ETV Bharat / bharat

ਮਿਸ਼ਨ ਯੂ.ਪੀ. ਦੀ ਮਜ਼ੱਫਰਨਗਰ ਤੋਂ ਸ਼ੁਰੂਆਤ: ਰਾਕੇਸ਼ ਟਿਕੈਤ - Muzaffarnagar

ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਕਿਸਾਨ ਮੋਰਚਾ ਅੱਜ ਮੁਜ਼ੱਫਰਨਗਰ ਵਿੱਚ ਇੱਕ ਵੱਡੀ ਪੰਚਾਇਤ ਕਰਵਾਉਣ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਚੋਣਾਂ ਲੜਨ ਦੀਆਂ ਵੀ ਖ਼ਬਰਾਂ ਹਨ। ਜਿਸ ਬਾਰੇ ਈਟੀਵੀ ਭਰਤ ਨੇ ਰਾਕੇਸ਼ ਟਿਕੈਤ ਨਾਲ ਵਿਸ਼ੇਸ਼ ਗੱਲਬਾਤ ਕੀਤੀ।

ਮਿਸ਼ਨ ਯੂ.ਪੀ. ਦੀ ਮਜ਼ੱਫਰਨਗਰ ਤੋਂ ਸ਼ੁਰੂਆਤ: ਰਾਕੇਸ਼ ਟਿਕੈਤ

author img

By

Published : Jul 13, 2021, 4:04 PM IST

ਨਵੀਂ ਦਿੱਲੀ:ਮੁਜ਼ੱਫਰਨਗਰ ਕਸਬੇ ਵਿੱਚ ਇੱਕ ਵੱਡੀ ਪੰਚਾਇਤ ਕਰਵਾਈ ਜਾ ਰਹੀ ਹੈ। ਇਸ ਪੰਚਾਇਤ ਵਿੱਚ ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵੱਲੋਂ ਪੂਰੇ ਦੇਸ਼ ਵਿੱਚ ਕੇਂਦਰ ਦੀ ਬੀਜੇਪੀ ਸਰਕਾਰ ਖ਼ਿਲਾਫ਼ ਪ੍ਰਚਾਰ ਕਰ ਰਹੇ ਹਨ। ਇਸ ਪੰਚਾਇਤ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤੀ ਜਾ ਰਹੀ ਹੈ। ਇਸ ਪੰਚਾਇਤ ਤੋਂ ਕਿਸਾਨ ਆਗੂ ਮਿਸ਼ਨ ਉੱਤਰ ਪ੍ਰਦੇਸ਼ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਚੋਣਾਂ ਲੜਨ ਦੀਆਂ ਵੀ ਖ਼ਬਰਾਂ ਹਨ। ਈਟੀਵੀ ਭਾਰਤ ਨੇ ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕਟ ਨਾਲ ਵਿਸ਼ੇਸ਼ ਗੱਲਬਾਤ ਕੀਤੀ।

ਮਿਸ਼ਨ ਯੂ.ਪੀ. ਦੀ ਮਜ਼ੱਫਰਨਗਰ ਤੋਂ ਸ਼ੁਰੂਆਤ: ਰਾਕੇਸ਼ ਟਿਕੈਤ

ਇਸ ਵੇਲੇ ਕਿਸਾਨ ਆਗੂਆਂ ਦਾ ਧਿਆਨ ਇੱਕ ਪਾਸੇ ਅੰਦੋਲਨ ਨੂੰ ਹੋਰ ਮਜ਼ਬੂਤ ​​ਕਰਨ ਵਿੱਚ ਹੈ, ਅਤੇ ਦੂਜੇ ਪਾਸੇ ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ, ਮਿਸ਼ਨ ਯੂ.ਪੀ ਨੂੰ ਰਾਜ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਲਿਜਾਣਾ ਹੈ। ਬੰਗਾਲ ਦੀ ਤਰਜ਼ 'ਤੇ ਕਿਸਾਨ ਆਗੂ ਮਿਸ਼ਨ ਯੂ.ਪੀ. ਦੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਮੁਹਿੰਮ ਚਲਾਉਣ ਦੀ ਰਣਨੀਤੀ ਤਿਆਰ ਕਰ ਰਹੇ ਹਨ।

ਮਿਸ਼ਨ ਯੂ.ਪੀ. ਨੂੰ ਹੁਲਾਰਾ ਦੇਣ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਉੱਤਰ ਪ੍ਰਦੇਸ਼ ਦੀ ਭਾਰਤੀ ਕਿਸਾਨ ਯੂਨੀਅਨ ਦੀ ਸਮੂਹ ਮੰਡਲ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਮਹਿਲਾ ਪ੍ਰਧਾਨ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂਆਂ ਦੇ ਅਨੁਸਾਰ ਜਲਦੀ ਹੀ ਇੱਕ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਜਾਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਦੀ ਕੌਮੀ ਕਾਰਜਕਾਰਨੀ ਨੇ ਲਿਆ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਸਦ ਵਿੱਚ ਮੌਜੂਦ 60% ਸੰਸਦ ਮੈਂਬਰਾਂ ਦਾ ਕਿੱਤਾ ਖੇਤੀਬਾੜੀ ਹੈ। ਚੋਣ ਜਿੱਤਣ ਤੋਂ ਬਾਅਦ ਸੰਸਦ ਮੈਂਬਰ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਮ ਕਰਦੇ ਹਨ, ਪਰ ਕਿਸਾਨਾਂ ਦੀ ਆਵਾਜ਼ ਨਹੀਂ ਚੁੱਕਦੇ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਰਾਕੇਸ਼ ਟਿਕੈਤ ਨੇ ਅਮਰੋਹਾ ਲੋਕ ਸਭਾ ਸੀਟ ਤੋਂ ਰਾਸ਼ਟਰੀ ਲੋਕ ਦਲ ਦੀ ਟਿਕਟ ‘ਤੇ ਚੋਣ ਲੜੀ ਸੀ। ਜਿਸ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰਨ ਦੇ ਸਵਾਲ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ਕਿ ਅਸੀਂ ਕਿਸੇ ਨੂੰ ਵੀ ਚੋਣ ਮੈਦਾਨ ਵਿੱਚ ਨਹੀਂ ਉਤਾਰਾਂਗੇ। ਉਨ੍ਹਾਂ ਨੇ ਕਿਹਾ, ਕਿ ਦੇਸ਼ ਦੇ ਕਿਸਾਨਾਂ ਦੀ ਸਥਿਤੀ ਚੋਣਾਂ ਦੇ ਜ਼ਰੀਏ ਨਹੀਂ ਬਲਕਿ ਅੰਦੋਲਨਾ ਜ਼ਰੀਏ ਸੁਧਰੇਗੀ।

ਇਹ ਵੀ ਪੜ੍ਹੋ:ਕਿਸਾਨਾਂ ਨੇ ਕਾਂਗਰਸੀ ਸਾਂਸਦ ਡਿੰਪਾ ਨੂੰ ਪਾਇਆ ਘੇਰਾ

ETV Bharat Logo

Copyright © 2025 Ushodaya Enterprises Pvt. Ltd., All Rights Reserved.