ਪਟਨਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ(552nd Birth Anniversary of Guru Nanak Dev Ji) ਨੂੰ ਸਮਰਪਿਤ ਮੰਗਲਵਾਰ ਨੂੰ ਪਟਨਾ ਸ਼ਹਿਰ 'ਚ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਹ ਗੁਰੂ ਨਾਨਕ ਜੀ ਮਹਾਰਾਜ ਦੇ 552ਵੇਂ ਪ੍ਰਕਾਸ਼ ਪੁਰਬ ਦੀ ਸ਼ੁਰੂਆਤ ਹੈ। ਜਿੱਥੇ ਅੱਜ ਸਵੇਰੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ(Takht Sri Harmandir Ji Patna Sahib Gurdwara) ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਈ ਗਈ। ਵਿਸ਼ਾਲ ਪ੍ਰਭਾਤ ਫੇਰੀ ਲਈ ਸਿੱਖ ਸੰਗਤਾਂ ਨੇ ਭਾਰੀ ਉਤਸ਼ਾਹ ਦਿਖਾਇਆ। ਹਾਥੀਆਂ, ਘੋੜਿਆਂ, ਬੈਂਡ-ਬਾਜਿਆਂ ਨਾਲ ਕੱਢੀ ਗਈ। ਪ੍ਰਭਾਤ ਫੇਰੀ ਦੇ ਨਾਲ-ਨਾਲ ਸਿੱਖ ਸੰਗਤਾਂ ਗੁਰੂ ਮਹਾਰਾਜ ਦੀ ਬਾਣੀ ਦਾ ਕੀਰਤਨ ਕਰਦੀਆਂ ਨਜ਼ਰ ਆਈਆਂ।
ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਟਨਾ ਸਾਹਿਬ ਸਟੇਸ਼ਨ ਤੋਂ ਹੁੰਦੀ ਹੋਈ ਮੁੜ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ, ਜੋ ਵੱਡੀ ਅਤੇ ਅੰਤਿਮ ਪ੍ਰਭਾਤ ਫੇਰੀ ਵਜੋਂ ਸਮਾਪਤ ਹੋਈ। ਇਸ ਦੇ ਨਾਲ ਹੀ 18 ਨਵੰਬਰ ਨੂੰ ਗੁਰੂ ਦੇ ਬਾਗ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਮਨਾਇਆ ਜਾਵੇਗਾ(Guru Nanak's Parkash Purab will be celebrated on 19th November)।