ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਹਫਤੇ ਦਾ ਅੱਜ ਪਹਿਲਾ ਦਿਨ ਹੈ। ਨਵੇਂ ਚੁਣੇ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸਹੁੰ ਚੁੱਕ ਸਮਾਗਮ ਕਾਰਨ ਬਾਅਦ ਦੁਪਹਿਰ 2 ਵਜੇ ਸੰਸਦ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਵਿਰੋਧੀ ਧਿਰ ਮਹਿੰਗਾਈ ਅਤੇ ਜੀਐਸਟੀ ਦੀਆਂ ਨਵੀਆਂ ਦਰਾਂ ਨੂੰ ਲੈ ਕੇ ਹਫ਼ਤੇ ਦੇ ਪਹਿਲੇ ਦਿਨ ਦੋਵਾਂ ਸਦਨਾਂ ਵਿੱਚ ਹੰਗਾਮਾ ਕਰ ਸਕਦੀ ਹੈ। ਇਸ ਮੁੱਦੇ 'ਤੇ ਡੈੱਡਲਾਕ ਅਜੇ ਵੀ ਬਰਕਰਾਰ ਹੈ।
ਇਸ ਤੋਂ ਇਲਾਵਾ ਕਾਂਗਰਸ ਸਮ੍ਰਿਤੀ ਇਰਾਨੀ ਨਾਲ ਜੁੜਿਆ ਮਾਮਲਾ ਸੰਸਦ 'ਚ ਉਠਾ ਸਕਦੀ ਹੈ। ਕਾਂਗਰਸ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਕਿਹਾ ਸੀ ਕਿ ਉਹ ਇਸ ਮਾਮਲੇ ਨੂੰ ਸੰਸਦ 'ਚ ਉਠਾਏਗੀ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਐਤਵਾਰ ਨੂੰ ਕਾਂਗਰਸ ਨੇਤਾਵਾਂ ਜੈਰਾਮ ਰਮੇਸ਼ ਅਤੇ ਪਵਨ ਖੇੜਾ ਨੂੰ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਅਤੇ ਉਨ੍ਹਾਂ ਦੀ ਬੇਟੀ 'ਤੇ ਲਗਾਏ ਗਏ ਬੇਬੁਨਿਆਦ ਅਤੇ ਝੂਠੇ ਦੋਸ਼ਾਂ ਲਈ ਮੁਆਫੀ ਮੰਗਣ ਲਈ ਕਿਹਾ ਹੈ। ਇਰਾਨੀ ਦਾ ਇਹ ਕਦਮ ਕਾਂਗਰਸ ਨੇਤਾਵਾਂ ਦੇ ਦੋਸ਼ਾਂ ਦੇ ਇਕ ਦਿਨ ਬਾਅਦ ਆਇਆ ਹੈ।
ਇਹ ਵੀ ਪੜ੍ਹੋ: President Oath Taking Ceremony Live Updates: ਥੋੜੀ ਦੇਰ 'ਚ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਅਹੁਦੇ ਲਈ ਚੁੱਕਣਗੇ ਸਹੁੰ