ਨਵੀਂ ਦਿੱਲੀ: ਪੰਜਾਬ ਵਿੱਚ ਇਕ ਪਾਸੇ 2022 ਵਿਧਾਨ ਸਭਾ ਚੋਣਾਂ ਦਾ ਚੋਣ ਪ੍ਰਚਾਰ ਤੇਜ਼ ਹੋ ਚੁੱਕਾ ਹੈ। ਪਰ ਦੂਜੇ ਪਾਸੇ ਵੱਖ-ਵੱਖ ਵਿਧਾਇਕਾਂ ਵੱਲੋਂ ਵੀ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਹੁਣੇ-ਹੁਣੇ ਮਨਜਿੰਦਰ ਸਿੰਘ ਸਿਰਸਾ ਨੇ DSGMC ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫ਼ਾ ਸੀ। ਜਿਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ।
ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ DSGMC ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ BJP ਦੀ ਪ੍ਰੈਸ ਕਾਨਫ਼ਰੰਸ ਵਿੱਚ ਸ਼ਾਮਿਲ ਹੋਏ। ਮਨਜਿੰਦਰ ਸਿਰਸਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿ ਮੈਨੂੰ ਮਾਣ ਹੈ, ਮੈਂ ਦੇਸ਼ ਭਰ ਵਿੱਚ ਮਨੁੱਖਤਾ ਦੀ ਸੇਵਾ ਕੀਤੀ ਅਤੇ ਪੂਰੇ ਦੇਸ਼ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਮਨਜਿੰਦਰ ਸਿਰਸਾ ਨੇ ਕਿਹਾ ਕਿ ਅਕਾਲੀ ਦਲ ਲੰਬੇ ਸਮੇਂ ਤੋਂ ਭਾਜਪਾ ਦੇ ਨਾਲ ਸੀ, ਅੱਜ ਬਹੁਤ ਸਾਰੇ ਸਿੱਖ ਮਸਲੇ ਹਨ, ਜਿਨ੍ਹਾਂ ਦਾ ਹੱਲ ਕੇਂਦਰ ਸਰਕਾਰ ਹੀ ਕਰ ਸਕਦੀ ਹੈ।
ਗਜੇਂਦਰ ਸ਼ੇਖਾਵਤ ਦਾ ਬਿਆਨ
ਇਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਜਪਾ 'ਚ ਸ਼ਾਮਲ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਪੰਜਾਬ 2022 ਚੋਣਾਂ ਵਿੱਚ ਸਭ ਤੋਂ ਵੱਡਾ ਚਿਹਰਾ ਹੋਣਗੇ। ਜਿਸ ਕਰਕੇ ਪੰਜਾਬ ਚੋਣਾਂ 2022 ਵਿੱਚ ਵੱਡੀਆਂ ਪ੍ਰਾਪਤੀਆਂ ਅਤੇ ਤਬਦੀਲੀਆਂ ਹੋਣਗੀਆਂ।
DSGMC ਚੋਣ ਹਾਰੇ ਮਨਜਿੰਦਰ ਸਿਰਸਾ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਾਰ ਮਿਲੀ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬੀ ਬਾਗ ਵਾਰਡ ਤੋਂ ਹਾਰ ਮਿਲੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਸਰਨਾ 500 ਤੋਂ ਜਿਆਦਾ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਕਮੇਟੀ ਵਿੱਚ ਨਾਮਜ਼ਦ ਕਰਨ ਦੀ ਗੱਲ ਕਹੀ ਸੀ।
ਮਨਜਿੰਦਰ ਸਿੰਘ ਸਿਰਸਾ DSGMC ਦੇ ਪ੍ਰਧਾਨ ਬਣੇ ਸਨ
ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਬਣੇ ਸਨ। ਜਿਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਿੱਚ ਮਨਜਿੰਦਰ ਸਿੰਘ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ਤੇ ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਨਾਲ ਹੀ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਸੀ।
DSGMC ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ 27 ਸੀਟਾਂ 'ਤੇ ਹੋਈ ਸੀ, ਜਿੱਤ
ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ 46 'ਚੋਂ 27 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ।
ਇਹ ਵੀ ਪੜੋ:- ਮੋਦੀ ਸਰਕਾਰ ਦੀ ਨੀਤੀ ਅਤੇ ਨੀਅਤ ’ਚ ਖੋਟ- ਸਾਂਸਦ ਡਿੰਪਾ