ਮੁੰਬਈ— ਮੁੰਬਈ ਦੇ ਮਾਟੁੰਗਾ ਇਲਾਕੇ 'ਚ ਸਥਿਤ ਸਿਵਿਕ ਸਕੂਲ ਦੇ ਕਲਾਸ ਰੂਮ 'ਚ ਦੋ ਲੜਕਿਆਂ ਨੇ ਆਪਣੀ 13 ਸਾਲਾ ਸਹਿਪਾਠੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ (rape in classroom)। ਪੁਲਿਸ ਨੇ ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਨੂੰ ਵਾਪਰੀ।Student raped by two classmates.
ਮਾਟੁੰਗਾ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ, "ਲੜਕੀ ਦਾ ਉਸ ਦੇ ਦੋ ਸਹਿਪਾਠੀਆਂ ਦੁਆਰਾ ਜਿਨਸੀ ਸ਼ੋਸ਼ਣ ਕੀਤਾ ਗਿਆ ਜਦੋਂ ਉਸਦੇ ਹੋਰ ਸਹਿਪਾਠੀ ਡਾਂਸ ਅਭਿਆਸ ਲਈ ਕਲਾਸ ਤੋਂ ਬਾਹਰ ਗਏ ਸਨ।" ਇਸ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਦੋਵਾਂ ਦੋਸ਼ੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੀੜਤ ਅਤੇ ਮੁਲਜ਼ਮ ਅੱਠਵੀਂ ਜਮਾਤ ਦੇ ਵਿਦਿਆਰਥੀ ਹਨ। ਅਧਿਕਾਰੀ ਨੇ ਕਿਹਾ, "ਲੜਕੀ ਇਸ ਘਟਨਾ ਤੋਂ ਹੈਰਾਨ ਰਹਿ ਗਈ ਅਤੇ ਉਸਨੇ ਇਸ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ, ਜਿਨ੍ਹਾਂ ਨੇ ਤੁਰੰਤ ਦੋਸ਼ੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ।"
ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ, ਪੁਲਿਸ ਨੇ ਲੜਕਿਆਂ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 376 ਡੀਏ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਨਾਬਾਲਗ ਮੁਲਜ਼ਮਾਂ ਨੂੰ ਬਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੱਖਣੀ ਮੁੰਬਈ ਦੇ ਡੋਂਗਰੀ ਸਥਿਤ ਬਾਲ ਹਿਰਾਸਤ ਕੇਂਦਰ ਵਿੱਚ ਭੇਜ ਦਿੱਤਾ ਗਿਆ ਅਤੇ ਅੱਗੇ ਦੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ: ਮਾਂ ਨੇ 3 ਬੱਚਿਆਂ ਨੂੰ ਜ਼ਹਿਰ ਦੇ ਕੇ ਖੁਦ ਵੀ ਕੀਤੀ ਖ਼ੁਦਕੁਸ਼ੀ