ਮਹਾਰਾਸ਼ਟਰ/ਮੁੰਬਈ: ਮਹਾਰਾਸ਼ਟਰ ਨਵਨਿਰਮਾਣ ਸੈਨਾ (ਐੱਮ.ਐੱਨ.ਐੱਸ.) ਦੇ ਨੇਤਾ ਸੰਦੀਪ ਦੇਸ਼ਪਾਂਡੇ 'ਤੇ ਸ਼ੁੱਕਰਵਾਰ ਸਵੇਰੇ ਕੁਝ ਅਣਪਛਾਤੇ ਲੋਕਾਂ ਨੇ ਕਥਿਤ ਤੌਰ 'ਤੇ 'ਸਟੰਪ' ਨਾਲ ਹਮਲਾ ਕੀਤਾ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੇਸ਼ ਪਾਂਡੇ ਮੱਧ ਮੁੰਬਈ ਦੇ ਦਾਦਰ ਇਲਾਕੇ 'ਚ ਸਵੇਰ ਦੀ ਸੈਰ ਲਈ ਨਿਕਲੇ ਹੋਏ ਸਨ। ਜਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਅਧਿਕਾਰੀ ਮੁਤਾਬਕ ਦੇਸ਼ਪਾਂਡੇ ਨੂੰ ਹਮਲੇ 'ਚ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਕੁਝ ਅਣਪਛਾਤੇ ਲੋਕਾਂ ਨੇ ਸ਼ੁੱਕਰਵਾਰ ਸਵੇਰੇ ਸ਼ਿਵਾਜੀ ਪਾਰਕ 'ਚ MNS ਨੇਤਾ ਦੇਸ਼ਪਾਂਡੇ 'ਤੇ ਸਟੰਪ ਨਾਲ ਹਮਲਾ ਕੀਤਾ। ਜਦੋਂ ਉਹ ਸੈਰ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ਿਵਾਜੀ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਫਿਲਹਾਲ ਸੰਦੀਪ ਦੇਸ਼ਪਾਂਡੇ ਦੀ ਸਿਹਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸ਼ਿਵਾਜੀ ਪਾਰਕ ਵਿੱਚ ਮੌਜੂਦ ਲੋਕਾਂ ਨੇ ਦੱਸਿਆ ਕਿ ਲੋਕ ਸਵੇਰੇ ਇੱਥੇ ਜਾਗਿੰਗ ਅਤੇ ਯੋਗਾ ਕਰਨ ਲਈ ਆਉਂਦੇ ਹਨ। ਜਦੋਂ ਉਸ ਨੇ ਹਮਲੇ ਦਾ ਵਿਰੋਧ ਕੀਤਾ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਮਿਲੀ ਹੈ ਕਿ ਸੰਦੀਪ ਦੇਸ਼ਪਾਂਡੇ 'ਤੇ ਹਮਲਾ ਕਰਨ ਵਾਲੇ ਲੋਕਾਂ ਨੇ ਮੂੰਹ 'ਤੇ ਮਾਸਕ ਪਾਏ ਹੋਏ ਸਨ। ਜਿਸ ਕਾਰਨ ਉਨ੍ਹਾਂ ਦੇ ਚਿਹਰੇ ਨਜ਼ਰ ਨਹੀਂ ਆ ਰਹੇ ਸਨ।
ਉੱਥੇ ਹੀ ਇਸ ਘਟਨਾ ਤੋਂ ਬਾਅਦ ਮਨਸੇ ਵਰਕਰਾਂ 'ਚ ਕਾਫੀ ਗੁੱਸਾ ਦੇਖਿਆ ਜਾ ਰਿਹਾ ਹੈ। ਦੇਸ਼ਪਾਂਡੇ 'ਤੇ ਹਮਲੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਮਨਸੇ ਵਰਕਰ ਹਸਪਤਾਲ ਪਹੁੰਚ ਗਏ। ਮਨਸੇ ਵਰਕਰਾਂ ਨੇ ਹਮਲਾਵਰਾਂ ਨੂੰ ਸਪੱਸ਼ਟ ਤੌਰ 'ਤੇ ਚੇਤਾਵਨੀ ਦਿੱਤੀ ਹੈ ਕਿ ਉਨ੍ਹਾਂ ਨਾਲ ਜਲਦੀ ਤੋਂ ਜਲਦੀ ਨਜਿੱਠਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਸੰਦੀਪ ਦੇਸ਼ਪਾਂਡੇ ਨੂੰ ਰਾਜ ਠਾਕਰੇ ਦੇ ਕਾਫੀ ਕਰੀਬ ਮੰਨਿਆ ਜਾਂਦਾ ਹੈ। ਦੇਸ਼ਪਾਂਡੇ ਪਾਰਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਵੀ ਹਨ। ਇਸ ਤੋਂ ਪਹਿਲਾਂ ਉਹ ਸ਼ਿਵਾਜੀ ਪਾਰਟ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ:- Delhi Fateh Diwas: ਲਾਲ ਕਿਲ੍ਹੇ 'ਤੇ ਆਯੋਜਿਤ ਹੋਵੇਗਾ ਦਿੱਲੀ ਫਤਹਿ ਦਿਵਸ, ਜਾਣੋ ਇਸ ਦਾ ਇਤਿਹਾਸ ਅਤੇ ਖ਼ਾਸ ਗੱਲਾਂ