ਨਵੀਂ ਦਿੱਲੀ: ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 4,14,188 ਨਵੇਂ ਮਾਮਲੇ ਸਾਹਮਣੇ ਆਏ ਹਨ ਹੁਣ ਤੱਕ ਸਭ ਤੋਂ ਵੱਧ 39,915 ਮੌਤਾਂ ਦੇ ਨਾਲ ਦੇਸ਼ ਚ ਕੁੱਲ ਮਾਮਲਿਆਂ ਦੀ ਗਿਣਤੀ 2,14,91,598 ਹੋ ਗਈ ਹੈ। ਕੇਂਦਰੀ ਮੰਤਰਾਲੇ ਸਿਹਤ ਅਤੇ ਪਰਿਵਾਰ ਭਲਾਈ ਨੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਇਹ ਤੀਜੀ ਵਾਰ ਹੈ ਜਦੋਂ 1 ਮਈ ਤੋਂ ਬਾਅਦ ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲਿਆਂ ਦੇ ਚਾਰ ਲੱਖ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਵੀਰਵਾਰ ਨੂੰ ਭਾਰਤ ’ਚ 4,12,262 ਮਾਮਲੇ ਦਰਜ ਕੀਤੇ ਗਏ ਹਨ। ਇਹ 15ਵਾਂ ਦਿਨ ਹੈ ਜਦੋਂ ਭਾਰਤ ਚ ਤਿੰਨ ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਜਦਕਿ ਪਿਛਲੇ 9 ਦਿਨਾਂ ’ਚ 3,000 ਤੋਂ ਵੱਧ ਮੌਤਾਂ ਹੋਈਆਂ ਹਨ।
ਕਾਬਿਲੇਗੌਰ ਹੈ ਕਿ ਭਾਰਤ ’ਚ ਕੋਵਿਡ 19 ਦੇ ਮਾਮਲਿਆਂ ਨੇ 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ , 16 ਸਤੰਬਰ ਨੂੰ 50 ਲੱਖ ਦਾ ਅੰਕੜਾ ਪਾਰ ਕਰ ਦਿੱਤਾ ਸੀ। 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤਬੂਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਅੰਕੜਾ ਪਾਰ ਕਰ ਗਿਆ ਸੀ।
ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ ਕੁੱਲ 3,31,507 ਲੋਕਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਦਾ ਇਹ ਵੀ ਕਹਿਣਾ ਹੈ ਕਿ ਦੇਸ਼ ਚ ਹੁਣ ਤੱਕ ਕੁੱਲ 16,49,73,058 ਲੋਕਾਂ ਦਾ ਵੈਕਸੀਨੇਸ਼ਨ ਹੋ ਚੁੱਕਾ ਹੈ। ਜਿਨ੍ਹਾਂ ਚ 24 ਘੰਟਿਆਂ ’ਚ 23,70,298 ਲੋਕਾਂ ਨੇ ਵੈਕਸੀਨ ਲਗਵਾਈ ਹੈ।
ਕੁੱਲ ਕੇਸ: 2,14,91,598
ਕੁੱਲ ਠੀਕ ਹੋਏ: 1,76,12,351
ਮੌਤ ਦਰ : 2,34,083
ਐਕਟਿਵ ਕੇਸ : 36,45,164
ਇਹ ਵੀ ਪੜੋ: 50 ਬੈੱਡ ਵਾਲਾ ਕੋਵਿਡ ਸੈਂਟਰ ਤਿਆਰ, ਆਕਸੀਜਨ ਸਣੇ ਮਿਲਣਗੀਆਂ ਇਹ ਸੁਵਿਧਾਵਾਂ