ETV Bharat / bharat

ਮਾਤਾ ਵੈਸ਼ਨੋ ਦੇਵੀ ਨੇੜੇ ਤ੍ਰਿਕੁਟਾ ਦੇ ਜੰਗਲਾਂ ‘ਚ ਲੱਗੀ ਅੱਗ

ਪ੍ਰਸਿੱਧ ਸ਼ਕਤੀਪੀਠ ਮਾਤਾ ਵੈਸ਼ਨੋ ਦੇਵੀ ਨੇੜੇ ਤ੍ਰਿਕੁਟਾ ਦੇ ਜੰਗਲ ਵਿੱਚ ਅੱਗ ਲੱਗ ਗਈ। ਵੈਸ਼ਨੋ ਦੇਵੀ ਸ਼ਰਾਈਨ ਬੋਰਡ ਮੁਤਾਬਕ ਇਸ ਘਟਨਾ ਦਾ ਯਾਤਰਾ 'ਤੇ ਕੋਈ ਅਸਰ ਨਹੀਂ ਹੋਇਆ ਹੈ।

ਮਾਤਾ ਵੈਸ਼ਨੋ ਦੇਵੀ ਨੇੜੇ ਤ੍ਰਿਕੁਟਾ ਦੇ ਜੰਗਲਾਂ ‘ਚ ਲੱਗੀ ਅੱਗ
ਮਾਤਾ ਵੈਸ਼ਨੋ ਦੇਵੀ ਨੇੜੇ ਤ੍ਰਿਕੁਟਾ ਦੇ ਜੰਗਲਾਂ ‘ਚ ਲੱਗੀ ਅੱਗ
author img

By

Published : Dec 22, 2021, 8:53 AM IST

ਜੰਮੂ: ਵੈਸ਼ਨੋ ਦੇਵੀ ਤੀਰਥ ਦੇ ਜੰਗਲੀ ਖੇਤਰ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦਾ ਕਹਿਣਾ ਹੈ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਦੌਰਾਨ ਮੰਦਰ ਵੱਲ ਦੀ ਯਾਤਰਾ ਪ੍ਰਭਾਵਤ ਨਹੀਂ ਰਹੀ। ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜੋ: Assembly Elections 2022: ਕਾਦੀਆਂ ਸੀਟ ਨੂੰ ਲੈ ਕੇ ਬਾਜਵਾ ਭਰਾਵਾਂ ’ਚ ਫਸੇ ਸਿੰਗ !

ਜੰਮੂ-ਕਸ਼ਮੀਰ ਦੇ ਪ੍ਰਸਿੱਧ ਸ਼ਕਤੀਪੀਠ ਮਾਤਾ ਵੈਸ਼ਨੋ ਦੇਵੀ ਦੇ ਤ੍ਰਿਕੁਟਾ ਪਹਾੜਾਂ ਨੇੜੇ ਮੰਗਲਵਾਰ ਦੇਰ ਰਾਤ ਜੰਗਲ 'ਚ ਅੱਗ ਲੱਗ ਗਈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਕਰਮਚਾਰੀਆਂ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾਇਆ। ਇਸ ਦੌਰਾਨ ਸ਼ਰਧਾਲੂਆਂ ਦੀ ਯਾਤਰਾ ’ਤੇ ਕੋਈ ਅਸਰ ਨਹੀਂ ਪਿਆ। ਤ੍ਰਿਕੁਟਾ ਪਹਾੜਾਂ ਨੇੜੇ ਜੰਗਲ ਵਿੱਚ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

  • J&K | A massive fire that broke out in Vaishno Devi Shrine forest area on Tuesday has been brought under control. The yatra to the temple remained unaffected: Shri Mata Vaishno Devi Shrine Board pic.twitter.com/gumO97D7Kp

    — ANI (@ANI) December 22, 2021 " class="align-text-top noRightClick twitterSection" data=" ">

ਇਹ ਵੀ ਪੜੋ: ਪੰਜਾਬ ਦੇ ਰੈਗੂਲਰ ਡੀਜੀਪੀ ਦੀ ਨਿਯੁਕਤੀ UPSC ਦੀ ਮੀਟਿੰਗ ਮੁਲਤਵੀ

ਇਸ ਤੋਂ ਪਹਿਲਾਂ ਜੂਨ 2021 ਵਿੱਚ ਮਾਤਾ ਵੈਸ਼ਨੋ ਦੇਵੀ ਦੇ ਤ੍ਰਿਕੁਟਾ ਪਹਾੜ ਦੇ ਜੰਗਲਾਂ ਵਿੱਚ ਅੱਗ ਲੱਗ ਗਈ ਸੀ। ਫਿਰ ਮੰਦਰ ਨੂੰ ਜਾਣ ਵਾਲੇ ਸਾਰੇ ਰਸਤੇ ਵੀ ਸਾਵਧਾਨੀ ਵਜੋਂ ਬੰਦ ਕਰ ਦਿੱਤੇ ਗਏ।

ਦੱਸ ਦੇਈਏ ਕਿ ਵੈਸ਼ਨੋ ਦੇਵੀ ਦੀ ਯਾਤਰਾ ਸਾਲ ਭਰ ਚਲਦੀ ਹੈ, ਪਰ ਸਰਦੀਆਂ ਦੇ ਮੌਸਮ ਵਿੱਚ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੱਧ ਜਾਂਦੀ ਹੈ। ਸ਼੍ਰਾਈਨ ਬੋਰਡ ਮੁਤਾਬਕ ਇਸ ਸਾਲ ਦਸੰਬਰ ਤੱਕ ਕੁੱਲ 50 ਲੱਖ ਤੋਂ ਵੱਧ ਸ਼ਰਧਾਲੂ ਇੱਥੇ ਪਹੁੰਚ ਚੁੱਕੇ ਹਨ।

ਇਹ ਵੀ ਪੜੋ: ‘ਰਾਣਾ ਗੁਰਮੀਤ ਸਿੰਘ ਸੋਢੀ ਭ੍ਰਿਸ਼ਟ ਵਿਧਾਇਕ, ਟਿਕਟ ਨਾ ਮਿਲਦੀ ਦੇਖ ਛੱਡੀ ਪਾਰਟੀ’

ETV Bharat Logo

Copyright © 2024 Ushodaya Enterprises Pvt. Ltd., All Rights Reserved.