ਨਾਸਿਕ— ਮਹਾਰਾਸ਼ਟਰ ਦੇ ਨਾਸਿਕ ਜ਼ਿਲੇ ਦੇ ਇਗਤਪੁਰੀ 'ਚ ਸਥਿਤ ਜਿੰਦਲ ਕੰਪਨੀ 'ਚ ਐਤਵਾਰ ਨੂੰ ਬਾਇਲਰ ਫਟਣ ਕਾਰਨ ਅੱਗ ਲੱਗ ਗਈ। ਅੱਗ ਲੱਗਣ ਸਮੇਂ ਉੱਥੇ 30 ਕਰਮਚਾਰੀ ਮੌਜੂਦ ਸਨ। ਹਾਦਸੇ ਤੋਂ ਬਾਅਦ ਅੱਗ ਦੀ ਲਪੇਟ 'ਚ ਆਉਣ ਕਾਰਨ 11 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਬੁਝਾਉਣ ਲਈ 6 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। ਅੱਗ 'ਚ ਕੁਝ ਹੋਰ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 6.30 ਵਜੇ ਦੇ ਕਰੀਬ ਵਾਪਰੀ।
ਇਹ ਵੀ ਪੜ੍ਹੋ: ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ, ਕਾਂਗਰਸ ਨੇ ਇਸ ਨੂੰ ਕਿਹਾ 'ਨਵੇਂ ਸਾਲ ਦਾ ਤੋਹਫਾ'