ਸ੍ਰੀ ਗੰਗਾਨਗਰ: ਪੰਜਾਬ ਪੁਲਿਸ ਨੇ 15 ਸਤੰਬਰ ਨੂੰ ਜਲਾਲਾਬਾਦ ਪੰਜਾਬ ਵਿੱਚ ਮੋਟਰਸਾਈਕਲ ਧਮਾਕੇ ਦੇ ਮਾਮਲੇ ਵਿੱਚ ਰਾਇਸਿੰਘਨਗਰ ਤੋਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਇੱਕ ਦੋਸ਼ੀ ਅਜੇ ਵੀ ਫਰਾਰ ਹੈ।
ਸ਼ੁੱਕਰਵਾਰ ਨੂੰ ਜਲਾਲਾਬਾਦ ਪੁਲਿਸ ਨੇ ਇਸ ਮਾਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਸੀ। ਜਿਸ 'ਚ ਪੁੱਛਗਿੱਛ ਦੌਰਾਨ 2 ਹੋਰ ਦੋਸ਼ੀਆਂ ਦੇ ਨਾਂ ਸਾਹਮਣੇ ਆਏ ਸਨ। ਜਿਸਦੇ ਫੋਨ ਦੀ ਲੋਕੇਸ਼ਨ ਤੇ ਪੁਲਿਸ ਨੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਰਾਇਸਿੰਘਨਗਰ ਦੇ ਪਿੰਡ ਬਾਜੂਵਾਲਾ ਦੇ ਨਜ਼ਦੀਕ 1NZM ਢਾਣੀ ਵਿਖੇ ਪੰਜਾਬ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਗਈ। ਜਿਸ ਵਿੱਚ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਰਾਏਸਿੰਘਨਗਰ ਪੁਲਿਸ ਨੂੰ ਪੰਜਾਬ ਪੁਲਿਸ ਦੁਆਰਾ ਸੂਚਿਤ ਕੀਤਾ ਗਿਆ।
ਮੌਕੇ 'ਤੇ ਵਧੀਕ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਟੇਸ਼ਨ ਇੰਚਾਰਜ ਅਤੇ ਹੋਰ ਪੁਲਿਸ ਮੌਕੇ ਤੇ ਥਾਣੇ ਪਹੁੰਚੀ। ਜਿਸ ਮਗਰੋਂ ਦੇਰ ਰਾਤ 2 ਸ਼ੱਕੀ ਅੱਤਵਾਦੀਆਂ ਦੀ ਭਾਲ ਸ਼ੁਰੂ ਕੀਤੀ ਗਈ ਸੀ। ਪੁਲਿਸ ਨੇ ਦੋਵਾਂ ਸ਼ੱਕੀ ਅੱਤਵਾਦੀਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਜਾਰੀ ਕੀਤੀਆਂ ਹਨ।
ਜਾਂਚ ਦੁਆਰਾ ਕਾਲੂਵਾਲਾ ਢਾਬੇ ਦੇ ਕੋਲ ਪਿੰਡ ਦੇ ਲੋਕਾਂ ਵੱਲੋਂ ਘੁੰਮ ਰਹੇ ਇੱਕ ਸ਼ੱਕੀ ਨੌਜਵਾਨ ਨੂੰ ਪੁੱਛ-ਗਿੱਛ ਕੀਤੀ ਗਈ ਜਿਸ ਤੇ ਉਹ ਸਵਾਲਾਂ ਦੇ ਜਵਾਬ ਨਹੀਂ ਦੇ ਸਕਿਆ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਰਾਮਸਿੰਘਪੁਰ ਪੁਲਿਸ ਮੌਕੇ 'ਤੇ ਰਾਏਸਿੰਘਨਗਰ ਪਹੁੰਚੀ। ਜਿੱਥੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੇ ਨਾਲ ਹੀ ਦੂਜੇ ਮੁਲਜ਼ਮਾਂ ਦੀ ਭਾਲ ਵਿੱਚ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਦਕਿ ਪੁਲਿਸ ਨੇ ਮਾਮਲੇ ਵਿੱਚ ਇੱਕ ਔਰਤ ਨੂੰ ਵੀ ਹਿਰਾਸਤ ਵਿੱਚ ਲਿਆ ਹੈ।ਜਿਸ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਪੁਸ਼ਪੇਂਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਕਬਜ਼ੇ 'ਚੋਂ 70000 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਫਿਲਹਾਲ ਦੋਸ਼ੀ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੋਸ਼ੀਆਂ ਤੋਂ ਹੁਣ ਪੰਜਾਬ ਪੁਲਿਸ ਦੇ ਨਾਲ ਸੁਰੱਖਿਆ ਏਜੰਸੀਆਂ ਦੁਆਰਾ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Motorcycle Blast: ਪੁਲਿਸ ਤੇ ਫੌਰੈਂਸਿਕ ਟੀਮ ਵੱਲੋਂ ਹਾਦਸੇ ਦੀ ਥਾਂ 'ਤੇ ਜਾਂਚ ਜਾਰੀ