ETV Bharat / bharat

ਦਿੱਲੀ 'ਚ ਮਾਸਕ ਨਾ ਪਾਉਣ 'ਤੇ ਫਿਰ ਤੋਂ ਲੱਗੇਗਾ ਜੁਰਮਾਨਾ, ਸਕੂਲ ਨਹੀਂ ਕੀਤੇ ਜਾਣਗੇ ਬੰਦ

ਦਿੱਲੀ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਇਕ ਵਾਰ ਫਿਰ ਮਾਸਕ ਵਾਪਸ ਆਏ ਹਨ। ਬੁੱਧਵਾਰ ਨੂੰ ਹੋਈ ਡੀਡੀਐਮ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।

ਦਿੱਲੀ 'ਚ ਮਾਸਕ ਨਾ ਪਾਉਣ 'ਤੇ ਫਿਰ ਤੋਂ ਲੱਗੇਗਾ ਜੁਰਮਾਨਾ

author img

By

Published : Apr 20, 2022, 3:16 PM IST

ਨਵੀਂ ਦਿੱਲੀ: ਦਿੱਲੀ ਵਿੱਚ ਕੋਵਿਡ-19 ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਨਾਲ ਹੀ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (DDMA) ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਡੀਡੀਐੱਮਏ ਦੀ ਬੈਠਕ 'ਚ ਦਿੱਲੀ 'ਚ ਫਿਰ ਤੋਂ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜ਼ੁਰਮਾਨਾ ਹੋਵੇਗਾ। ਇਸ ਤੋਂ ਇਲਾਵਾ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ।

ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਾਪਤ ਜਾਣਕਾਰੀ ਅਨੁਸਾਰ ਵੱਧ ਤੋਂ ਵੱਧ ਟੈਸਟ ਕੀਤੇ ਜਾਣ ਅਤੇ ਜਿਨ੍ਹਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਹੈ। ਉਨ੍ਹਾਂ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਜਾਣਕਾਰੀ ਅਨੁਸਾਰ ਸਕੂਲ ਬੰਦ ਨਹੀਂ ਹੋਣਗੇ। ਮਾਹਿਰਾਂ ਨਾਲ ਗੱਲ ਕਰਕੇ ਸਕੂਲਾਂ ਲਈ SOP ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਕਿਹਾ ਗਿਆ ਕਿ ਸਾਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਗੋਂ ਸਾਵਧਾਨ ਰਹਿਣਾ ਹੋਵੇਗਾ।

ਡੀਡੀਐਮਏ ਦੀ ਇਸ ਅਹਿਮ ਮੀਟਿੰਗ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ ਗਈ। ਇਹ ਮੀਟਿੰਗ ਆਨਲਾਈਨ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਉਪ ਰਾਜਪਾਲ ਅਨਿਲ ਬੈਜਲ ਨੇ ਕੀਤੀ। ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ, ਮਾਲ ਮੰਤਰੀ ਕੈਲਾਸ਼ ਗਹਿਲੋਤ ਅਤੇ ਸਿਹਤ ਵਿਭਾਗ ਦੇ ਹੋਰ ਅਹਿਮ ਅਧਿਕਾਰੀ ਵੀ ਹਾਜ਼ਰ ਸਨ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 632 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨਫੈਕਸ਼ਨ ਦੀ ਦਰ 4.42 ਫੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ 1947 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: 'ਆਪ' ਵਿਧਾਇਕ ਨੇ NDMC ਦੇ ਕਬਜ਼ੇ ਵਿਰੋਧੀ ਮੁਹਿੰਮ ਦੇ ਸਮੇਂ 'ਤੇ ਚੁੱਕੇ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.