ਰਾਜ ਭਰ ਵਿੱਚ ਹਿੰਸਾ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਾਣਕਾਰੀ ਅਨੁਸਾਰ ਮੀਤੀ ਲੋਕ ਮਨੀਪੁਰ ਦੀ ਆਬਾਦੀ ਦਾ ਲਗਭਗ 53 ਪ੍ਰਤੀਸ਼ਤ ਬਣਦੇ ਹਨ ਅਤੇ ਉਹ ਜ਼ਿਆਦਾਤਰ ਇੰਫਾਲ ਘਾਟੀ ਵਿੱਚ ਰਹਿੰਦੇ ਹਨ, ਜਦੋਂ ਕਿ ਨਾਗਾ ਅਤੇ ਕੁਕੀ ਸਮੇਤ ਆਦਿਵਾਸੀ 40 ਪ੍ਰਤੀਸ਼ਤ ਹਨ ਅਤੇ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਵਿੱਚ ਰਹਿੰਦੇ ਹਨ। (ਪੀਟੀਆਈ)