ਅਹਿਮਦਾਬਾਦ: ਗੁਜਰਾਤ ਦੇ ਵਡੋਦਰਾ ਸ਼ਹਿਰ ਦੇ ਬਾਹਰ ਨੰਦੇਸਰੀ ਉਦਯੋਗਿਕ ਖੇਤਰ ਵਿੱਚ ਦੀਪਕ ਨਾਈਟ੍ਰਾਈਟ ਕੈਮੀਕਲ ਉਤਪਾਦਨ ਪਲਾਂਟ ਦੇ ਇੱਕ ਹਿੱਸੇ ਵਿੱਚ ਵੀਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸੱਤ ਮਜ਼ਦੂਰਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਫੈਕਟਰੀ ਦੇ ਆਸ-ਪਾਸ ਰਹਿਣ ਵਾਲੇ 700 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜ ਦਿੱਤਾ ਗਿਆ ਹੈ।
ਵਡੋਦਰਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਆਰਬੀ ਬਰਾੜ ਨੇ ਕਿਹਾ ਭਿਆਣਵੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਅੱਗ ਕਾਰਨ ਨਿਕਲਦੇ ਧੂੰਏਂ ਦੀ ਲਪੇਟ 'ਚ ਆਏ 7 ਲੋਕਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਫੈਕਟਰੀ ਦੇ ਨੇੜੇ ਪੇਂਡੂ ਖੇਤਰਾਂ 'ਚ ਰਹਿਣ ਵਾਲੇ ਕਰੀਬ 700 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ।
ਵਡੋਦਰਾ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਸ਼ਾਮ ਨੂੰ ਫੈਕਟਰੀ 'ਚ ਅੱਗ ਫੈਲਣ ਲੱਗੀ ਤਾਂ ਜ਼ੋਰਦਾਰ ਧਮਾਕਾ ਵੀ ਹੋਇਆ।
ਉਨ੍ਹਾਂ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਤੇਲੰਗਾਨਾ: ਜ਼ਿੰਦਾ ਮਰੀਜ਼ ਕੀਤਾ 'ਮ੍ਰਿਤਕ' ਘੋਸ਼ਿਤ, ਹੁਣ ਦੇ ਰਹੇ ਸਪੱਸ਼ਟੀਕਰਨ