ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਇਨ੍ਹਾਂ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਾਰ ਮਿਲੀ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬੀ ਬਾਗ ਵਾਰਡ ਤੋਂ ਹਾਰ ਮਿਲੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਸਰਨਾ 500 ਤੋਂ ਜਿਆਦਾ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ।
-
46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ। 🙏🏻@BawaHS @punjabkesari @thetribunechd
— Manjinder Singh Sirsa (@mssirsa) August 25, 2021 " class="align-text-top noRightClick twitterSection" data="
">46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ। 🙏🏻@BawaHS @punjabkesari @thetribunechd
— Manjinder Singh Sirsa (@mssirsa) August 25, 202146 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ। 🙏🏻@BawaHS @punjabkesari @thetribunechd
— Manjinder Singh Sirsa (@mssirsa) August 25, 2021
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਕਮੇਟੀ ਚ ਨਾਮਜ਼ਦ ਕਰੇਗੀ। ਹਾਰ ਤੋਂ ਬਾਅਦ ਵੀ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਮੈਂਬਰ ਬਣਨਗੇ। ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਸੀਟਾਂ ਤੇ ਜਿੱਤ ਹਾਸਿਲ ਕੀਤੀ ਹੈ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਵੀ ਕੀਤਾ ਹੈ ਜਿਸ ਚ ਉਨ੍ਹਾਂ ਨੇ ਦਿੱਲੀ ਸੰਗਤਾਂ ਦਾ ਧੰਨਵਾਦ ਕੀਤਾ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ 46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ।
ਇਹ ਵੀ ਪੜੋ: DSGMC Election Result Live: ਸਰਨਾ ਨੂੰ ਮਿਲੀ ਜਿੱਤ, ਹਾਰ ਤੋਂ ਬਾਅਦ ਵੀ ਮੈਂਬਰ ਬਣਨਗੇ ਸਿਰਸਾ