ਚੰਡੀਗੜ੍ਹ: ਪੰਜਾਬ ਦੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੂੰ ਕੋਰੋਨਾ ਹੋ ਗਿਆ ਹੈ। ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਮਨੋਰੰਜਨ ਕਾਲੀਆ ਨੇ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ।
ਇਹ ਵੀ ਪੜੋ: ਪੀਐੱਮ ਮੋਦੀ ਦੀ ਰੈਲੀ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ
ਕਈ ਆਗੂਆਂ ਨੂੰ ਮਿਲ ਮਨੋਰੰਜਨ ਕਾਲੀਆ
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਜਪਾ ਆਗੂ ਮਨੋਰੰਜਨ ਕਾਲੀਆ ਲਗਾਤਾਰ ਜਲੰਧਰ ਵਿੱਚ ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰ ਰਹੇ ਸਨ। ਉਥੇ ਹੀ ਹੁਣ ਜਲੰਧਰ ਵਿੱਚ ਕੋਰੋਨਾ ਦਾ ਖ਼ਤਰਾ ਬਣਿਆ ਹੋਇਆ ਹੈ ਤੇ ਮਨੋਰੰਜਨ ਕਾਲੀਆ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਭਾਜਪਾ ਵਰਕਰਾਂ ਦੀ ਜਾਣਕਾਰੀ ਲਈ ਜਾ ਰਹੀ ਹੈ ਤੇ ਉਹਨਾਂ ਦੇ ਟੈਸਟ ਕੀਤੇ ਜਾਣਗੇ।
ਮੋਦੀ ਦੀ ਰੈਲੀ ’ਚ ਸੀ ਜਾਣਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿੱਚ ਰੈਲੀ ਕੀਤੀ ਜਾਣੀ ਸੀ, ਜੋ ਕਿ ਰੱਦ ਹੋ ਗਈ ਹੈ। ਮਨੋਰੰਜਨ ਕਾਲੀਆ ਨੇ ਵੀ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਜਾਣਾ ਸੀ।
ਰੈਲੀ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਵੀ ਹੋਏ ਸੀ ਕੋਰੋਨਾ ਪਾਜ਼ੀਟਿਵ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਿੱਚ ਜਾਣਾ ਸੀ, ਪਰ ਉਹ ਰੈਲੀ ਤੋਂ ਪਹਿਲਾਂ ਹੀ ਕੋਰੋਨਾ ਪਾਜ਼ੀਟਿਵ (sukhdev singh dhindsa corona positive) ਆ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਏਕਾਂਤਵਾਸ ਕਰ ਲਿਆ ਹੈ। ਸੁਖਦੇਵ ਢੀਂਡਸਾ ਨੇ ਬੀਤੇ ਦਿਨੀਂ ਆਪਣੇ ਸੰਪਰਕ ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਦੀ ਅਪੀਲ ਕੀਤੀ ਹੈ।