ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ, ਉਥੇ ਹੁਣ ਇਨ੍ਹਾਂ ਚੋਣਾਂ ਨੂੰ ਲੈ ਕੇ ਰਾਜਨੀਤੀ ਤੇਜ਼ ਹੋ ਗਈ ਹੈ। ਦਿੱਲੀ ਕਮੇਟੀ ਵੱਲੋਂ ਐਤਵਾਰ ਨੂੰ ਨਿਜੀ ਟੀਵੀ ਚੈਨਲ 'ਤੇ 2 ਕਰੋੜ ਰੁਪਏ ਦੇਕੇ ਇੱਕ ਪ੍ਰੋਗਰਾਮ ਚਲਾਇਆ ਗਿਆ ਸੀ ਜਿਸਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਜਾਗੋ ਪਾਰਟੀ ਦੇ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀ.ਕੇ. ਨੇ ਇਸ ਨੂੰ ਪੇਡ ਖ਼ਬਰ ਦੱਸਦੇ ਹੋਏ ਕਿਹਾ ਕਿ ਇਸ ਸਬੰਧੀ ਅਸੀਂ ਗੁਰਦੁਆਰਾ ਚੋਣ ਡਾਇਰੈਕਟੋਰੇਟ ਕੋਲ ਸ਼ਿਕਾਇਤ ਕਰਾਗੇ ਤੇ ਅਕਲੀ ਦਲ ਦੇ ਸਾਰੇ 46 ਉਮੀਦਵਾਰਾਂ ਦੇ ਨਾਮਜ਼ਦਗੀਕਰਨ ਰੱਦ ਕਰਨ ਦੀ ਮੰਗ ਵੀ ਕੀਤੀ ਜਾਵੇਗੀ।
ਇਹ ਵੀ ਪੜੋ: ਡਿਜੀਟਲੀ ਤੌਰ ’ਤੇ ਸਮਰੱਥ ਹੋਣ ਪੰਜਾਬ ਦੇ ਕਿਸਾਨ: ਲਾਲ ਸਿੰਘ
ਕੋਰੋਨਾ ਦੇ ਕਾਰਨ ਚੋਣਾਂ ਨੂੰ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਪਰੰਤੂ ਚੋਣ ਜ਼ਾਬਤਾ ਅਜੇ ਵੀ ਲਾਗੂ ਹੈ। ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਇੱਕ ਨਿੱਜੀ ਚੈਨਲ 'ਤੇ ਇੱਕ ਪ੍ਰੋਗਰਾਮ ਕਰ ਰਹੇ ਹਨ, ਜਿਸ ਨੂੰ ਦਿਲੋਂ ਸੇਵਾ ਕਰਾਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ’ਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਤਰਾਜ਼ ਜਾਹਿਰ ਕੀਤਾ ਹੈ।