ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਜਿਥੇ ਕਿਸਾਨ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਥੇ ਹੀ ਭਾਜਪਾ ਵਲੋਂ ਵੀ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੰਦਿਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਪੰਜਾਬ ਦੀਆਂ ਕਈ ਨਾਮਵਰ ਸਖਸ਼ੀਅਤਾਂ ਭਾਜਪਾ 'ਚ ਸ਼ਮਲ ਹੋਈਆਂ ਹਨ।
ਇਸ ਦੇ ਚੱਲਦਿਆਂ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਤਪੀ ਡਾ. ਜਸਵਿੰਦਰ ਸਿੰਘ ਢਿੱਲੋਂ, ਐਡਵੋਕੇਟ ਹਰਿੰਦਰ ਸਿੰਘ ਕਾਹਲੋਂ, ਐਡਵੋਕੇਟ ਜਗਮੋਹਨ ਸਿੰਘ ਸੈਣੀ, ਐਡਵੋਕੇਟ ਨਿਰਮਲ ਸਿੰਘ ਮੁਹਾਲੀ, ਕੁਲਦੀਪ ਸਿੰਘ ਕਾਹਲੋਂ, ਕਰਨਲ ਜੈਵੰਤ ਸਿੰਘ ਨੇ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਨਾਮਵਰ ਵਿਅਕਤੀ ਪੰਜਾਬ ਦੀ ਭਲਾਈ ਲਈ ਜਿਥੇ ਸਮਾਜਿਕ ਤੌਰ 'ਤੇ ਕੰਮ ਕਰ ਰਹੇ ਹਨ, ਉਥੇ ਹੀ ਕਈ ਧਾਰਮਿਕ ਅਦਾਰਿਆਂ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਦਾ ਕਹਿਣਾ ਕਿ ਇਨ੍ਹਾਂ ਨੂੰ ਪਾਰਟੀ 'ਚ ਬਣਦਾ ਸਤਿਕਾਰ ਮਿਲੇਗਾ ਅਤੇ ਉਮੀਦ ਹੈ ਕਿ ਇਹ ਵੀ ਪਾਰਟੀ ਦੀ ਭਲਾਈ ਲਈ ਯਤਨਸ਼ੀਲ ਰਹਿਣਗੇ।
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੇ ਮਾਹੌਲ ਖਰਾਬ ਕਰਨ ਲਈ ਕਈ ਸ਼ਰਾਰਤੀ ਅਨਸਰਾਂ ਵਲੋਂ ਯਤਨ ਕੀਤੇ ਜਾ ਰਹੇ ਹਨ, ਜਿਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਭਾਜਪਾ ਪੰਜਾਬ ਦੇ ਭਲੇ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ।
ਇਹ ਵੀ ਪੜ੍ਹੋ;ਟਵਿੱਟਰ ਵਿਚੋਲਗੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ: ਰਵੀ ਸ਼ੰਕਰ ਪ੍ਰਸ਼ਾਦ