ETV Bharat / bharat

ਮਨ ਕੀ ਬਾਤ: ਪੀਐਮ ਮੋਦੀ ਨੇ ਕਪੂਰਥਲਾ ਦੀ ਆਸ਼ੀਮਾ ਨਾਲ ਕੀਤੀ ਗੱਲਬਾਤ - ਸੀ.ਬੀ.ਐਸ.ਈ ਦੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ

ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਦੇ ਕਪੂਰਥਲਾ ਦੀ 12ਵੀਂ ਜ਼ਮਾਤ ਦੀ ਵਿਦਿਆਰਥਣ ਆਸ਼ੀਮਾ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਤੋਂ ਪ੍ਰੀਖਿਆਵਾਂ ਰੱਦ ਕਰਨ ਦੇ ਫੈਸਲੇ 'ਤੇ ਸੁਝਾਅ ਲਏ ਅਤੇ ਨਾਲ ਹੀ ਹੋਰ ਕਈ ਮੁੱਦਿਆਂ 'ਤੇ ਵੀ ਗੱਲਬਾਤ ਕੀਤੀ।

ਮਨ ਕੀ ਬਾਤ: ਪੀਐਮ ਮੋਦੀ ਨੇ ਕਪੂਰਥਲਾ ਦੀ ਆਸ਼ੀਮਾ ਨਾਲ ਕੀਤੀ ਗੱਲਬਾਤ

author img

By

Published : Jun 4, 2021, 12:50 PM IST

ਚੰਡੀਗੜ੍ਹ: ਕੋਰੋਨਾ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਸੀ.ਬੀ.ਐਸ.ਈ(CBSE BOARD EXAM) ਦੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 12ਵੀਂ ਜਮਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਲੜੀ ਦੇ ਤਹਿਤ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਦੇ ਕਪੂਰਥਲਾ ਦੀ 12ਵੀਂ ਜ਼ਮਾਤ ਦੀ ਵਿਦਿਆਰਥਣ ਆਸ਼ੀਮਾ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਤੋਂ ਪ੍ਰੀਖਿਆਵਾਂ ਰੱਦ ਕਰਨ ਦੇ ਫੈਸਲੇ 'ਤੇ ਸੁਝਾਅ ਲਏ ਅਤੇ ਨਾਲ ਹੀ ਹੋਰ ਕਈ ਮੁੱਦਿਆਂ 'ਤੇ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੋਂ ਪੁੱਛਿਆ ਕਿ ਲੌਕ ਡਾਊਨ ਦੌਰਾਨ ਉਨ੍ਹਾਂ ਦਾ ਸਮਾਂ ਕਿਵੇ ਬਤੀਤ ਹੁੰਦਾ ਹੈ।

ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਵਾਤਾਵਰਣ ਦਿਵਸ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਗੱਲਬਾਤ ਵੀ ਕੀਤੀ। ਇਸ ਦੇ ਨਾਲ ਹੀ ਪੀਐਮ ਵਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਦੋਵੇ ਦਿਨਾਂ ਨੂੰ ਖਾਸ ਸਲੋਗਨ ਤਿਆਰ ਕਰਨ ਲਈ ਵੀ ਕਿਹਾ। 12ਵੀਂ ਜਮਾਤ ਦੇ ਵਿਦਿਆਰਥੀ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਕੇ ਖੁਸ਼ ਅਤੇ ਉਤਸ਼ਾਹਿਤ ਨਜ਼ਰ ਆਏ। ਇਸ ਮੌਕੇ ਆਸ਼ੀਮਾ ਨੇ ਕੇਂਦਰ ਸਰਕਾਰ ਵਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਦੇ ਫੈਸਲੇ ਨੂੰ ਸਹੀ ਠਹਿਰਾਇਆ। ਉਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਬਹੁਤ ਜ਼ਰੂਰੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਵਿਦਿਆਰਥੀਆਂ ਦੀ ਸਿਹਤ ਨੂੰ ਲੈਕੇ ਲਿਆ ਫੈਸਲਾ ਸ਼ਲਾਘਾਯੋਗ ਹੈ।

  • PM Modi says, "Students of Class 12 always keep thinking of the future. Till 1st June, you all must have been preparing for the exams,"

    A student says, "Sir, you have said that exams should be celebrated as a festival. So, there was no fear in my mind for examinations." pic.twitter.com/LJtiscwJsB

    — ANI (@ANI) June 3, 2021 " class="align-text-top noRightClick twitterSection" data=" ">

ਆਸ਼ੀਮਾ ਦਾ ਕਹਿਣਾ ਕਿ ਸੀ.ਬੀ.ਐਸ.ਈ ਵਲੋਂ ਇਕ ਫੋਨ ਆਇਆ ਸੀ, ਜਿਸ 'ਚ ਵੀਡੀਓ ਕਾਨਫਰੰਸ ਸਬੰਧੀ ਜਿਕਰ ਕੀਤਾ ਗਿਆ ਸੀ, ਪਰ ਇਹ ਨਹੀਂ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਨਾਲ ਕਾਨਫਰੰਸ 'ਚ ਪ੍ਰਧਾਨ ਮੰਤਰੀ ਵੀ ਜੁੜਨਗੇ। ਉਧਰ ਦੂਜੇ ਪਾਸੇ ਪ੍ਰਧਾਨ ਮੰਤਰੀ ਨਾਲ ਹੋਈ ਗੱਲਬਾਤ ਨੂੰ ਲੈਕੇ ਆਸ਼ੀਮਾ ਦੇ ਮਾਤਾ ਪਿਤਾ ਬਹੁਤ ਖੁਸ਼ ਹਨ। ਆਸ਼ੀਮਾ ਦੀ ਮਾਤਾ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਧਾਰਣ ਤਰੀਕੇ ਨਾਲ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ, ਜੋ ਪਲ ਉਨ੍ਹਾਂ ਲਈ ਯਾਦਗਾਰ ਬਣ ਗਏ ਹਨ।

ਇਹ ਵੀ ਪੜ੍ਹੋ:PM ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦਾ ਜਾਣਿਆ ਹਾਲ, ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.