ETV Bharat / bharat

Teacher Arrested in Maharashtra: ਮਹਾਰਾਸ਼ਟਰ 'ਚ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾਉਣ ਵਾਲਾ ਅਧਿਆਪਕ ਗ੍ਰਿਫਤਾਰ - MH POLICE ARRESTED TEACHER

ਮਹਾਰਾਸ਼ਟਰ ਵਿੱਚ ਇੱਕ ਹੈਰਾਨ ਕਰਨ ਵਾਲੇ ਮਾਮਲੇ ਵਿੱਚ ਇੱਕ ਅੰਗਰੇਜ਼ੀ ਅਧਿਆਪਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਉਸ ਨੇ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

MH POLICE ARRESTED TEACHER FOR SHOWING PORN VIDEOS TO GIRL STUDENTS

author img

By

Published : Jan 31, 2023, 10:08 PM IST

ਕੋਲਹਾਪੁਰ: ਇੱਕ ਗੁਰੂ ਅਤੇ ਸ਼ਿਸ਼ ਦੇ ਰਿਸ਼ਤੇ ਨੂੰ ਇੱਕ ਅਧਿਆਪਕ ਨੇ ਸ਼ਰਮਸਾਰ ਕਰ ਦਿੱਤਾ ਹੈ। ਮਾਮਲਾ ਕੋਲਹਾਪੁਰ ਜ਼ਿਲ੍ਹੇ ਦੇ ਰਾਧਾਨਗਰੀ ਇਲਾਕੇ ਦੇ ਇੱਕ ਸਕੂਲ ਨਾਲ ਸਬੰਧਿਤ ਹੈ। ਇੱਥੇ ਇੱਕ ਅਧਿਆਪਕ ਨੇ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ। ਇਸ ਅਧਿਆਪਕ ਦਾ ਨਾਂ ਵੀ.ਪੀ. ਬਾਂਗੜੀ ਹੈ। ਇਹ ਸਾਰਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇਸ ਸਬੰਧਿਤ ਲੜਕੀਆਂ ਨੇ ਆਪਣੇ ਮਾਪਿਆਂ ਨੂੰ ਸ਼ਿਕਾਇਤ ਕੀਤੀ।

ਇਸ ਗੰਭੀਰ ਘਟਨਾ ਤੋਂ ਬਾਅਦ ਮਾਪੇ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਹਨ। ਵਿਦਿਅਕ ਅਦਾਰੇ ਨੇ ਇਸ ਘਟਨਾ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ। ਸਬੰਧਿਤ ਅਧਿਆਪਕ ਦਾ ਤਬਾਦਲਾ ਸਤਾਰਾ ਜ਼ਿਲ੍ਹੇ ਵਿੱਚ ਕਰ ਦਿੱਤਾ ਗਿਆ ਹੈ। ਹਾਲਾਂਕਿ ਮਾਮਲੇ ਦੇ ਭਖ ਜਾਣ ਤੋਂ ਬਾਅਦ ਹੁਣ ਸਬੰਧਤ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਗ੍ਰਿਫਤਾਰੀ ਸੱਤ ਲੜਕੀਆਂ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਦੋਸ਼ ਹੈ ਕਿ ਅੰਗਰੇਜ਼ੀ ਅਧਿਆਪਕ 9ਵੀਂ ਅਤੇ 10ਵੀਂ ਜਮਾਤ 'ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾ ਰਿਹਾ ਸੀ। ਉਸ ਵੱਲੋਂ ਕੁਝ ਲੜਕੀਆਂ ਨਾਲ ਦੁਰਵਿਵਹਾਰ ਕਰਨ ਦੀ ਘਟਨਾ ਵੀ ਸਾਹਮਣੇ ਆ ਚੁੱਕੀ ਹੈ।

ਦੋਸ਼ ਹੈ ਕਿ ਇਹ ਸਭ ਕੁਝ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਸੀ। ਜਦੋਂ ਪੀੜਤ ਵਿਦਿਆਰਥਣਾਂ ਨੇ ਆਪਣੇ ਮਾਪਿਆਂ ਨੂੰ ਆਪਣੀ ਤਕਲੀਫ਼ ਦੱਸੀ। ਇਸ ਤੋਂ ਬਾਅਦ ਨਾਰਾਜ਼ ਮਾਪਿਆਂ ਨੇ ਇਸ ਦੀ ਸ਼ਿਕਾਇਤ ਸਕੂਲ ਦੇ ਪ੍ਰਿੰਸੀਪਲ ਨੂੰ ਕੀਤੀ ਤਾਂ ਸਬੰਧਤ ਅਧਿਆਪਕ ਨੇ ਵਿਦਿਆਰਥਣਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

ਇਸ ’ਤੇ ਹੈੱਡਮਾਸਟਰ ਨੇ ਤੁਰੰਤ ਪਿੰਡ ਦੀ ਪੁਲਿਸ ਨੂੰ ਫੋਨ ਕਰਕੇ ਘਟਨਾ ਦੀ ਸੂਚਨਾ ਦਿੱਤੀ। ਉਸ ਤੋਂ ਬਾਅਦ ਅਧਿਆਪਕ ਸਕੂਲ ਨਹੀਂ ਆਇਆ, ਜਿਸ ਕਾਰਨ ਪਿੰਡ ਵਾਸੀਆਂ ਨੇ ਉਸ ਨੂੰ ਹਟਾਉਣ ਦੀ ਮੰਗ ਕੀਤੀ। ਇਸ ’ਤੇ ਸਬੰਧਿਤ ਅਧਿਆਪਕ ਦਾ ਤਬਾਦਲਾ ਸਤਾਰਾ ਜ਼ਿਲ੍ਹੇ ’ਚ ਕਰ ਦਿੱਤਾ ਗਿਆ। ਉਧਰ ਇੱਥੋਂ ਦੇ ਵਿਦਿਆਰਥੀਆਂ ਅਤੇ ਸਮਾਜ ਸੇਵੀਆਂ ਨੇ ਉਸ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਸਬੰਧਤ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਮਾਜ ਸੇਵੀ ਗੀਤਾ ਹਸੂਰਕਰ ਨੇ ਕਿਹਾ ਕਿ ਇਸ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਮੁਅੱਤਲ ਵੀ ਕੀਤਾ ਜਾਵੇ।

ਇਹ ਵੀ ਪੜ੍ਹੋ: Air India Urination Case: ਦੋਸ਼ੀ ਸ਼ੰਕਰ ਮਿਸ਼ਰਾ ਨੂੰ ਪਟਿਆਲਾ ਹਾਊਸ ਕੋਰਟ ਤੋਂ ਮਿਲੀ ਜ਼ਮਾਨਤ

ETV Bharat Logo

Copyright © 2025 Ushodaya Enterprises Pvt. Ltd., All Rights Reserved.