ETV Bharat / bharat

Gang Rape In Buxar: ਸਕੂਲ ਜਾ ਰਹੀ ਨਾਬਾਲਗ ਬੱਚੀ ਨਾਲ 3 ਲੋਕਾਂ ਨੇ ਕੀਤਾ ਸਮੂਹਿਕ ਬਲਾਤਕਾਰ, ਮਾਮਲਾ ਦਰਜ - molestation with minor student in buxar

Buxar News ਬਕਸਰ 'ਚ ਗਣਤੰਤਰ ਦਿਵਸ 'ਤੇ ਸਕੂਲ ਜਾ ਰਹੀ ਇਕ ਵਿਦਿਆਰਥਣ 3 ਲੋਕਾਂ ਦੀ ਹਵਸ ਦਾ ਸ਼ਿਕਾਰ ਹੋ ਗਈ। ਬਦਮਾਸ਼ ਵਿਦਿਆਰਥਣ ਨੂੰ ਰਸਤੇ ਤੋਂ ਚੁੱਕ ਕੇ ਲੈ ਗਏ ਅਤੇ ਫਿਰ ਉਸ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੜ੍ਹੋ ਪੂਰੀ ਖਬਰ...

Minor girl student gang raped in Buxar
Minor girl student gang raped in Buxar
author img

By

Published : Jan 27, 2023, 6:09 PM IST

ਸਕੂਲ ਜਾ ਰਹੀ ਨਾਬਾਲਗ ਬੱਚੀ ਨਾਲ 3 ਲੋਕਾਂ ਨੇ ਕੀਤਾ ਸਮੂਹਿਕ ਬਲਾਤਕਾਰ, ਮਾਮਲਾ ਦਰਜ

ਬਕਸਰ— ਬਿਹਾਰ ਦੇ ਬਕਸਰ ਜ਼ਿਲ੍ਹੇ ਦੇ ਸਿਕਰਾਉਲ ਥਾਣਾ ਖੇਤਰ 'ਚ 14 ਸਾਲਾ ਵਿਦਿਆਰਥਣ ਨਾਲ 3 ਬਦਮਾਸ਼ਾਂ ਨੇ (Minor girl student gang raped in Buxar) ਸਮੂਹਿਕ ਬਲਾਤਕਾਰ ਕੀਤਾ। ਵਿਦਿਆਰਥਣ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ 'ਚ ਹਿੱਸਾ ਲੈਣ ਲਈ ਸਕੂਲ ਜਾ ਰਹੀ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

3 ਵਿਅਕਤੀਆਂ ਨੇ ਮਿਲ ਕੇ ਕੀਤਾ ਬਲਾਤਕਾਰ:- ਪੀੜਤ ਵਿਦਿਆਰਥਣ ਮੁਤਾਬਕ 26 ਜਨਵਰੀ ਨੂੰ ਜਦੋਂ ਉਹ ਸਕੂਲ ਜਾ ਰਹੀ ਸੀ ਤਾਂ ਬਦਮਾਸ਼ਾਂ ਨੇ ਉਸ ਨੂੰ ਰਸਤੇ ਵਿੱਚੋਂ ਚੁੱਕ ਕੇ ਇੱਕ ਕਮਰੇ ਵਿੱਚ ਲੈ ਗਏ ਅਤੇ ਵਾਰੀ-ਵਾਰੀ ਉਸ ਨਾਲ ਬਲਾਤਕਾਰ ਕੀਤਾ। ਵਿਦਿਆਰਥਣ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਜਦੋਂ ਉਸ ਦੀ ਸਿਹਤ ਵਿਗੜਨ ਲੱਗੀ ਤਾਂ ਉਸ ਨੂੰ ਛੱਡ ਕੇ ਸਾਰੇ ਭੱਜ ਗਏ। ਇਸ ਤੋਂ ਬਾਅਦ ਉਸ ਨੇ ਘਰ ਪਹੁੰਚ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਗੱਲ ਦੱਸੀ। ਇਸ ਤੋਂ ਬਾਅਦ ਰਿਸ਼ਤੇਦਾਰ ਮਹਿਲਾ ਥਾਣੇ ਪੁੱਜੇ ਅਤੇ ਸ਼ਿਕਾਇਤ ਦਰਜ ਕਰਵਾਈ।

ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ:- ਘਟਨਾ ਦੀ ਪੁਸ਼ਟੀ ਕਰਦਿਆਂ ਐਸ.ਪੀ ਮਨੀਸ਼ ਕੁਮਾਰ ਨੇ ਦੱਸਿਆ ਕਿ ਸਕਰੌਲ ਥਾਣਾ ਖੇਤਰ ਵਿੱਚ ਇੱਕ ਨਾਬਾਲਗ ਨਾਲ ਗੈਂਗਰੇਪ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨੋਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।

"ਸਿਕਰਾਉਲ ਥਾਣਾ ਖੇਤਰ 'ਚ ਨਾਬਾਲਗ ਨਾਲ ਗੈਂਗਰੇਪ ਹੋਣ ਦੀ ਸੂਚਨਾ ਮਿਲੀ ਹੈ। ਮਹਿਲਾ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਅਗਲੇਰੀ ਕਾਰਵਾਈ ਜਾਰੀ ਹੈ। ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ”-ਮਨੀਸ਼ ਕੁਮਾਰ, ਐਸ.ਪੀ

ਇਹ ਵੀ ਪੜ੍ਹੋ:- Agra Building Collapse: ਆਗਰਾ 'ਚ ਵਾਪਰਿਆ ਦਰਦਨਾਕ ਹਾਦਸਾ,ਮਕਾਨ ਢਹਿਣ ਨਾਲ ਦੱਬੇ ਲੋਕਾਂ 'ਚ ਇੱਕ ਬੱਚੀ ਦੀ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.