ਨਵੀਂ ਦਿੱਲੀ: ਉੱਤਰੀ ਭਾਰਤ ਦੇ ਪਹਾੜੀ ਖੇਤਰ 'ਚ ਭਾਰੀ ਬਰਫਬਾਰੀ ਕਾਰਨ ਪੰਜਾਬ ਸਣੇ ਪੂਰੇ ਉੱਤਰ ਭਾਰਤ ਘੱਟੋ-ਘੱਟ ਤਾਪਮਾਨ 'ਚ ਲਗਾਤਾਰ ਸੱਤਵੇਂ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸਵੇਰੇ ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ (Temperature of delhi) ਦਾ ਤਾਪਮਾਨ ਸਫਦਰਜੰਗ ਖੇਤਰ ਵਿੱਚ 7.4, ਪਾਲਮ ਵਿੱਚ 7.6, ਲੋਧੀ ਰੋਡ ਵਿੱਚ 7.6 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਕਿ ਪਿਛਲੇ ਦਿਨਾਂ ਨਾਲੋਂ ਇੱਕ ਡਿਗਰੀ ਘੱਟ ਹੈ।
ਮੌਸਮ ਵਿਭਾਗ ਮੁਤਾਬਕ ਠੰਢੀਆਂ ਹਵਾਵਾਂ ਕਾਰਨ ਦਿੱਲੀ ਦਾ ਪਾਰਾ ਰਾਤ ਦੇ ਸਮੇਂ ਹੋਰ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ, ਬੁੱਧਵਾਰ ਸਵੇਰੇ ਆਗਰਾ ਦੇ ਖੇਤਰਾਂ ਵਿੱਚ ਧੁੰਦ ਦੀ ਇੱਕ ਸੰਘਣੀ ਚਾਦਰ ਦਰਜ ਕੀਤੀ ਗਈ। ਰਾਜਧਾਨੀ ਦਿੱਲੀ 'ਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ, ਜਿਸ ਕਾਰਨ ਵਿਜ਼ੀਬਿਲਟੀ 600 ਮੀਟਰ ਤੱਕ ਹੇਠਾਂ ਆ ਗਈ ਹੈ।
ਜੰਮੂ-ਕਸ਼ਮੀਰ ਅਤੇ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਹੋ ਰਹੀ ਬਰਫਬਾਰੀ ਕਾਰਨ ਰਾਜਧਾਨੀ ਦਿੱਲੀ 'ਚ ਲਗਾਤਾਰ ਸੱਤਵੇਂ ਦਿਨ ਠੰਡ ਦਾ ਕਹਿਰ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਬੁੱਧਵਾਰ ਸਵੇਰੇ 8:30 ਵਜੇ ਰਾਜਧਾਨੀ ਦਿੱਲੀ ਦਾ ਘੱਟੋ-ਘੱਟ ਤਾਪਮਾਨ ਸਫਦਰਜੰਗ ਖੇਤਰ 'ਚ 7.4 ਡਿਗਰੀ ਸੈਲਸੀਅਸ, ਪਾਲਮ 'ਚ 7.6 ਅਤੇ ਲੋਧੀ ਰੋਡ 'ਚ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਂਕਿ 26 ਜਨਵਰੀ ਤੋਂ ਬਾਅਦ ਦਿੱਲੀ ਦੇ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਦੌਰਾਨ ਰਾਜਧਾਨੀ ਦਿੱਲੀ 'ਚ ਵੀ ਧੁੰਦ ਦੀ ਡੂੰਘੀ ਚਾਦਰ ਦੇਖਣ ਨੂੰ ਮਿਲੀ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਕੇ 600 ਮੀਟਰ ਰਹਿ ਗਈ, ਜੋ ਅੱਜ ਸਵੇਰੇ ਦਰਜ ਕੀਤੀ ਗਈ ਹੈ।
ਇਹ ਵੀ ਪੜੋ: ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ’ਤੇ ਮੰਡਰਾਇਆ ਕੋਰੋਨਾ ਦਾ ਖ਼ਤਰਾ, ਇਨ੍ਹੇ ਅਧਿਕਾਰੀ ਹੋਏ ਪਾਜ਼ੀਟਿਵ