ETV Bharat / bharat

ਬਠਿੰਡਾ ’ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਬਾਦਲ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ’ਚ ਫਾਰਮਾਸਿਊਟੀਕਲ ਪਾਰਕ (Pharmaceutical Park) ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ। ਵਿੱਤ ਮੰਤਰੀ ਨੇ ਅੱਜ ਦਿੱਲੀ ਵਿਖੇ ਕੇਂਦਰੀ ਰਸਾਇਣ, ਖਾਦਾਂ ਤੇ ਫਾਰਮਾਸਿਊਟੀਕਲ ਮੰਤਰੀ (Pharmaceutical Minister) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਂਦਰੀ ਮੰਤਰੀ ਵੱਲੋਂ ਫਾਰਮਾ ਪਾਰਕ ਲਈ ਬਠਿੰਡਾ ਨੂੰ ਤਰਜੀਹ ਦੇਣ ਦਾ ਭਰੋਸਾ ਦਿੱਤਾ ਗਿਆ।

ਫਾਰਮਾਸਿਊਟੀਕਲ ਪਾਰਕ ਬਣਨ ਨਾਲ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਸਿੰਘ ਬਾਦਲ

author img

By

Published : Oct 22, 2021, 8:38 PM IST

ਨਵੀਂ ਦਿੱਲੀ: ਵਿੱਤ ਮੰਤਰੀ, ਪੰਜਾਬ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਮਨਸੁਖ ਐਲ. ਮਾਂਡਵੀਆ(Mansukh L.Mandviya) ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼, ਖਾਸ ਤੌਰ ’ਤੇ ਉੱਤਰੀ ਭਾਰਤ- ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਲੱਦਾਖ, ਲਈ ਉਪਯੋਗੀ ਅਤੇ ਲਾਭਕਾਰੀ ਸਾਬਿਤ ਹੋਵੇਗਾ।

ਫਾਰਮਾਸਿਊਟੀਕਲ ਪਾਰਕ ਬਣਨ ਨਾਲ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਸਿੰਘ ਬਾਦਲ
ਫਾਰਮਾਸਿਊਟੀਕਲ ਪਾਰਕ ਬਣਨ ਨਾਲ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਸਿੰਘ ਬਾਦਲ

ਆਰਥਿਕਤਾ ਦੇ ਨਾਲ ਹੀ ਖੇਤੀ ‘ਚ ਵਿਭਿੰਨਤਾ ‘ਤੇ ਜੋਰ

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ (Punjab's Economy) ਦੇ ਨਾਲ ਨਾਲ ਖੇਤੀਬਾੜੀ ਵਿੱਚ ਵੀ ਵਿਭਿੰਨਤਾ (Crop Diversification) ਤੇ ਮਜ਼ਬੂਤੀ ਲਿਆਉਣੀ ਜ਼ਰੂਰੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੇ ਵਿੱਤ ਮੰਤਰੀ ਦੀ ਮੰਗ ’ਤੇ ਧਿਆਨ ਨਾਲ ਵਿਚਾਰ ਕਰਨ ਬਾਅਦ ਭਰੋਸਾ ਦਿੱਤਾ ਕਿ ਇਸ ਫਾਰਮਾ ਪਾਰਕ ਲਈ ਉਹ ਬਠਿੰਡਾ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ (Bathinda will be given priority)।

ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੁਜਗਾਰ ਦੇਣਾ ਜਰੂਰੀ

ਵਿੱਤ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਗੁਆਂਢੀ ਦੁਸ਼ਮਣਾਂ ਦੇ ਗਲਤ ਮਨਸੂਬਿਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਉਨਾਂ ਕਿਹਾ ਕਿ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਨਾਲ ਲਗਭਗ 100,000 ਲੋਕਾਂ ਨੂੰ ਸਿੱਧਾ ਅਤੇ ਤਕਰੀਬਨ 200,000 ਲੋਕਾਂ ਨੂੰ ਅਸਿੱਧੇ ਤੌਰ ’ਤੇ ਰੋਜ਼ਗਾਰ ਮਿਲੇਗਾ।

ਬਠਿੰਡਾ ਵਿਖੇ ਰੇਲਵੇ ਸਟੇਸ਼ਨ ਤੇ ਤੇਲ ਰਿਫਾਈਨਰੀ ਮੌਜੂਦ

ਵਿੱਤ ਮੰਤਰੀ ਨੇ ਦੱਸਿਆ ਕਿ ਬਠਿੰਡਾ ਵਿਖੇ ਪੂਰੀ ਤਰਾਂ ਕਾਰਜਸ਼ੀਲ “ਏ’’ ਲੈਵਲ ਦਾ ਰੇਲਵੇ ਸਟੇਸ਼ਨ, 1350 ਏਕੜ ਤੋਂ ਵੱਧ ਜ਼ਮੀਨ ਅਤੇ ਤੇਲ ਰਿਫਾਇਨਰੀ ਉਪਲਬਧ ਹੈ ਜੋ ਇਸ ਜਗਾ ਨੂੰ ਫਾਰਮਾ ਪਾਰਕ ਲਈ ਢੁਕਵਾਂ ਬਣਾਉਂਦੀ ਹੈ। ਇਸ ਦੇ ਨਾਲ ਹੀ 134 ਏਕੜ ਵਿੱਚ ਮੌਜੂਦ ਪਾਣੀ ਦੇ ਵੱਖ ਵੱਖ ਸੋਮੇ ਅਤੇ ਝੀਲਾਂ ਇਸ ਫਾਰਮਾ ਪਾਰਕ ਨੂੰ ਸਥਾਪਤ ਕਰਨ, ਇਸ ਦੀ ਸਾਂਭ-ਸੰਭਾਲ ਅਤੇ ਸੰਚਾਲਨ ਲਈ ਲਾਹੇਵੰਦ ਹੋਣਗੇ।

ਵੱਡੀਆਂ ਕੰਪਨੀਆਂ ਤੋਂ ਮਿਲੇਗੀ ਮਦਦ

ਉਨਾਂ ਦੱਸਿਆ ਕਿ ਫਾਰਮਾ ਉਦਯੋਗ ਨੂੰ ਯੂ.ਐਸ.ਐਫ.ਡੀ.ਏ. ਤੋਂ ਮਨਜ਼ੂਰਸ਼ੁਦਾ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ, ਜਿਵੇਂ ਸਨ ਫਾਰਮਾ, ਸੇਂਟਿ੍ਰਐਂਟ ਅਤੇ ਆਈ.ਓ.ਐਲ. ਕੈਮੀਕਲਜ਼ ਤੋਂ ਵੀ ਸਹਾਇਤਾ ਪ੍ਰਾਪਤ ਹੋਏਗੀ। ਬਠਿੰਡਾ ’ਚ ਇਸ ਪਾਰਕ ਨੂੰ ਸਥਾਪਤ ਕਰਨ ਨਾਲ ਆਰ ਐਂਡ ਡੀ ਈਕੋਸਿਸਟਮ, ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਨੈਨੋ ਟੈਕਨਾਲੋਜੀ ਇੰਸਟੀਚਿਊਟ, ਮੋਹਾਲੀ ਤੋਂ ਇਲਾਵਾ ਆਲ ਇੰਡੀਅਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼, ਬਠਿੰਡਾ) ਅਤੇ ਮਾਈਕਰੋਬਾਇਲ ਟੈਕਨਾਲੋਜੀ ਸੰਸਥਾਨ, ਬਠਿੰਡਾ ਦਾ ਵੀ ਲਾਭ ਮਿਲੇਗਾ।

ਇਹ ਵੀ ਪੜ੍ਹੋ:ਬੇਮੌਸਮੇ ਮੀਂਹ ਕਾਰਨ ਝੋਨੇ ਦੀ ਫ਼ਸਲ ਵਿੱਚ ਵਧੀ ਨਮੀਂ ਦੀ ਸਮੱਸਿਆ, ਕਿਸਾਨ ਪ੍ਰੇਸ਼ਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.