ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਦੀ ਐਮਬੀਬੀਐਸ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਵਿਦਿਆਰਥਣ ਪ੍ਰੀਖਿਆ ਪਾਸ ਨਾ ਕਰਨ ਕਾਰਨ ਡਿਪ੍ਰੈਸ਼ਨ 'ਚ ਸੀ। ਮ੍ਰਿਤਕ ਵਿਦਿਆਰਥਣ ਦੀ ਪਛਾਣ 19 ਸਾਲਾਂ ਦਿਵਿਆ ਯਾਦਵ ਵਜੋਂ ਹੋਈ ਹੈ। ਦਿਵਿਆ ਯਾਦਵ ਦਿਆਲਪੁਰ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ।
ਦਰਅਸਲ ਇਹ ਜਾਣਕਾਰੀ ਪੁਲਿਸ ਨੂੰ ਇੱਕ ਕਾਲ ਰਾਹੀਂ ਦਿੱਤੀ ਗਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਐਮਬੀਬੀਐਸ ਪਹਿਲੇ ਸਾਲ ਦੀ ਵਿਦਿਆਰਥਣ ਦਿਵਿਆ ਯਾਦਵ ਸੰਜੀਵਨੀ ਹੋਸਟਲ ਨੰਬਰ 62 ਵਿੱਚ ਇੱਕ ਦੋਸਤ ਨਾਲ ਰਹਿੰਦੀ ਸੀ। ਇਸ ਤੋਂ ਪਹਿਲਾਂ ਉਹ ਐਮਬੀਬੀਐਸ ਦੀ ਪ੍ਰੀਖਿਆ ਵਿੱਚ ਦੋ ਵਿਸ਼ਿਆਂ ਵਿੱਚ ਫੇਲ੍ਹ ਹੋ ਗਈ ਸੀ।
ਇਸ ਤੋਂ ਬਾਅਦ ਉਸ ਨੇ ਦੁਬਾਰਾ ਪ੍ਰੀਖਿਆ ਦਿੱਤੀ, ਜਿਸ ਦਾ ਨਤੀਜਾ ਕੱਲ੍ਹ ਆਇਆ। ਉਹ ਇੱਕ ਵਿਸ਼ੇ ਵਿੱਚ ਫਿਰ ਫੇਲ੍ਹ ਹੋ ਗਈ। ਜਿਸ ਤੋਂ ਬਾਅਦ ਦੇਰ ਰਾਤ ਉਸ ਨੇ ਕਮਰੇ ਨੰਬਰ 64 ਵਿੱਚ ਫਾਹਾ ਲੈ ਲਿਆ।
ਸ਼ੁਰੂਆਤੀ ਜਾਂਚ 'ਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਵਿਦਿਆਰਥੀ ਫੇਲ੍ਹ ਹੋਣ ਕਾਰਨ ਡਿਪ੍ਰੈਸ਼ਨ 'ਚ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪਤੀ ਤੋਂ ਦੁੱਖੀ ਪਤਨੀ ਨੇ ਕੀਤੀ ਖੁਦਕੁਸ਼ੀ