ETV Bharat / bharat

SYL ਉੱਤੇ ਇੱਕ ਹੋਰ ਬੈਠਕ ਬੇ-ਸਿੱਟਾ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਨਹੀਂ ਦੇ ਸਕਦੇ ਪਾਣੀ ਤਾਂ ਹਰਿਆਣਾ ਨੇ ਕਿਹਾ ਕਰਾਂਗੇ ਸ਼ਿਕਾਇਤ - ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਨਹੀਂ ਦੇ ਸਕਦੇ ਪਾਣੀ

ਐਸਵਾਈਐਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਇੱਕ ਵਾਰ ਫਿਰ ਬੇਸਿੱਟਾ (Haryana CM and Punjab CM on SYL) ਰਹੀ ਹੈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸਾਡੇ ਕੋਲ ਪਾਣੀ ਨਹੀਂ ਹੈ, ਅਸੀਂ ਪਾਣੀ ਨਹੀਂ ਦੇ ਸਕਦੇ ਹਾਂ। ਉਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਨੇ ਬਿਆਨ ਦਿੱਤਾ ਕਿ ਪੰਜਾਬ ਦਾ ਰਵੱਈਆ ਢੁਕਵਾਂ ਨਹੀਂ ਹੈ ਉਹ ਇਸ ਸਬੰਧੀ ਸੁਪਰੀਮ ਕੋਰਟ ਨੂੰ ਸੁਚੇਤ ਕਰਨਗੇ।

Meeting of Punjab CM Bhagwant Mann and Haryana CM Manohar Lal Khattar on SYL Today in Delhi
SYL ਉੱਤੇ ਇੱਕ ਹੋਰ ਬੈਠਕ ਬੇ-ਸਿੱਟਾ
author img

By

Published : Jan 4, 2023, 7:43 AM IST

Updated : Jan 4, 2023, 7:18 PM IST

SYL ਉੱਤੇ ਇੱਕ ਹੋਰ ਬੈਠਕ ਬੇ-ਸਿੱਟਾ

ਚੰਡੀਗੜ੍ਹ: SYL (Sutlej Yamuna link canal) ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਇੱਕ ਵਾਰ ਫਿਰ ਬੇਸਿੱਟਾ ਰਹੀ ਹੈ ਤੇ ਇਸ ਮੀਟਿੰਗ ਵਿੱਚ ਵੀ ਦੋਵੇਂ ਮੁੱਖ ਮੰਤਰੀ ਵਿਚਾਲੇ ਸਹਿਮਤੀ ਨਹੀਂ ਬਣੀ ਹੈ।

ਇਹ ਵੀ ਪੜੋ: ਪੰਜਾਬ ਸਰਕਾਰ ਦਾ ਵੱਡਾ ਦਾਆਵਾ, 90 ਫੀਸਦੀ ਘਰਾਂ ਨੂੰ ਆ ਰਿਹਾ ਜ਼ੀਰੋ ਬਿੱਲ

ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ: ਦਿੱਲੀ ਵਿੱਚ ਮੀਟਿੰਗ ਤੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਦਾ ਰਵੱਈਆ ਢੁਕਵਾਂ ਨਹੀਂ ਹੈ ਉਹ ਇਸ ਸਬੰਧੀ ਸੁਪਰੀਮ ਕੋਰਟ ਨੂੰ ਸੁਚੇਤ ਕਰਨਗੇ। ਖੱਟਰ ਨੇ ਕਿਹਾ ਕਿ ਪੰਜਾਬ ਪਾਣੀ ਦੇਣ ਲਈ ਮੰਨਣ ਨੂੰ ਤਿਆਰ ਨਹੀਂ ਹੈ ਤੇ ਜੇਕਰ ਪੰਜਾਬ ਐਕਟ ਦੀ ਗੱਲ ਕਰੀਏ ਤਾਂ ਉਹ ਕੋਈ ਸਮਝੌਤਾ ਨਹੀਂ ਮੰਨ ਰਹੇ ਹਨ। ਉਹਨਾਂ ਨੇ ਕਿਹਾ ਕਿ ਅਜਿਹੇ 'ਚ ਅਸੀਂ ਮਾਨਯੋਗ ਸੁਪਰੀਮ ਕੋਰਟ ਨੂੰ ਇਨ੍ਹਾਂ ਹਲਾਤਾਂ ਤੋਂ ਜਾਣੂ ਕਰਵਾਵਾਂਗੇ।

ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਦਾ ਬਿਆਨ: ਮੀਟਿੰਗ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਪਾਣੀ ਨਹੀਂ ਹੈ, ਅਸੀਂ ਪਾਣੀ ਨਹੀਂ ਦੇ ਸਕਦੇ ਹਾਂ। ਉਹਨਾਂ ਨੇ ਕਿਹਾ ਕਿ ਮਾਮਲਾ ਸੁਪਰੀਮ ਕੋਰਟ ਵਿੱਚ ਹੈ, ਸੁਪਰੀਮ ਕੋਰਟ ਹੀ ਇਸ ਦਾ ਫੈਸਲਾ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਨੇ ਤਿਖੇ ਤੇਵਰ ਦਿਖਾਉਦੇ ਹੋਏ ਕਿਹਾ ਕਿ ਐਸਵਾਈਐਲ ਦਾ ਨਾਂ ਬਦਲ ਦਿੱਤਾ ਜਾਵੇ ਤੇ ਸਾਨੂੰ ਯਮੁਨਾ ਦਾ ਪਾਣੀ ਦਿੱਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ, “ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਰਕੇ ਸਾਡੇ 150 ਬਲਾਕਾਂ ਵਿੱਚੋਂ 78 ਫੀਸਦੀ ਬਲਾਕ ਗੰਭੀਰ ਖ਼ਤਰੇ ਦੇ ਪੱਧਰ ਉਤੇ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ ਜਿਸ ਕਰਕੇ ਪੰਜਾਬ ਕਿਸੇ ਹੋਰ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ।” ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਸ ਨਹਿਰ ਲਈ ਇਹ ਪੰਜਾਬ ਵਿਰੋਧੀ ਸਮਝੌਤਾ ਕੀਤਾ ਗਿਆ ਸੀ ਤਾਂ ਉਸ ਵੇਲੇ ਸੂਬੇ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ ਜੋ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਹੈ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਹਰਿਆਣਾ ਨੂੰ ਸਤਲੁਜ, ਯਮੁਨਾ ਤੇ ਹੋਰ ਨਦੀ-ਨਾਲੇ ਤੋਂ 14.10 ਐਮ.ਏ.ਐਫ. ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ ਸਿਰਫ 12.63 ਐਮ.ਏ.ਐਫ. ਪਾਣੀ ਮਿਲ ਰਿਹਾ ਹੈ।

  • We had a third meeting with the Punjab govt on the SYL issue & are yet to find an amicable solution to the issue. They aren't ready to bring the issue of SYL on agenda & are only talking about the availability of water. We'll apprise the SC about it: Haryana CM ML Khattar pic.twitter.com/7LK0AfsRY5

    — ANI (@ANI) January 4, 2023 " class="align-text-top noRightClick twitterSection" data=" ">

SYL ਨਹਿਰ ਦੀ ਬਜਾਏ ਹੁਣ YSL ਕਰ ਦਿਓ: ਇਸ ਪ੍ਰਾਜੈਕਟ ਦੇ ਨਾਮ ਅਤੇ ਪ੍ਰਸਤਾਵ ਨੂੰ ਬਦਲਣ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਮੰਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿਚ ਤਾਂ ਪਹਿਲਾਂ ਹੀ ਪਾਣੀ ਮੁੱਕਿਆ ਹੋਇਆ ਹੈ ਜਿਸ ਕਰਕੇ ਇਸ ਤੋਂ ਇਕ ਤੁਪਕਾ ਵੀ ਦੇਣ ਦਾ ਸਵਾਲ ਪੈਦਾ ਨਹੀਂ ਹੁੰਦਾ।

ਮਾਨ ਨੇ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਤਾਂ ਪੰਜਾਬ ਨੂੰ ਸਤਲੁਜ ਦਰਿਆ ਰਾਹੀਂ ਗੰਗਾ ਤੇ ਯਮੁਨਾ ਤੋਂ ਪਾਣੀ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹੀ ਇਕ ਠੋਸ ਬਦਲ ਹੈ ਜਿਸ ਨੂੰ ਸੂਬੇ ਵਿਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟਾ ਸੂਬਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਪੰਜਾਬ ਦੀ ਕੀਮਤ ਉਤੇ ਹੋਰ ਪਾਣੀ ਮੰਗਿਆ ਜਾ ਰਿਹਾ ਹੈ। ਇਸ ਸਥਿਤੀ ਦੇ ਸੰਦਰਭ ਵਿਚ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਸਾਡੇ ਸੂਬੇ ਦੇ ਖੇਤ ਪਾਣੀ ਖੁਣੋਂ ਸੁੱਕ ਰਹੇ ਹਨ ਤਾਂ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ।

SYL ਉੱਤੇ ਇੱਕ ਹੋਰ ਬੈਠਕ ਬੇ-ਸਿੱਟਾ

14 ਅਕਤੂਬਰ, 2022 ਨੂੰ ਹੋਈ ਸੀ ਮੀਟਿੰਗ: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਐਸਵਾਈਐਲ ਨੂੰ ਲੈ ਕੇ ਮੀਟਿੰਗ ਹੋਈ। ਤਕਰੀਬਨ 2 ਘੰਟੇ ਚੱਲੀ ਮੀਟਿੰਗ ਬੇਸਿੱਟਾ ਰਹੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਐਸਵਾਈਐਲ (Haryana CM Manohar Lal Khattar on SYL) ਦੀ ਮੀਟਿੰਗ ਵਿੱਚ ਕੋਈ ਵੀ ਸਹਿਮਤੀ (No consensus was reached in the SYL meeting) ਨਹੀਂ ਬਣੀ ਸੀ।

ਇਹ ਵੀ ਪੜ੍ਹੋ: ਨਸ਼ੇ ਨੂੰ ਰੋਕਣ ਲਈ ਤਿਆਰ ਪੰਜਾਬ ਸਰਕਾਰ, ਨਸ਼ਾ ਤਸਕਰਾਂ ਦੀਆਂ ਜਾਇਦਾਦ ਕੁਰਕ ਕਰਨ ਦੇ ਹੁਕਮ

Last Updated : Jan 4, 2023, 7:18 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.