ETV Bharat / bharat

Monsoon in Punjab: ਕੇਰਲ 'ਚ ਮਾਨਸੂਨ ਨੇ ਦਿੱਤੀ ਦਸਤਕ, ਜਾਣੋ ਕਦੋਂ ਹੋਵੇਗੀ ਪੰਜਾਬ ਵਿਚ ਐਂਟਰੀ !

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਬਦਲਦੇ ਮੌਸਮ ਦੇ ਕਾਰਨ ਗਰਮੀਆਂ 'ਚ ਵੀ ਲੋਕ ਸੁਹਾਵਣੇ ਮੌਸਮ ਦਾ ਆਨੰਦ ਮਾਣ ਰਹੇ ਹਨ। ਰੁਕ-ਰੁਕ ਕੇ ਪੈ ਰਹੀ ਬਰਸਾਤ ਅਤੇ ਬੂੰਦਾਬਾਂਦੀ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਨੇ ਦਸਤਕ ਦਿੱਤੀ ਹੈ ਅਤੇ ਹੁਣ ਜਾਣੋ ਪੰਜਾਬ ਵਿਚ ਵੀ ਕਦੋਂ ਹੋ ਸਕਦੀ ਹੈ ਐਂਟਰੀ...

Monsoon in Punjab: Monsoon has knocked in Kerala, know when the entry will be in Punjab
Monsoon in Punjab: ਕੇਰਲ 'ਚ ਮਾਨਸੂਨ ਨੇ ਦਿੱਤੀ ਦਸਤਕ, ਜਾਣੋ ਕਦੋਂ ਹੋਵੇਗੀ ਪੰਜਾਬ ਵਿਚ ਐਂਟਰੀ
author img

By

Published : Jun 8, 2023, 3:47 PM IST

ਚੰਡੀਗੜ੍ਹ : ਜੂਨ ਦਾ ਮਹੀਨਾ ਆ ਚੁੱਕਿਆ ਹੈ ਹੁਣ ਮਾਨਸੂਨ ਨੂੰ ਵੀ ਦੇਰੀ ਨਹੀਂ ਹੈ। ਭਾਰਤ ਜਲਦ ਹੀ ਮਾਨਸੂਨ ਦਾ ਸਵਾਗਤ ਕਰੇਗਾ। ਹਾਲਾਂਕਿ ਦੇਸ਼ ਦੇ ਵਿਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਜਿੰਨਾ ਵਿਚ ਉਤੱਰੀ ਭਾਰਤ ਦੇ ਸੂਬਿਆਂ ਦਾ ਨਾਮ ਵੀ ਸ਼ਾਮਿਲ ਹੈ। ਉਥੇ ਹੀ ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਹੌਲੀ-ਹੌਲੀ ਦਸਤਕ ਦੇ ਰਿਹਾ ਹੈ। ਨਿੱਤ ਦਿਨ ਰਹਿ-ਰਹਿ ਕੇ ਬਰਸਾਤ ਹੋ ਰਹੀ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲ ਰਹੀ ਹੈ।

  • The India Meteorological Department (IMD) says that conditions are becoming favourable for the onset of Monsoon over Kerala in the next 48 hours

    Visuals from Thiruvananthapuram pic.twitter.com/mt39xiu1rQ

    — ANI (@ANI) June 7, 2023 " class="align-text-top noRightClick twitterSection" data=" ">

ਪੰਜਾਬ ਵਿਚ ਮਾਨਸੂਨ : ਪਰ ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ 'ਚ ਇਸ ਵਾਰ ਮਾਨਸੂਨ ਕਮਜ਼ੋਰ ਰਹੇਗਾ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਵਾਰ ਜੂਨ ਤੋਂ ਸਤੰਬਰ ਤੱਕ ਮਾਨਸੂਨ ਸੀਜ਼ਨ 'ਚ ਆਮ ਨਾਲੋਂ ਘੱਟ ਬਾਰਿਸ਼ ਹੋਵੇਗੀ। ਪੰਜਾਬ 'ਚ ਜੂਨ ਦੇ ਆਖਰੀ ਹਫਤੇ 'ਚ ਮਾਨਸੂਨ ਦਸਤਕ ਦੇ ਸਕਦਾ ਹੈ।

11 ਜੂਨ ਤੋਂ ਬਦਲੇਗਾ ਮੌਸਮ : ਮੌਸਮ ਵਿਭਾਗ ਮੁਤਾਬਕ 8 ਤੋਂ 10 ਜੂਨ ਤੱਕ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਸਾਫ ਰਹੇਗਾ। 11 ਜੂਨ ਨੂੰ ਮੌਸਮ ਮੁੜ ਬਦਲ ਜਾਵੇਗਾ ਅਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਰਾਤ ਅਤੇ ਬੁੱਧਵਾਰ ਤੜਕੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਬਾਰਿਸ਼ ਦਰਜ ਕੀਤੀ ਗਈ।

ਸ਼ਹਿਰਾਂ ਵਿੱਚ ਤਾਪਮਾਨ ਇੰਨਾ ਜ਼ਿਆਦਾ ਰਿਹਾ: ਅੰਮ੍ਰਿਤਸਰ ਵਿੱਚ ਸਵੇਰੇ 8 ਵਜੇ ਤੱਕ 16.8 ਮਿਲੀਮੀਟਰ ਅਤੇ ਗੁਰਦਾਸਪੁਰ ਵਿੱਚ 25.8 ਮਿਲੀਮੀਟਰ ਮੀਂਹ ਪਿਆ। ਹਾਲਾਂਕਿ ਬੁੱਧਵਾਰ ਨੂੰ ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 37.8 ਡਿਗਰੀ, ਅੰਮ੍ਰਿਤਸਰ ਵਿੱਚ 37.5 ਡਿਗਰੀ, ਪਟਿਆਲਾ ਵਿੱਚ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉਥੇ ਹੀ ਹੁਣ ਕਈ ਸੂਬਿਆਂ ਵਿਚ ਮਾਨਸੂਨ ਦਾ ਇੰਤਜ਼ਾਰ ਖਤਮ ਹੋ ਰਿਹਾ ਹੈ। ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਵਿੱਚ ਕਿਹਾ ਹੈ ਕਿ ਅਗਲੇ 48 ਘੰਟਿਆਂ ਵਿੱਚ ਮਾਨਸੂਨ ਕੇਰਲ ਵਿੱਚ ਦਸਤਕ ਦੇਵੇਗਾ। ਆਈਐਮਡੀ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ਵਿੱਚ ਕੇਰਲ ਵਿੱਚ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਰਹੇ ਹਨ। ਏਐਨਆਈ ਨੇ ਮੌਸਮ ਵਿਭਾਗ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।ਜ਼ਿਕਰਯੋਗ ਹੈ ਕਿ ਮਾਨਸੂਨ ਨੇ ਐਤਵਾਰ ਨੂੰ ਕੇਰਲ ਵਿੱਚ ਦਸਤਕ ਦੇਣੀ ਸੀ, ਪਰ ਇਹ ਸ਼ੁਰੂ ਨਹੀਂ ਹੋਇਆ ਅਤੇ ਭਾਰਤੀ ਮੌਸਮ ਵਿਭਾਗ ਨੇ ਤਿੰਨ ਤੋਂ ਚਾਰ ਦਿਨ ਦੀ ਦੇਰੀ ਦੀ ਭਵਿੱਖਬਾਣੀ ਕੀਤੀ ਸੀ।

ਹੁਣ ਹੋਰ ਤੇਜ਼ ਹੋਵੇਗਾ ਚੱਕਰਵਾਤੀ ਤੂਫਾਨ: ਵਿਗਿਆਨੀਆਂ ਦਾ ਕਹਿਣਾ ਹੈ ਕਿ ਚੱਕਰਵਾਤੀ ਤੂਫ਼ਾਨ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਬਿਪਰਜੋਏ ਤੂਫ਼ਾਨ ਉੱਤਰ ਵੱਲ ਵਧੇਗਾ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਕੇਰਲ ਵਿੱਚ ਦੋ ਦਿਨਾਂ ਦੇ ਅੰਦਰ ਮਾਨਸੂਨ ਦੀ ਸ਼ੁਰੂਆਤ ਲਈ ਅਨੁਕੂਲ ਹਾਲਾਤ ਹਨ।

ਰਾਜਸਥਾਨ 'ਚ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ : ਮਾਨਸੂਨ ਦੇ ਪਹਿਲਾਂ ਜੇਕਰ ਗੱਲ ਕਰੀਏ ਤਾਂ ਮੌਸਮ ਵਿਭਾਗ ਮੁਤਾਬਿਕ ਜੁਲਾਈ ਤੱਕ ਰਾਜਸਥਾਨ ‘ਚ ਪਹੁੰਚਣ ਦੀ ਸੰਭਾਵਨਾ ਹੈ, ਦੇਸ਼ ਦੇ ਇਹ੍ਹਨਾਂ ਹਿੱਸਿਆਂ ਵੀ ਤਾਪਮਾਨ ਠੰਡਾ ਰਹੇਗਾ ਅਤੇ ਰਾਇਲਸੀਮਾ, ਕਰਨਾਟਕ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਰਾਜਸਥਾਨ 'ਚ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਮਹਾਰਾਸ਼ਟਰ, ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਹਰਿਆਣਾ, ਉੱਤਰੀ ਪੰਜਾਬ ਅਤੇ ਸਿੱਕਮ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।

ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ: ਉਥੇ ਹੀ ਦੂਜੇ ਪਾਸੇ ਗੱਲ ਕੀਤੀ ਜਾਵੇ ਹਰਿਆਣਾ ਖੇਤਰ ਦੀ ਤਾਂ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਤੂਫ਼ਾਨ ਅਤੇ ਮੀਂਹ ਪਿਆ ਹੈ। ਹਰਿਆਣਾ ਰਾਜ ਵਿੱਚ ਅੱਜ ਤੋਂ ਮੌਸਮ ਇੱਕ ਵਾਰ ਫਿਰ ਤੋਂ ਬਦਲਣ ਦੀ ਸੰਭਾਵਨਾ ਹੈ। ਇਸ ਦੌਰਾਨ ਪੂਰਬ ਤੋਂ ਪੱਛਮ ਵੱਲ ਹਵਾਵਾਂ ਦੀ ਦਿਸ਼ਾ ‘ਚ ਬਦਲਾਅ ਆਵੇਗਾ। ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ। ਪਰ ਇੱਕ ਹੋਰ ਵੈਸਟਰਨ ਡਿਸਟਰਬੈਂਸ ਦੇ ਮਾਮੂਲੀ ਪ੍ਰਭਾਵ ਕਾਰਨ 6 ਜੂਨ ਤੋਂ ਸੂਬੇ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੂਰਬੀ ਯੂਪੀ ਵਿੱਚ 7 ​​ਤੋਂ 9 ਜੂਨ ਤੱਕ, ਪੱਛਮੀ ਯੂਪੀ ਵਿੱਚ 8 ਤੋਂ 9 ਜੂਨ ਤੱਕ ਗਰਮੀ ਦੀ ਲਹਿਰ ਜਾਰੀ ਰਹੇਗੀ। ਕੋਂਕਣ, ਗੋਆ, ਰਾਇਲਸੀਮਾ ਅਤੇ ਤਾਮਿਲਨਾਡੂ ਵਿੱਚ 5 ਅਤੇ 6 ਜੂਨ ਨੂੰ ਨਮੀ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.