ਨਵੀਂ ਦਿੱਲੀ / ਪੰਜਾਬ : ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 3,008 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਵੀਰਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 12, 692 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 13 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,396 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਵੀਰਵਾਰ ਨੂੰ 6 ਮੌਤਾਂ ਦਰਜ ਹੋਈਆਂ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.8 ਫ਼ੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 68, 321 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.73 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.71 ਫੀਸਦੀ ਉੱਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,92,481 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,10, 522 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 59 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-17, ਜਲੰਧਰ-11, ਅੰਮ੍ਰਿਤਸਰ-6, ਲੁਧਿਆਣਾ-06, ਫਿਰੋਜ਼ਪੁਰ-5, ਕਪੂਰਥਲਾ-4, ਬਠਿੰਡਾ-3, ਰੋਪੜ-3, ਪਟਿਆਲਾ-2, ਗੁਰਦਾਸਪੁਰ-1 ਅਤੇ ਪਠਾਨਕੋਟ-1 ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.05 ਫੀਸਦੀ ਦਰਜ ਹੋਈ ਹੈ। ਤਿੰਨ ਮਰੀਜ ਆਕਸੀਜਨ ਸਪੋਰਟ 'ਤੇ ਹਨ। ਉੱਥੇ ਹੀ ਇਕ ਹੋਰ ਮਰੀਜ਼, ਜੋ ਕਿ ਵੈਂਟੀਲੇਟਰ ਉੱਤੇ ਹੈ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲੁਧਿਆਣਾ ਵਿੱਚ ਇਕ ਮਰੀਜ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 10 ਮਰੀਜ਼ ਹੀ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਮੋਹਾਲੀ-7, ਜਲੰਧਰ-1, ਕਪੂਰਥਲਾ-1 ਅਤੇ ਰੋਪੜ-1 ਤੋਂ ਕੋਰੋਨਾਵਾਇਰਸ ਪੀੜਤ ਲੋਕ ਠੀਕ ਹੋ ਕੇ ਵਾਪਸ ਘਰ ਪਰਤੇ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 31 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 164 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 279 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,517 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 368 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Daily Hukamnama : ੧੮ ਚੇਤ, ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ