ਨਵੀਂ ਦਿੱਲੀ: ਰਾਜਧਾਨੀ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹਸਪਤਾਲਾਂ ਚ ਮਰੀਜ਼ ਵੱਧ ਰਹੇ ਹਨ ਅਤੇ ਪਿਛਲੇ ਦਿਨਾਂ ਦੀ ਤਰ੍ਹਾਂ, ਆਕਸੀਜਨ ਸੰਕਟ ਜਾਰੀ ਹੈ। ਅੱਜ ਇਨ੍ਹਾਂ ਸਾਰੇ ਮੁੱਦਿਆਂ ‘ਤੇ ਪੀਐਮ ਮੋਦੀ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੈਠਕ ਕਰ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਰਾਜਧਾਨੀ ਵਿਚ ਆਕਸੀਜਨ ਦੇ ਨਾਲ ਬਿਸਤਰਿਆਂ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।
ਸੀਐਮ ਕੇਜਰੀਵਾਲ ਦਿੱਲੀ ਸਰਕਾਰ ਤੋਂ ਆਕਸੀਜਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨਾਂ ਤੋਂ ਅਸੀਂ ਵੇਖ ਰਹੇ ਹਾਂ ਕਿ ਕੋਰੋਨਾ ਦੇ ਕੇਸ ਵਧਣ ਨਾਲ ਆਕਸੀਜਨ ਅਤੇ ਵੈਕਸੀਨੇਸ਼ਨ ਦੀ ਮੰਗ ਵੱਧ ਰਹੀ ਹੈ। ਇਲ ਨੂੰ ਲੈ ਕੇ ਦਿੱਲੀ ਵਿਚ ਹਫੜਾ-ਦਫੜੀ ਮਚੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੈਂ ਸਾਰੀ ਰਾਤ ਆਕਸੀਜਨ ਦਾ ਪ੍ਰਬੰਧ ਕਰਨ ਵਿਚ ਬਤੀਤ ਕੀਤੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਕੱਲ੍ਹ ਸ਼ਾਮ ਨੂੰ ਕੇਂਰ ਨੇ ਦਿੱਲੀ ਦਾ ਕੋਟਾ ਵਧਾ ਕੇ 480 ਟਨ ਕੀਤਾ ਗਿਆ ਸੀ, ਅਸੀਂ ਇਸ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ, ਹਾਲਾਂਕਿ ਸਾਨੂੰ ਵਧੇਰੇ ਜ਼ਰੂਰਤ ਹੈ ਤੇ ਸਾਡੀ ਮੰਗ 700 ਟਨ ਹੈ।
ਸੀ ਐਮ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਫੈਸਲਾ ਕਰਦੀ ਹੈ ਕਿ ਕਿਹੜੇ ਰਾਜ ਦੀ ਕਿਹੜੀ ਕੰਪਨੀ ਕਿਸ ਰਾਜ ਨੂੰ ਕਿੰਨੀ ਆਕਸੀਜਨ ਦੇਵੇਗੀ।
ਆਕਸੀਜਨ ਕੇਂਦਰੀ ਮੰਤਰੀ ਦੇ ਦਖ਼ਲ ਦੇਣ ਤੋਂ ਆਈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਕੇਂਦਰ ਅਤੇ ਦਿੱਲੀ ਹਾਈਕੋਰਟ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਦੋ ਤਿੰਨ ਦਿਨਾਂ ਵਿਚ ਸਾਡੀ ਬਹੁਤ ਮਦਦ ਕੀਤੀ। ਮੈਂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੇਂਦਰ ਦੇ ਸਾਰੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹਾਂ। ਇਕ ਰਾਤ ਪਹਿਲਾਂ, ਜੀ.ਟੀ.ਬੀ. ਲਈ ਆਕਸੀਜਨ ਨੂੰ ਇਕ ਗੁਆਂਢੀ ਰਾਜ ਨੇ ਰੋਕ ਲਿਆ। ਫਿਰ ਸਾਡੀ ਇਕ ਕੇਂਦਰੀ ਮੰਤਰੀ ਨਾਲ ਗੱਲਬਾਤ ਹੋਈ ਅਤੇ ਉਨ੍ਹਾਂ ਨੂੰ ਉਥੇ ਆਕਸੀਜਨ ਮਿਲੀ। ਇਹ ਉਹ ਰਾਜ ਹੈ ਜਿਨ੍ਹਾਂ ਦੀਆਂ ਕੰਪਨੀਆਂ ਹਨ, ਉਨ੍ਹਾਂ ਨੇ ਦਿੱਲੀ ਦਾ ਕੋਟਾ ਭੇਜਣਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਟੇ ਅਨੁਸਾਰ ਵਾਧਾ ਕੀਤਾ ਗਿਆ ਹੈ, ਸਾਡੇ ਕੋਲ ਓਡੀਸ਼ਾ ਤੋਂ ਵੱਧ ਆਕਸੀਜਨ ਹੈ। ਅਸੀਂ ਹਵਾਈ ਜਹਾਜ਼ ਰਾਹੀਂ ਓਡੀਸ਼ਾ ਤੋਂ ਆਕਸੀਜਨ ਲੈਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਲਾਬੰਦੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਆਪਣੀਆਂ ਤਿਆਰੀਆਂ ਨੂੰ ਸਹੀ ਕਰਨ ਲਈ ਇਹ ਫੈਸਲਾ ਲਿਆ ਹੈ।