ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਦੇਣ ਵਾਲੇ ਨੇ 400 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਮੁਕੇਸ਼ ਅੰਬਾਨੀ ਨੂੰ ਦੋ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਦੱਸ ਦੇਈਏ ਕਿ ਪਹਿਲੀ ਵਾਰ ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ 20 ਕਰੋੜ ਰੁਪਏ ਦੀ ਮੰਗ ਕੀਤੀ ਸੀ। ਜਦਕਿ ਦੂਜੀ ਵਾਰ 200 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ, ਹੁਣ ਇਹ ਤੀਜੀ ਵਾਰ ਹੈ, ਜਦੋਂ 400 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।
ਧਮਕੀ ਭਰਿਆ ਈ-ਮੇਲ ਭੇਜਿਆ: ਦੱਸ ਦੇਈਏ ਕਿ ਮੁਕੇਸ਼ ਅੰਬਾਨੀ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਕੰਪਨੀ ਆਈਡੀ 'ਤੇ ਈ-ਮੇਲ ਭੇਜੀ। ਇਸ ਈ-ਮੇਲ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਕਿਹਾ ਕਿ ਅਰਬਪਤੀ ਮੁਕੇਸ਼ ਅੰਬਾਨੀ ਨੂੰ 400 ਕਰੋੜ ਰੁਪਏ ਦੇਣੇ ਪੈਣਗੇ ਨਹੀਂ, ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ। ਨਾਲ ਹੀ ਈ-ਮੇਲ 'ਚ ਲਿਖਿਆ ਹੈ ਕਿ ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ। ਸਾਡੇ ਕੋਲ ਭਾਰਤ ਵਿੱਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਲੋਕ ਹਨ।
ਅਣਪਛਾਤੇ ਵਿਰੁੱਧ ਮਾਮਲਾ ਦਰਜ: ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ, ਮੁੰਬਈ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਧਾਰਾ 387 (ਜਬਰਦਸਤੀ ਵਸੂਲੀ ਤੇ ਮੌਤ ਜਾਂ ਸੱਟ ਦੇਣ ਦਾ ਡਰ ਪਾਉਣਾ) ਅਤੇ 506 (2) (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਭਾਰਤੀ ਦੰਡ ਸੰਹਿਤਾ (ਆਈ.ਪੀ.ਸੀ.) ਦੇ ਤਹਿਤ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਹਿਲਾਂ ਵੀ ਮਿਲ ਚੁੱਕੀਆਂ ਧਮਕੀਆਂ: ਇਸ ਤੋਂ ਪਹਿਲਾਂ, ਪਿਛਲੇ ਸਾਲ ਬਿਹਾਰ ਦੇ ਦਰਭੰਗਾ ਦੇ ਇਕ ਵਿਅਕਤੀ ਨੇ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਧਮਕੀ ਭਰੀਆਂ ਕਾਲਾਂ ਕਰਨ ਦੇ ਦੋਸ਼ 'ਚ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਧਮਕੀ ਦੇਣ ਵਾਲਾ ਮੁਲਜ਼ਮ ਬੇਰੁਜ਼ਗਾਰ ਸੀ। ਉਸ ਦੀ ਪਛਾਣ ਰਾਕੇਸ਼ ਕੁਮਾਰ ਮਿਸ਼ਰਾ ਵਜੋਂ ਹੋਈ ਸੀ। ਇਸ ਵਿਅਕਤੀ ਨੇ ਮੁਕੇਸ਼ ਅੰਬਾਨੀ ਦੇ ਪਰਿਵਾਰ ਅਤੇ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। 2021 ਵਿੱਚ, ਇੱਕ ਸਕਾਰਪੀਓ ਕਾਰ ਜਿਸ ਵਿੱਚ 20 ਵਿਸਫੋਟਕ ਜੈਲੇਟਿਨ ਸਟਿਕਸ ਅਤੇ ਇੱਕ ਧਮਕੀ ਪੱਤਰ ਮੁਕੇਸ਼ ਅੰਬਾਨੀ ਦੀ ਦੱਖਣੀ ਮੁੰਬਈ ਸਥਿਤ ਰਿਹਾਇਸ਼ ਐਂਟੀਲੀਆ ਦੇ ਬਾਹਰ ਮਿਲਿਆ ਸੀ। ਉਸ ਚਿੱਠੀ ਵਿੱਚ ਲਿਖਿਆ ਸੀ, ਇਹ ਸਿਰਫ਼ ਇੱਕ ਟ੍ਰੇਲਰ ਹੈ।