ਮੁੰਬਈ: ਰਿਲਾਇੰਸ ਇੰਡਸਟਰੀਜ਼ (Reliance Industries) ਦੇ ਚੇਅਰਮੈਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ ਮੁਕੇਸ਼ ਅੰਬਾਨੀ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਮੁਕੇਸ਼ ਅੰਬਾਨੀ ਦੀ ਕੰਪਨੀ ਆਈਡੀ 'ਤੇ ਈ-ਮੇਲ ਭੇਜੀ। ਇਸ ਈ-ਮੇਲ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਕਿਹਾ ਕਿ ਅਰਬਪਤੀ ਮੁਕੇਸ਼ ਅੰਬਾਨੀ ਨੂੰ 20 ਕਰੋੜ ਰੁਪਏ ਦੇਣੇ ਪੈਣਗੇ ਨਹੀਂ ਤਾਂ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ। ਨਾਲ ਹੀ ਈ-ਮੇਲ 'ਚ ਲਿਖਿਆ ਹੈ ਕਿ ਜੇਕਰ ਤੁਸੀਂ ਸਾਨੂੰ 20 ਕਰੋੜ ਰੁਪਏ ਨਹੀਂ ਦਿੰਦੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ। ਸਾਡੇ ਕੋਲ ਭਾਰਤ ਵਿੱਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ। (Mukesh Ambani Death Threat)
ਮੁਕੇਸ਼ ਅੰਬਾਨੀ (Mukesh Ambani) ਦੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ਦੇ ਆਧਾਰ 'ਤੇ ਮੁੰਬਈ ਦੀ ਗਾਮਦੇਵੀ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ ਧਾਰਾ 387 ਜਬਰਦਸਤੀ ਦੇ ਉਦੇਸ਼ ਲਈ ਕਿਸੇ ਵਿਅਕਤੀ ਨੂੰ ਮੌਤ ਦੇ ਡਰ ਜਾਂ ਗੰਭੀਰ ਸੱਟਾਂ ਵਿੱਚ ਪਾਉਣਾ ਅਤੇ 506 (2) (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਭਾਰਤੀ ਦੰਡਾਵਲੀ (ਆਈ.ਪੀ.ਸੀ.) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
-
Reliance Industries Chairman Mukesh Ambani received death threat on email on 27th October, threatening to shoot him if he failed to pay Rs 20 crores. Case registered under sections 387 and 506 (2) IPC in Gamdevi PS of Mumbai: Police
— ANI (@ANI) October 28, 2023 " class="align-text-top noRightClick twitterSection" data="
">Reliance Industries Chairman Mukesh Ambani received death threat on email on 27th October, threatening to shoot him if he failed to pay Rs 20 crores. Case registered under sections 387 and 506 (2) IPC in Gamdevi PS of Mumbai: Police
— ANI (@ANI) October 28, 2023Reliance Industries Chairman Mukesh Ambani received death threat on email on 27th October, threatening to shoot him if he failed to pay Rs 20 crores. Case registered under sections 387 and 506 (2) IPC in Gamdevi PS of Mumbai: Police
— ANI (@ANI) October 28, 2023
- Husband Attacked Wife Face With Blade: ਪਤੀ ਨੇ ਪਤਨੀ ਦੇ ਮੂੰਹ 'ਤੇ ਕੀਤਾ ਬਲੇਡ ਨਾਲ ਹਮਲਾ, ਔਰਤ ਨੇ ਪਤੀ 'ਤੇ ਲਗਾਇਆ ਵੱਡਾ ਇਲਜ਼ਾਮ
- Womens Asian Champions Trophy 2023: ਚੈਂਪੀਅਨਸ਼ਿਪ ਦਾ ਦੂਜਾ ਦਿਨ, ਜਾਪਾਨ ਅਤੇ ਕੋਰੀਆ ਵਿਚਕਾਰ ਪਹਿਲਾ ਮੈਚ, ਆਹਮੋ-ਸਾਹਮਣੇ ਹੋਣਗੇ ਭਾਰਤ ਤੇ ਮਲੇਸ਼ੀਆ
- Garba On PM Modi Song: ਪੀਐਮ ਮੋਦੀ ਦੇ ਲਿਖੇ ਗੀਤ ਉੱਤੇ 1 ਲੱਖ ਤੋਂ ਵੱਧ ਲੋਕ ਕਰਨਗੇ ਗਰਬਾ, ਗਰਬਾ ਗੀਤ ਪਹਿਲਾਂ ਹੋ ਚੁੱਕਾ ਰਿਲੀਜ਼
ਮੈਨੂੰ ਇਸ ਤੋਂ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ: ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਬਿਹਾਰ ਦੇ ਦਰਭੰਗਾ ਦੇ ਇੱਕ ਵਿਅਕਤੀ ਨੇ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਧਮਕੀ ਭਰੀਆਂ ਕਾਲਾਂ ਕਰਨ ਦੇ ਇਲਜ਼ਾਮ 'ਚ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਧਮਕੀ ਦੇਣ ਵਾਲਾ ਮੁਲਜ਼ਮ ਬੇਰੁਜ਼ਗਾਰ ਸੀ। ਉਸ ਦੀ ਪਛਾਣ ਰਾਕੇਸ਼ ਕੁਮਾਰ ਮਿਸ਼ਰਾ ਵਜੋਂ ਹੋਈ ਹੈ। ਇਸ ਵਿਅਕਤੀ ਨੇ ਮੁਕੇਸ਼ ਅੰਬਾਨੀ ਦੇ ਪਰਿਵਾਰ ਅਤੇ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ (Reliance Foundation Hospital) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ। 2021 ਵਿੱਚ ਇੱਕ ਸਕਾਰਪੀਓ ਕਾਰ ਜਿਸ ਵਿੱਚ 20 ਵਿਸਫੋਟਕ ਜੈਲੇਟਿਨ ਸਟਿਕਸ ਅਤੇ ਇੱਕ ਧਮਕੀ ਪੱਤਰ ਮੁਕੇਸ਼ ਅੰਬਾਨੀ ਦੀ ਦੱਖਣੀ ਮੁੰਬਈ ਸਥਿਤ ਰਿਹਾਇਸ਼ ਐਂਟੀਲੀਆ ਦੇ ਬਾਹਰ ਮਿਲਿਆ ਸੀ। ਉਸ ਚਿੱਠੀ ਵਿੱਚ ਲਿਖਿਆ ਸੀ, ਇਹ ਸਿਰਫ਼ ਇੱਕ ਟ੍ਰੇਲਰ ਹੈ।