ਨਵੀਂ ਦਿੱਲੀ: ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਦਿੱਲੀ ਹਿੰਸਾ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਯੂਏਪੀਏ ਦੇ ਮੁਲਜ਼ਮ ਮੁਹੰਮਦ ਸਲੀਮ ਖ਼ਾਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਜ਼ਮਾਨਤ ਰੱਦ ਕਰਨ ਦਾ ਹੁਕਮ ਦਿੱਤਾ ਹੈ।
ਸੁਣਵਾਈ ਦੌਰਾਨ ਮੁਹੰਮਦ ਸਲੀਮ ਦੀ ਤਰਫੋਂ ਵਕੀਲ ਮੁਜੀਬੁਰ ਰਹਿਮਾਨ ਨੇ ਬਹਿਸ ਕੀਤੀ, ਜਦਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਤਰਫੋਂ ਵਿਸ਼ੇਸ਼ ਸਰਕਾਰੀ ਵਕੀਲ ਅਮਿਤ ਪ੍ਰਸਾਦ ਨੇ ਬਹਿਸ ਕੀਤੀ।
ਦਿੱਲੀ ਪੁਲਿਸ ਨੇ ਕਿਹਾ ਸੀ ਕਿ ਦੰਗੇ ਯੋਜਨਾਬੱਧ ਸਨ। ਦੰਗਿਆਂ ਦੌਰਾਨ ਬਹੁਤ ਸਾਰੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਜ਼ਰੂਰੀ ਸੇਵਾਵਾਂ ਵਿੱਚ ਵਿਘਨ ਪਿਆ। ਪੈਟਰੋਲ ਬੰਬ, ਲਾਠੀਆਂ, ਪੱਥਰ ਆਦਿ ਵਰਤੇ ਗਏ। ਦਿੱਲੀ ਪੁਲਿਸ ਨੇ ਕਿਹਾ ਸੀ ਕਿ ਦਿੱਲੀ ਵਿੱਚ ਹੋਏ ਦੰਗਿਆਂ ਦੌਰਾਨ ਘੱਟੋ-ਘੱਟ 53 ਲੋਕ ਮਾਰੇ ਗਏ ਸਨ।
ਦਿੱਲੀ ਹਿੰਸਾ ਦੇ ਯੂਏਪੀਏ ਨਾਲ ਸਬੰਧਤ ਮਾਮਲੇ ਵਿੱਚ ਹੁਣ ਤੱਕ ਪੰਜ ਲੋਕਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਸ਼ਰਤ ਜਹਾਂ ਤੋਂ ਇਲਾਵਾ ਜਿਨ੍ਹਾਂ ਦੋਸ਼ੀਆਂ ਨੂੰ ਜ਼ਮਾਨਤ ਮਿਲੀ ਹੈ, ਉਨ੍ਹਾਂ 'ਚ ਆਸਿਫ ਇਕਬਾਲ ਤਨਹਾ, ਸਫੂਰਾ ਜ਼ਰਗਰ, ਦੇਵਾਂਗਨ ਕਲੀਤਾ ਅਤੇ ਨਤਾਸ਼ਾ ਨਰਵਾਲ ਸ਼ਾਮਲ ਹਨ।
ਇਹ ਵੀ ਪੜ੍ਹੋ: ਦੁਨਿਆ ਦੇ 100 ਸਭ ਤੋਂ ਪ੍ਰਦੂਸ਼ਿਤ ਥਾਵਾਂ 'ਚੋਂ ਜਾਣੋ ਭਾਰਤ ਦੀ ਸਥਿਤੀ