ਅਹਿਮਦਾਬਾਦ: ਗੁਜਰਾਤ ਸਰਕਾਰ ਨੇ ਮੋਰਬੀ ਪੁਲ ਹਾਦਸੇ (Morbi Bridge collapse incident) ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ 2 ਨਵੰਬਰ ਨੂੰ ਸੂਬਾ ਪੱਧਰੀ ਸੋਗ ਦਾ ਐਲਾਨ (Gujarat govt announced mourning) ਕੀਤਾ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹਾਦਸੇ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਵਿੱਚ ਲਿਆ ਗਿਆ।
ਇਹ ਵੀ ਪੜੋ: ਮਹੀਨੇ ਦੇ ਪਹਿਲੇ ਦਿਨ ਰਾਹਤ, ਰਸੋਈ ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਆਪਣੇ ਸ਼ਹਿਰ ਦੇ ਰੇਟ
ਦੱਸ ਦਈਏ ਕਿ ਐਤਵਾਰ ਸ਼ਾਮ ਨੂੰ ਮੱਛੂ ਨਦੀ 'ਤੇ ਕੇਬਲ ਪੁਲ ਡਿੱਗਣ (Morbi Bridge collapse incident ) ਨਾਲ 134 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਟਵੀਟ ਕੀਤਾ ਕਿ ਗੁਜਰਾਤ ਸਰਕਾਰ ਨੇ 2 ਨਵੰਬਰ ਨੂੰ ਰਾਜ ਵਿਆਪੀ ਸੋਗ ਮਨਾਉਣ ਦਾ ਫੈਸਲਾ ਕੀਤਾ ਹੈ। ਸੂਬੇ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਕੋਈ ਵੀ ਰਸਮੀ ਰਸਮ ਨਹੀਂ ਹੋਵੇਗੀ।
ਪੀਐਮ ਮੋਦੀ ਕਰਨਗੇ ਮੋਰਬੀ ਦਾ ਦੌਰਾ: ਇਸ ਤੋਂ ਪਹਿਲਾਂ ਦੱਸਿਆ ਗਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਗੁਜਰਾਤ ਦੇ ਮੋਰਬੀ ਦਾ ਦੌਰਾ ਕਰਨਗੇ। ਜਾਣਕਾਰੀ ਮੁਤਾਬਕ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ, ਭਾਰਤੀ ਹਵਾਈ ਸੈਨਾ ਅਤੇ ਜਲ ਸੈਨਾ ਦੇ ਨਾਲ ਸਥਾਨਕ ਕਰਮਚਾਰੀ ਅਜੇ ਵੀ ਬਚਾਅ ਕਾਰਜ 'ਚ ਲੱਗੇ ਹੋਏ ਹਨ।
ਮੋਦੀ, ਜੋ ਇਸ ਸਮੇਂ ਗੁਜਰਾਤ ਦੇ ਦੌਰੇ 'ਤੇ ਹਨ, ਨੇ ਐਤਵਾਰ ਨੂੰ ਪੁਲ ਢਹਿਣ ਦੀ ਘਟਨਾ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਭਾਵੁਕ ਸੰਦੇਸ਼ ਵਿੱਚ ਕਿਹਾ ਕਿ ਮੈਂ ਕੇਵੜੀਆ ਵਿੱਚ ਹਾਂ ਪਰ ਮੇਰਾ ਮਨ ਮੋਰਬੀ ਪੁਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਨਾਲ ਜੁੜਿਆ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਵੜੀਆ ਵਿੱਚ ਦੇਸ਼ ਭਰ ਦੇ ਕਲਾਕਾਰਾਂ ਨੇ ਰਵਾਇਤੀ ਨਾਚ ਪੇਸ਼ ਕਰਨਾ ਸੀ, ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ: ਨਸ਼ੇ ਦਾ ਟੀਕਾ ਲਗਾਉਣ ਕਾਰਨ 2 ਨੌਜਵਾਨਾਂ ਦੀ ਹੋਈ ਮੌਤ