ਨਵੀਂ ਦਿੱਲੀ: ਉੱਤਰ-ਪੂਰਬੀ ਸੂਬੇ ਮਨੀਪੁਰ 'ਚ ਹਿੰਸਾ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰ ਰੋਜ਼ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੁੱਧਵਾਰ ਨੂੰ ਕੁੱਕੀ ਭਾਈਚਾਰੇ ਦੀਆਂ ਦੋ ਔਰਤਾਂ ਦੀ ਨਗਨ ਵੀਡੀਓ ਵਾਇਰਲ ਹੋ ਰਹੀ ਹੈ। ਇਸ ਘਟਨਾ ਨੇ ਪੂਰੇ ਦੇਸ਼ ਦਾ ਸਿਰ ਸ਼ਰਮ ਨਾਲ ਝੁਕਾਇਆ ਹੈ। ਪੀਐੱਮ ਮੋਦੀ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਮਾਨਸੂਨ ਸੈਸ਼ਨ 2023 ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੋ ਹੋਇਆ ਹੈ, ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।
ਧੀਆਂ-ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਦਮ: ਪੀਐੱਮ ਮੋਦੀ ਨੇ ਕਿਹਾ ਕਿ ਮਨੀਪੁਰ ਦੀਆਂ ਧੀਆਂ ਨਾਲ ਇਹ ਦਿਲ ਦਹਿਲਾਉਣ ਵਾਲੀ ਘਟਨਾ ਸ਼ਰਮਨਾਕ ਹੈ। ਪੀਐੱਮ ਨੇ ਕਿਹਾ ਕਿ ਇਸ ਘਟਨਾ ਦੇ ਮੁਲਜ਼ਮਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨੀਪੁਰ ਦੀ ਘਟਨਾ ਨੂੰ ਲੈ ਕੇ ਮੇਰਾ ਦਿਲ ਦਰਦ ਅਤੇ ਗੁੱਸੇ ਨਾਲ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਿਸੇ ਵੀ ਸਮਾਜ ਲਈ ਸ਼ਰਮਨਾਕ ਹੈ। ਪਾਪ ਕਰਨ ਵਾਲੇ ਭਾਵੇਂ ਕਿਸੇ ਵੀ ਥਾਂ ਤੋਂ ਹੋਣ ਪਰ ਪੂਰੇ ਦੇਸ਼ ਦਾ ਅਪਮਾਨ ਹੋਇਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਧੀਆਂ-ਭੈਣਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣਗੇ। ਮਨੀਪੁਰ ਦੀ ਘਟਨਾ ਕਾਰਨ ਦੇਸ਼ ਦੇ ਕਰੀਬ 140 ਕਰੋੜ ਲੋਕ ਸ਼ਰਮਸਾਰ ਮਹਿਸੂਸ ਕਰ ਰਹੇ ਹਨ।
- ਪੋਲਿਸ਼ ਔਰਤ ਨੂੰ ਇੰਸਟਾ 'ਤੇ ਝਾਰਖੰਡ ਦੇ ਨੌਜਵਾਨ ਨਾਲ ਹੋਇਆ ਪਿਆਰ,ਬੇਟੀ ਸਮੇਤ ਪਹੁੰਚੀ ਸੱਤ ਸਮੁੰਦਰ ਪਾਰ
- Women Paraded Naked: ਮਣੀਪੁਰ 'ਚ ਔਰਤਾਂ ਨੂੰ ‘ਨਗਨ ਹਾਲਤ’ ’ਚ ਘੁਮਾਇਆ, ਪੀਐਮ ਮੋਦੀ ਨੇ ਕਿਹਾ- ਦੇਸ਼ ਲਈ ਸ਼ਰਮ ਵਾਲੀ ਗੱਲ
- Centre Ordinance Row: ਸੰਸਦ ਸੈਸ਼ਨ ਤੋਂ ਪਹਿਲਾਂ ਕੇਜਰੀਵਾਲ ਦੇ ਸਾਂਸਦ ਸੁਸ਼ੀਲ ਰਿੰਕੂ ਨੇ ਦਿੱਤਾ ਸਪੀਕਰ ਨੂੰ ਨੋਟਿਸ, ਜਾਣੋ ਮਾਮਲਾ
ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ: ਪੀਐੱਮ ਮੋਦੀ ਨੇ ਕਿਹਾ ਕਿ ਮੈਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸਖ਼ਤ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਘਟਨਾ ਭਾਵੇਂ ਕਿਸੇ ਵੀ ਰਾਜ ਦੀ ਹੋਵੇ, ਮੈਂ ਦੇਸ਼ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਪੀਐੱਮ ਨੇ ਪਹਿਲਾਂ ਵੀ ਨਿਖੇਧੀ ਕਰਦਿਆਂ ਕਿਹਾ ਕਿ, "ਮੇਰਾ ਦਿਲ ਦਰਦ ਅਤੇ ਗੁੱਸੇ ਨਾਲ ਭਰਿਆ ਹੋਇਆ ਹੈ। ਮਣੀਪੁਰ ਦੀ ਘਟਨਾ ਜੋ ਸਾਡੇ ਸਾਹਮਣੇ ਆਈ ਹੈ, ਉਹ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਹੈ। ਮੈਂ ਸਾਰੇ ਮੁੱਖ ਮੰਤਰੀਆਂ ਨੂੰ ਆਪਣੇ ਰਾਜਾਂ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦਾ ਹਾਂ - ਖਾਸ ਕਰਕੇ ਔਰਤਾਂ ਦੀ ਸੁਰੱਖਿਆ ਲਈ ਅਤੇ ਸਖ਼ਤ ਕਦਮ ਚੁੱਕਣ। ਭਾਵੇਂ ਉਹ ਰਾਜਸਥਾਨ ਦੀ ਕੋਈ ਵੀ ਘਟਨਾ ਹੋਵੇ ਜਾਂ ਮਨੀਪੁਰ ਦੇ ਛੱਤੀਸਗੜ੍ਹ ਵਿੱਚ - ਜਾਂ ਦੇਸ਼ ਦੇ ਕਿਸੇ ਵੀ ਕੋਨੇ ਤੋਂ ਉੱਪਰ ਉੱਠ ਕੇ ਰਾਜਨੀਤੀ.."।